ਸਿਵਲ ਸਰਜਨ ਮੈਡੀਕਲ ਅਫ਼ਸਰ ਨੂੰ ਦਿੱਤਾ ਨਿਯੁਕਤੀ ਪੱਤਰ
ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਆਮ ਆਦਮੀ ਕਲੀਨਿਕ ਲਈ ਮੈਡੀਕਲ ਅਫ਼ਸਰ ਨੂੰ ਦਿੱਤਾ ਨਿਯੁਕਤੀ ਪੱਤਰ
Publish Date: Thu, 12 Mar 2026 05:26 PM (IST)
Updated Date: Fri, 13 Mar 2026 04:06 AM (IST)

ਕਪਿਲ ਜਸੁਜ, ਪੰਜਾਬੀ ਜਾਗਰਣ, ਫ਼ਾਜ਼ਿਲਕਾ :ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਸਿਹਤ ਸੁਵਿਧਾਵਾਂ ਦੇਣ ਦੇ ਮੰਤਵ ਨਾਲ ਰਾਜ ਵਿੱਚ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ, ਜਿਸ ਵਿੱਚ ਵੱਖ ਵੱਖ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਡਾ. ਕਵਿਤਾ ਸਿੰਘ ਸਿਵਲ ਸਰਜਨ ਫਾਜ਼ਿਲਕਾ ਵੱਲੋਂ ਆਮ ਆਦਮੀ ਕਲੀਨਿਕ ਸੰਤ ਨਗਰ ਅਬੋਹਰ ਲਈ ਡਾ.ਅਨੀਤਾ ਯਾਦਵ ਮੈਡੀਕਲ ਅਫ਼ਸਰ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ਮੌਕੇ ਡਾ.ਰਿੰਕੂ ਚਾਵਲਾ ਜ਼ਿਲ੍ਹਾ ਟੀਕਾਕਰਨ ਅਫ਼ਸਰ, ਡਾ.ਉਪਿੰਦਰ ਸਿੰਘ ਸਹਾਇਕ ਸਿਵਲ ਸਰਜਨ, ਡਾ.ਸੁਮਿਤ ਸਿੰਘ, ਰਾਜੇਸ਼ ਕੁਮਾਰ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ, ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਣਾ ਅਤੇ ਦਿਵੇਸ਼ ਕੁਮਾਰ, ਰੋਹਿਤ ਸਟੈਨੋ, ਗੀਤਾਂਜਲੀ ਅਤੇ ਆਕਾਸ਼ ਕੁਮਾਰ ਹਾਜ਼ਰ ਸਨ। ਡਾ.ਕਵਿਤਾ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਵਿੱਚ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਿੱਧ ਹੋ ਰਹੇ ਹਨ ਅਤੇ ਲੋਕ ਇਨ੍ਹਾਂ ਕਲੀਨਿਕਾਂ ਵਿੱਚ ਵਿਸ਼ਵਾਸ ਰੱਖ ਕੇ ਇਲਾਜ ਕਰਵਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਵਿੱਚ 26 ਆਮ ਆਦਮੀ ਕਲੀਨਿਕ ਸਫ਼ਲਤਾ ਪੂਰਵਕ ਚੱਲ ਰਹੇ ਹਨ। ਇਨ੍ਹਾਂ ਕਲੀਨਿਕਾਂ ’ਚ ਮੌਕੇ ’ਤੇ ਹੀ ਮਰੀਜ਼ਾਂ ਦਾ ਚੈੱਕਅੱਪ ਕਰਕੇ ਲੋੜੀਂਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ। ਆਮ ਆਦਮੀ ਕਲੀਨਿਕ ਵਿੱਚ 46 ਤਰ੍ਹਾਂ ਦੇ ਲੈਬ ਟੈਸਟ ਅਤੇ ਲੱਗੱਭਗ 100 ਤਰ੍ਹਾਂ ਦੀਆਂ ਜ਼ਰੂਰੀ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ, ਗਰਭਵਤੀ ਦਾ ਇਲਾਜ, ਮੁਫ਼ਤ ਅਲਟਰਾ ਸਾਉਂਡ ਲਈ ਰੈਫ਼ਰ, ਰੇਬੀਜ਼ ਦੀ ਵੈਕਸੀਨ, ਟੀਕਾਕਰਨ ਕੀਤਾ ਜਾਂਦਾ ਹੈ। ਮਰੀਜਾਂ ਦਾ ਆਨਲਾਈਨ ਰਿਕਾਰਡ ਰੱਖਿਆ ਜਾ ਰਿਹਾ ਹੈ। ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਨਵਨਿਯੁਕਤ ਮੈਡੀਕਲ ਅਫ਼ਸਰ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਮਰੀਜ਼ਾਂ ਅਤੇ ਲੋਕਾਂ ਨੂੰ ਤਨਦੇਹੀ ਨਾਲ ਸਿਹਤ ਸੇਵਾਵਾਂ ਦੇਣ ਲਈ ਕਿਹਾ।