ਆਮ ਆਦਮੀ ਕਲੀਨਿਕ ਵਿਖੇ ਸਿਵਲ ਸਰਜਨ ਨੇ ਚੈਕਿੰਗ ਕੀਤੀ
ਆਮ ਆਦਮੀ ਕਲੀਨਿਕ ਵਿਖੇ ਸਿਵਲ ਸਰਜਨ ਨੇ ਚੈਕਿੰਗ ਕੀਤੀ
Publish Date: Sat, 10 Jan 2026 04:19 PM (IST)
Updated Date: Sat, 10 Jan 2026 04:21 PM (IST)

ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜ਼ਿਲਕਾ : ਮਾਤਾ ਅਤੇ ਸ਼ਿਸ਼ੁ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਗਰਭਵਤੀ ਮਹਿਲਾਵਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਦੀ ਗੁਣਵੱਤਾ ਦੀ ਜਾਂਚ ਕਰਨ ਦੇ ਉਦੇਸ਼ ਨਾਲ ਸਿਵਲ ਸਰਜਨ ਫਾਜ਼ਿਲਕਾ ਡਾ. ਕਵਿਤਾ ਸਿੰਘ ਵੱਲੋਂ ਪ੍ਰਧਾਨ ਮੰਤਰੀ ਮਾਤ੍ਰਿਤਵ ਸੁਰੱਖਿਆ ਅਭਿਆਨ ਤਹਿਤ ਟਾਹਲੀਵਾਲਾ ਬੋਦਲਾ ਅਤੇ ਅਰਨੀਵਾਲ ਆਮ ਆਦਮੀ ਕਲੀਨਿਕ ਵਿਖੇ ਲਗਾਏ ਗਏ ਕੈਂਪ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਸਿਵਲ ਸਰਜਨ ਵੱਲੋਂ ਕੈਂਪ ਵਿੱਚ ਹਾਜ਼ਰ ਗਰਭਵਤੀ ਮਹਿਲਾਵਾਂ ਦੀ ਰਜਿਸਟ੍ਰੇਸ਼ਨ, ਬਲੱਡ ਪ੍ਰੈਸ਼ਰ, ਹੀਮੋਗਲੋਬਿਨ ਜਾਂਚ, ਬਲੱਡ ਸ਼ੂਗਰ ਟੈਸਟ, ਪੇਟ ਦੀ ਜਾਂਚ, ਟੀਕਾਕਰਣ ਅਤੇ ਦਵਾਈਆਂ ਦੀ ਉਪਲਬਧਤਾ ਸਬੰਧੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਉਨ੍ਹਾਂ ਸਟਾਫ ਨੂੰ ਸਪਸ਼ਟ ਹਦਾਇਤਾਂ ਦਿੱਤੀਆਂ ਕਿ ਹਰ ਗਰਭਵਤੀ ਮਹਿਲਾ ਦੀ ਪੂਰੀ ਜਾਂਚ ਕਰਨੀ ਯਕੀਨੀ ਬਣਾਈ ਜਾਵੇ ਅਤੇ ਕੋਈ ਵੀ ਲਾਪਰਵਾਹੀ ਨਾ ਵਰਤੀ ਜਾਵੇ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਰਿੰਕੂ ਚਾਵਲਾ ਮਾਸ ਮੀਡੀਆ ਬ੍ਰਾਂਚ ਤੋਂ ਵਿਨੋਦ ਕੁਮਾਰ ਅਤੇ ਦਿਵੇਸ਼ ਕੁਮਾਰ ਨਾਲ ਸੀ.।ਡਾ. ਕਵਿਤਾ ਸਿੰਘ ਨੇ ਕੈਂਪ ਦੌਰਾਨ ਮੌਜੂਦ ਗਰਭਵਤੀ ਮਹਿਲਾਵਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਮਿਲ ਰਹੀਆਂ ਸੇਵਾਵਾਂ ਬਾਰੇ ਫੀਡਬੈਕ ਵੀ ਲਿਆ। ਉਨ੍ਹਾਂ ਮਹਿਲਾਵਾਂ ਨੂੰ ਸੰਤੁਲਿਤ ਆਹਾਰ, ਆਇਰਨ ਅਤੇ ਕੈਲਸ਼ੀਅਮ ਦੀ ਨਿਯਮਿਤ ਖਪਤ, ਟੀਕਾਕਰਣ ਦੀ ਮਹੱਤਤਾ ਅਤੇ ਸੰਸਥਾਗਤ ਡਿਲੀਵਰੀ ਲਈ ਪ੍ਰੇਰਿਤ ਕੀਤਾ। ਇਸਦੇ ਨਾਲ ਹੀ ਉਨ੍ਹਾਂ ਨੇ ਉੱਚ ਜੋਖਮ ਵਾਲੀਆਂ ਮਹਿਲਾਵਾਂ ਦੀ ਪਛਾਣ ਕਰਕੇ ਉਨ੍ਹਾਂ ਦੀ ਨਿਗਰਾਨੀ ਅਤੇ ਸਮੇਂ ਸਿਰ ਰੈਫਰਲ ਦੇ ਨਿਰਦੇਸ਼ ਦਿੱਤੇ। ਸਿਵਲ ਸਰਜਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਮਾਤ੍ਰਿਤਵ ਸੁਰੱਖਿਆ ਅਭਿਆਨ ਦਾ ਮੁੱਖ ਉਦੇਸ਼ ਗਰਭਵਤੀ ਮਹਿਲਾਵਾਂ ਨੂੰ ਨਿਯਮਿਤ, ਮੁਫ਼ਤ ਅਤੇ ਗੁਣਵੱਤਾ ਭਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ, ਤਾਂ ਜੋ ਮਾਤਾ ਮੌਤ ਦਰ ਅਤੇ ਸ਼ਿਸ਼ੁ ਮੌਤ ਦਰ ਵਿੱਚ ਕਮੀ ਲਿਆਈ ਜਾ ਸਕੇ। ਉਨ੍ਹਾਂ ਨੇ ਸਿਹਤ ਕਰਮਚਾਰੀਆਂ ਨੂੰ ਕੈਂਪਾਂ ਦੌਰਾਨ ਸਾਰੇ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ।ਚੈਕਿੰਗ ਦੌਰਾਨ ਡਾ. ਕਵਿਤਾ ਸਿੰਘ ਵੱਲੋਂ ਦਸਤਾਵੇਜ਼ੀ ਕੰਮ, ਰਿਕਾਰਡ ਰੱਖਣ, ਕੈਂਪ ਰਜਿਸਟਰਾਂ ਦੀ ਵੀ ਜਾਂਚ ਕੀਤੀ ਗਈ। ਜਿੱਥੇ ਕਮੀ ਪਾਈ ਗਈ, ਉੱਥੇ ਤੁਰੰਤ ਸੁਧਾਰ ਕਰਨ ਦੇ ਨਿਰਦੇਸ਼ ਦਿੱਤੇ ਗਏ।ਅੰਤ ਵਿੱਚ ਸਿਵਲ ਸਰਜਨ ਨੇ ਕਿਹਾ ਕਿ ਅਜਿਹੀਆਂ ਚੈਕਿੰਗ ਵਿਜ਼ਿਟਾਂ ਨਿਰੰਤਰ ਜਾਰੀ ਰਹਿਣਗੀਆਂ, ਤਾਂ ਜੋ ਸਰਕਾਰੀ ਸਿਹਤ ਯੋਜਨਾਵਾਂ ਦਾ ਲਾਭ ਹਰ ਯੋਗ ਮਹਿਲਾ ਤੱਕ ਪਹੁੰਚ ਸਕੇ ਅਤੇ ਜ਼ਿਲ੍ਹੇ ਵਿੱਚ ਮਾਤਾ ਤੇ ਸ਼ਿਸ਼ੁ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਉਹਨਾਂ ਦੱਸਿਆ ਕਿ ਹਰ ਮਹੀਨੇ ਦੀ 9 ਤੇ 23 ਤਾਰੀਖ ਨੂੰ ਸਿਹਤ ਕੇਂਦਰ ਵਿਖੇ ਕੈਂਪ ਲਗਾਈਆਂ ਜਾਂਦਾ ਹੈ।