ਗ਼ਰੀਬ ਅਤੇ ਮੱਧ ਵਰਗ ਲਈ ਵਰਦਾਨ ਸਾਬਤ ਹੋਵੇਗੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਵਿਧਾਇਕ ਗੋਲਡੀ
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲੋਕਾਂ ਲਈ ਹੋਏਗੀ ਮੀਲ ਦਾ ਪੱਥਰ ਸਾਬਿਤ : ਸੇਤੀਆ
Publish Date: Mon, 09 Feb 2026 06:06 PM (IST)
Updated Date: Mon, 09 Feb 2026 06:08 PM (IST)

ਹੈਪੀ ਕਾਠਪਾਲ.ਪੰਜਾਬੀ ਜਾਗਰਣ ਜਲਾਲਬਾਦ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉੱਚ ਗੁਣਵੱਤਾ ਵਾਲੀਆਂ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਦੇ ਤਹਿਤ ਹੀ ਕੌਂਸਲਰ ਅਨੀਤਾ ਸੇਤੀਆ ਦੇ ਵਾਰਡ ’ਚ ਵੀ ਲੋਕਾਂ ਦੇ ਕਾਰਡ ਬਣਾਏ ਜਾ ਗਏ। ਹਰੀਸ਼ ਸੇਤੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਪੰਜਾਬ ਦੇ ਹਰੇਕ ਨਾਗਰਿਕ ਨੂੰ ਮੁਫ਼ਤ ਸਿਹਤ ਸੇਵਾਵਾਂ ਉਪਲਬਧ ਕਰਵਾਈਆਂ ਜਾਣ। ਵਾਰਡ ਨੰਬਰ 15 ’ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਗਰੀਬ ਅਤੇ ਮੱਧ ਵਰਗ ਪਰਿਵਾਰਾਂ ਲਈ ਵੱਡਾ ਵਰਦਾਨ ਸਾਬਤ ਹੋਵੇਗੀ। ਇਸ ਯੋਜਨਾ ਤਹਿਤ ਕੌਂਸਲਰ ਅਨੀਤਾ ਸੇਤੀਆ ਦੇ ਵਾਰਡ ਚ ਵੀ ਲੋਕਾਂ ਦੇ ਕਾਰਡ ਬਣਾਏ ਜਾ ਗਏ।ਲਾਭਪਾਤਰੀ ਪਰਿਵਾਰਾਂ ਨੂੰ ਆਉਣ ਵਾਲੇ ਸਮੇਂ ਵਿਚ ਸਾਲਾਨਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਸਰਕਾਰੀ ਅਤੇ ਐਮਪੈਨਲਡ ਪ੍ਰਾਈਵੇਟ ਹਸਪਤਾਲਾਂ ਵਿੱਚ ਪ੍ਰਦਾਨ ਕੀਤਾ ਜਾਵੇਗਾ। ਜਿਨ੍ਹਾਂ ਲਾਭਪਾਤਰੀਆਂ ਦੇ ਆਯੂਸ਼ਮਾਨ ਯੋਜਨਾ ਤਹਿਤ ਕਾਰਡ ਬਣੇ ਹੋਏ ਹਨ, ਉਹਨਾਂ ਨੂੰ 10 ਲੱਖ ਬੀਮਾ ਯੋਜਨਾ ਤਹਿਤ ਕਵਰ ਕਰਨ ਲਈ ਰੀ-ਕੇਵਾਈਸੀ ਕੀਤੀ ਜਾਵੇਗੀ। ਕੋਈ ਵੀ ਯੋਗ ਪਰਿਵਾਰ ਸਿਹਤ ਬੀਮਾ ਯੋਜਨਾ ਦੇ ਲਾਭ ਤੋਂ ਵੰਚਿਤ ਨਾ ਰਹੇ। ਇਸ ਲਈ ਸਿਹਤ ਸੰਸਥਾਵਾਂ ਵਿਖੇ ਆਉਣ ਵਾਲੇ ਲੋਕਾਂ ਨੂੰ ਇਸ ਬਾਰੇ ਸਹੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਕਾਰਡ ਦੀ ਰਜਿਸਟਰੇਸ਼ਨ ਸ਼ੁਰੂ ਹੋਣ ਤੇ, ਪਹਿਲੇ ਬਣੇ ਕਾਰਡਾਂ ਦੀ ਰੀ-ਕੇ.ਵਾਈ.ਸੀ ਕੀਤੀ ਜਾਵੇਗੀ। ਇਸ ਮੌਕੇ ਜਨਮ ਸੇਤਿਆ,ਅਬੇ ਸੇਤੀਆ,ਸੰਜੀਵ ਪਰੂਥੀ ਬਲਾਕ ਪ੍ਰਧਾਨ ਕੇਦਾਰਨਾਥ ਨਾਗਪਾਲ, ਵਿਕਾਸ ਬਾਘਲਾ,ਮਨੀਸ਼ ਮਲੂਜਾ,ਸ਼ੁਭਾਸ਼ ਡੁਮੜਾ,ਪ੍ਰੇਮ ਸਰਪੰਚ,ਦੇਵਰਾਜ ਸ਼ਰਮਾ,ਸੁਰਿੰਦਰ ਕੁਮਾਰ ਮੈਂਬਰ ਬਲਾਕ ਸੰਮਤੀ,ਚੰਨ ਸਿੰਘ ਮੈਂਬਰ ਬਲਾਕ ਸੰਮਤੀ, ਸਤਨਾਮ ਸਿੰਘ ਸਰਪੰਚ, ਅਸ਼ੋਕ ਕੰਬੋਜ ਆਦੀ ਹਾਜਰ ਸਨ।