ਟਰੈਕਟਰ ਦੀ ਫੇਟ ਵੱਜਣ ਕਾਰਨ ਵਿਅਕਤੀ ਜ਼ਖ਼ਮੀ, ਪਰਚਾ ਦਰਜ
ਟਰੈਕਟਰ ਦੀ ਫੇਟ ਮਾਰ ਕੇ ਜ਼ਖ਼ਮੀ ਕਰਨ ਵਿਅਕਤੀ ਤੇ ਪਰਚਾ ਦਰਜ
Publish Date: Tue, 14 Apr 2026 05:39 PM (IST)
Updated Date: Wed, 15 Apr 2026 04:06 AM (IST)
ਪੱਤਰ ਪ੍ਰੇਰਕ. ਪੰਜਾਬੀ ਜਾਗਰਣ, ਫਾਜ਼ਿਲਕਾ : ਥਾਣਾ ਸਿਟੀ ਫਾਜ਼ਿਲਕਾ ਪੁਲਿਸ ਨੇ ਟਰੈਕਟਰ ਦੀ ਫੇਟ ਮਾਰ ਕੇ ਜ਼ਖ਼ਮੀ ਕਰਨ ਵਾਲੇ ਵਿਅਕਤੀ ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਜ ਕੁਮਾਰ ਪੁੱਤਰ ਜਗਦੀਸ਼ ਕੁਮਾਰ ਵਾਸੀ ਓਡਾ ਵਾਲੀ ਬਸਤੀ ਫ਼ਾਜ਼ਿਲਕਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਆਪਣੀ ਸਕੂਟਰੀ ਤੇ ਸਵਾਰ ਹੋ ਕੇ ਵਾਲਮੀਕੀ ਚੌਕ ਬੱਬਰ ਸਵੀਟ ਹਾਉਸ ਕੋਲ ਰੋਡ ਕਰਾਸ ਕਰਨ ਲੱਗਿਆ ਤਾਂ ਇਸ ਦੌਰਾਨ ਬਜਰੀ ਦੇ ਭਰੇ ਇੱਕ ਟਰੈਕਟਰ ਟਰਾਲੀ ਨੇ ਉਸ ਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਉਹ ਡਿੱਗ ਗਿਆ ਤੇ ਉਸ ਨੂੰ ਕਾਫੀ ਸੱਟਾਂ ਲੱਗੀਆਂ। ਪੁਲਿਸ ਵੱਲੋਂ ਟਰੈਕਟਰ ਟਰਾਲੀ ਚਾਲਕ ਲਖਵਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪੱਕਾ ਚਿਸਤੀ ਤੇ ਧਾਰਾ 281, 324(4), 125 (ਏ) ਬੀ.ਐੱਨ.ਐੱਸ ਦੇ ਅਧੀਨ ਪਰਚਾ ਦਰਜ ਕੀਤਾ ਗਿਆ ਹੈ।