- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜੁਡੀਸ਼ੀਅਲ ਮੈਜਿਸਟ੍ਰੇਟ ਗੁਰਤੇਸ਼ ਇੰਦਰਜੀਤ ਸਿੰਘ ਵੱਲੋਂ ਜਾਰੀ ਹੁਕਮਾਂ ਅਨੁਸਾਰ, ਮਾਮਲੇ ਦੀ ਸੁਣਵਾਈ ਦੌਰਾਨ ਰਿਕਾਰਡ 'ਤੇ ਆਏ ਤੱਥਾਂ ਅਤੇ ਪੁਲਿਸ ਦੀ ਕਾਰਵਾਈ ਨੂੰ ਦੇਖਦੇ ਹੋਏ ਇਹ ਹੁਕਮ ਜਾਰੀ ਕੀਤੇ ਗਏ ਹਨ। ਅਦਾਲਤ ਨੇ ਕਿਹਾ ਕਿ ਮਾਮਲੇ ਵਿੱਚ ਸਾਹਮਣੇ ਆਈਆਂ ਸਥਿਤੀਆਂ ਦੀ ਨਿਰਪੱਖ ਜਾਂਚ ਅਤੇ ਕਾਨੂੰਨੀ ਕਾਰਵਾਈ ਲਾਜ਼ਮੀ ਹੈ।

ਹੈਪੀ ਕਾਠਪਾਲ, ਪੰਜਾਬੀ ਜਾਗਰਣ, ਜਲਾਲਾਬਾਦ: ਫਾਜ਼ਿਲਕਾ ਦੀ ਜੁਡੀਸ਼ੀਅਲ ਮੈਜਿਸਟ੍ਰੇਟ ਪਹਿਲੀ ਸ਼੍ਰੇਣੀ (ਜੇਐੱਮਆਈਸੀ) ਦੀ ਅਦਾਲਤ ਨੇ ਇੱਕ ਐੱਨਡੀਪੀਐਸ ਮਾਮਲੇ ਦੀ ਸੁਣਵਾਈ ਦੌਰਾਨ ਜਲਾਲਾਬਾਦ ਦੇ ਡੀਐਸਪੀ ਗੁਰਸੇਵਕ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਐੱਸਐੱਸਪੀ ਫਾਜ਼ਿਲਕਾ ਨੂੰ ਹੁਕਮ ਦਿੱਤੇ ਹਨ ਕਿ ਸੰਬੰਧਤ ਅਧਿਕਾਰੀ ਖ਼ਿਲਾਫ਼ ਐੱਫਆਈਆਰ ਦਰਜ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ ਅਤੇ ਇਸ ਸਬੰਧੀ ਕੀਤੀ ਕਾਰਵਾਈ ਦੀ ਰਿਪੋਰਟ ਅਦਾਲਤ ਵਿੱਚ ਪੇਸ਼ ਕੀਤੀ ਜਾਵੇ।
ਜੁਡੀਸ਼ੀਅਲ ਮੈਜਿਸਟ੍ਰੇਟ ਗੁਰਤੇਸ਼ ਇੰਦਰਜੀਤ ਸਿੰਘ ਵੱਲੋਂ ਜਾਰੀ ਹੁਕਮਾਂ ਅਨੁਸਾਰ, ਮਾਮਲੇ ਦੀ ਸੁਣਵਾਈ ਦੌਰਾਨ ਰਿਕਾਰਡ 'ਤੇ ਆਏ ਤੱਥਾਂ ਅਤੇ ਪੁਲਿਸ ਦੀ ਕਾਰਵਾਈ ਨੂੰ ਦੇਖਦੇ ਹੋਏ ਇਹ ਹੁਕਮ ਜਾਰੀ ਕੀਤੇ ਗਏ ਹਨ। ਅਦਾਲਤ ਨੇ ਕਿਹਾ ਕਿ ਮਾਮਲੇ ਵਿੱਚ ਸਾਹਮਣੇ ਆਈਆਂ ਸਥਿਤੀਆਂ ਦੀ ਨਿਰਪੱਖ ਜਾਂਚ ਅਤੇ ਕਾਨੂੰਨੀ ਕਾਰਵਾਈ ਲਾਜ਼ਮੀ ਹੈ।
ਅਦਾਲਤ ਨੇ ਸੰਬੰਧਤ ਅਧਿਕਾਰੀਆਂ ਨੂੰ ਅਗਲੀ ਕਾਰਵਾਈ ਕਰਕੇ ਨਿਰਧਾਰਿਤ ਸਮੇਂ ਅੰਦਰ ਅਦਾਲਤ ਨੂੰ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ।
ਉੱਧਰ, ਇਸ ਮਾਮਲੇ ਸਬੰਧੀ ਪੰਜਾਬ ਪੁਲਿਸ ਵੱਲੋਂ ਹਾਲੇ ਤੱਕ ਕੋਈ ਅਧਿਕਾਰਕ ਪ੍ਰਤੀਕਿਰਿਆ ਜਾਰੀ ਨਹੀਂ ਕੀਤੀ ਗਈ। ਡੀਐਸਪੀ ਗੁਰਸੇਵਕ ਸਿੰਘ ਦੇ "ਫਰਾਰ" ਹੋਣ ਸਬੰਧੀ ਵੀ ਕਿਸੇ ਅਧਿਕਾਰਕ ਸਰੋਤ ਜਾਂ ਅਦਾਲਤੀ ਦਸਤਾਵੇਜ਼ ਰਾਹੀਂ ਪੁਸ਼ਟੀ ਨਹੀਂ ਹੋਈ ਹੈ। ਇਸ ਲਈ ਇਸ ਦਾਅਵੇ ਦੀ ਸੁਤੰਤਰ ਪੁਸ਼ਟੀ ਹੋਣੀ ਬਾਕੀ ਹੈ।