ਜੰਡਵਾਲਾ ਭੀਮੇਸ਼ਾਹ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕਾਰਡ ਬਣਾਏ ਗਏ
ਜੰਡਵਾਲਾ ਭੀਮੇਸ਼ਾਹ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਕਾਰਡ ਬਣਾਏ ਗਏ
Publish Date: Mon, 09 Feb 2026 06:26 PM (IST)
Updated Date: Mon, 09 Feb 2026 06:29 PM (IST)

ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜ਼ਿਲਕਾ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉੱਚ ਗੁਣਵੱਤਾ ਵਾਲੀਆਂ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਦੇ ਤਹਿਤ ਹੀ ਸੀਨੀਅਰ ਮੈਡੀਕਲ ਅਫਸਰ ਡਾ. ਵਿਕਾਸ ਗਾਂਧੀ ਦੀ ਅਗਵਾਈ ਵਿਚ ਬਲਾਕ ਜੰਡਵਾਲਾ ਭੀਮੇਸ਼ਾਹ ਅਧੀਨ ਆਉਂਦੇ ਪਿੰਡਾਂ ਵਿੱਚ ਵੀ ਲੋਕਾਂ ਦੇ ਕਾਰਡ ਬਣਾਏ ਜਾ ਰਹੇ ਹਨ। ਡਾ. ਗਾਂਧੀ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਪੰਜਾਬ ਦੇ ਹਰੇਕ ਨਾਗਰਿਕ ਨੂੰ ਮੁਫ਼ਤ ਸਿਹਤ ਸੇਵਾਵਾਂ ਉਪਲਬਧ ਕਰਵਾਈਆਂ ਜਾਣ। ਇਸ ਟੀਚੇ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ ਆਉਣ ਵਾਲੇ ਸਮੇਂ ਵਿਚ ਸਾਲਾਨਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਸਰਕਾਰੀ ਅਤੇ ਐਮਪੈਨਲਡ ਪ੍ਰਾਈਵੇਟ ਹਸਪਤਾਲਾਂ ਵਿੱਚ ਪ੍ਰਦਾਨ ਕੀਤਾ ਜਾਵੇਗਾ। ਜਿਨ੍ਹਾਂ ਲਾਭਪਾਤਰੀਆਂ ਦੇ ਆਯੂਸ਼ਮਾਨ ਯੋਜਨਾ ਤਹਿਤ ਕਾਰਡ ਬਣੇ ਹੋਏ ਹਨ, ਉਹਨਾਂ ਨੂੰ 10 ਲੱਖ ਬੀਮਾ ਯੋਜਨਾ ਤਹਿਤ ਕਵਰ ਕਰਨ ਲਈ ਰੀ-ਕੇਵਾਈਸੀ ਕੀਤੀ ਜਾਵੇਗੀ। ਇਸ ਦੌਰਾਨ ਡਾ. ਗਾਂਧੀ ਸਮੇਤ, ਡਾ. ਵਿਕਰਮ ਸਿੰਘ, ਬਲਾਕ ਮਾਸ ਮੀਡੀਆ ਅਫਸਰ ਹਰਮੀਤ ਸਿੰਘ ਸਮੇਤ ਹੋਰ ਸਟਾਫ ਸਮੇਤ ਪਿੰਡ ਦੇ ਸੀਐਸਸੀ ਤੇ ਜਾ ਕੇ ਬਣਾਏ ਜਾ ਰਹੇ ਮੁੱਖ ਮੰਤਰੀ ਸਿਹਤ ਬੀਮਾਂ ਯੋਜਨਾਂ ਦੇ ਕਾਰਡਾਂ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਗਈ ਤੇ ਕਾਰਡ ਬਣਾਉਣ ਦੇ ਕੰਮ ਵਿਚ ਹੋਰ ਤੇਜੀ ਲਿਆਉਣ ਲਈ ਕਿਹਾ ਗਿਆ।