ਲੋਕਾਂ ਨੂੰ ਸਰਕਾਰ ਦੀ ਸਿਹਤ ਸਕੀਮਾਂ ਦਾ ਪੂਰਾ ਲਾਭ ਦਿੱਤਾ ਜਾਵੇ : ਡਾ. ਕਵਿਤਾ ਸਿੰਘ
ਸਿਵਲ ਸਰਜਨ ਨੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਮੀਟਿੰਗ ਕੀਤੀ
Publish Date: Mon, 05 Jan 2026 06:01 PM (IST)
Updated Date: Mon, 05 Jan 2026 06:02 PM (IST)

ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜ਼ਿਲਕਾ : ਜ਼ਿਲ੍ਹੇ ਦੇ ਸਮੂਹ ਪ੍ਰੋਗ੍ਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਸਿਵਲ ਸਰਜਨ ਡਾ.ਕਵਿਤਾ ਸਿੰਘ ਦੀ ਪ੍ਰਧਾਨਗੀ ਵਿੱਚ ਮੀਟਿੰਗ ਕੀਤੀ।ਵੱਖ-ਵੱਖ ਪ੍ਰੋਗ੍ਰਾਮਾਂ ਦੀ ਸਮੀਖਿਆ ਕਰਨ ਲਈ ਡਾ.ਕਵਿਤਾ ਸਿੰਘ ਸਿਵਲ ਸਰਜਨ ਫਾਜ਼ਿਲਕਾ ਦੀ ਪ੍ਰਧਾਨਗੀ ਵਿੱਚ ਜ਼ਿਲ੍ਹੇ ਦੇ ਸਮੂਹ ਪ੍ਰੋਗ੍ਰਾਮ ਅਫ਼ਸਰਾਂ, ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਦਫ਼ਤਰੀ ਸਟਾਫ਼ ਦੀ ਮਹੀਨਾਵਾਰ ਮੀਟਿੰਗ ਕੀਤੀ ਗਈ।ਉਹਨਾਂ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਪੂਰਨ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਕਿਹਾ। ਉਹਨਾਂ ਕਿਹਾ ਕਿ ਸਾਰੀਆਂ ਦਵਾਈਆਂ ਦਾ ਹਸਪਤਾਲਾਂ ਵਿੱਚ ਸਟਾਕ ਰੱਖਿਆ ਜਾਵੇ, ਕੋਈ ਵੀ ਦਵਾਈ ਬਾਹਰੋਂ ਨਾ ਮੰਗਵਾਈ ਜਾਵੇ। ਸਰਕਾਰੀ ਹਸਪਤਾਲਾਂ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਮੁਸ਼ਕਲ ਪੇਸ਼ ਨਾ ਆਵੇ ਅਤੇ ਲੋਕ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਮੁਫਤ ਸਹੂਲਤਾਂ ਦਾ ਲਾਭ ਉਠਾ ਸਕਣ। ਡਾ ਕਵਿਤਾ ਸਿੰਘ ਸਰਕਾਰ ਵਿਭਾਗ ਵੱਲੋਂ ਚਲਾਏ ਜਾ ਰਹੇ ਸਾਰੇ ਪ੍ਰੋਗ੍ਰਾਮਾਂ ਅਤੇ ਸਿਹਤ ਸਕੀਮਾਂ ਸਬੰਧੀ ਵਿਚਾਰ ਵਿਟਾਦਰਾਂ ਕੀਤਾ ਗਿਆ ਅਤੇ ਇਨ੍ਹਾਂ ਪ੍ਰੋਗ੍ਰਾਮਾਂ ਵਿੱਚ ਹੋਰ ਸੁਧਾਰ ਅਤੇ ਟੀਚੇ ਪੂਰੇ ਕਰਨ ਲਈ ਕਿਹਾ ਗਿਆ। ਸਮੂਹ ਅਫਸਰ ਸਾਹਿਬਾਨਾਂ ਨੂੰ ਕਿਹਾ ਗਿਆ ਕਿ ਸਿਹਤ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਦਾ ਲਾਭ ਹਰੇਕ ਲਾਭਪਾਤਰੀ ਨੂੰ ਮਿਲਣਾ ਯਕੀਨੀ ਬਣਾਇਆ ਜਾਵੇ। ਇਸ ਸਮੇਂ ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਬੰਧੀ ਵਿਚਾਰ ਵਿਟਾਂਦਰਾ ਵੀ ਕੀਤਾ ਗਿਆ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ.ਰੋਹਿਤ ਗੋਇਲ,ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ.ਰਿੰਕੂ ਚਾਵਲਾ, ਡਿਪਟੀ ਮੈਡੀਕਲ ਅਫ਼ਸਰ ਡਾ.ਐਰਿਕ,ਡਾ.ਸੁਨੀਤਾ ਕੰਬੋਜ਼, ਡਾ.ਓਪਿੰਦਰ ਕੁਮਾਰ, ਡਾ.ਵਿਕਾਸ, ਡਾ. ਪੰਕਜ, ਡਾ.ਸੁਮਿਤ, ਡਾ.ਸੁਰੇਸ਼,ਜ਼ਿਲ੍ਹਾ ਪ੍ਰੋਗ੍ਰਾਮ ਅਫ਼ਸਰ ਰਾਜੇਸ਼ ਕੁਮਾਰ, ਵਿਨੋਦ ਖੁਰਾਣਾ, ਮਨਬੀਰ ਸਿੰਘ, ਦਿਵੇਸ਼ ਕੁਮਾਰ, ਅਤਿੰਦਰ ਸਿੰਘ ਮੌਜੂਦ ਸਨ।