ਬਲਾਕ ਐਕਸਟੈਂਸ਼ਨ ਐਜੂਕੇਟਰਾਂ ਨਾਲ ਸਿਹਤ ਯੋਜਨਾਵਾਂ ਦਾ ਲਿਆ ਜਾਇਜ਼ਾ
ਬਲਾਕ ਐਕਸਟੈਂਸ਼ਨ ਐਜੂਕੇਟਰਾਂ ਨਾਲ ਸਿਹਤ ਯੋਜਨਾਵਾਂ ਬਾਰੇ ਸਿਵਲ ਸਰਜਨ ਨੇ ਸਮੀਖਿਆ ਮੀਟਿੰਗ ਕੀਤੀ
Publish Date: Fri, 06 Feb 2026 05:38 PM (IST)
Updated Date: Fri, 06 Feb 2026 05:41 PM (IST)

ਪੱਤਰ ਪ੍ਰੇਰਕ .ਪੰਜਾਬੀ ਜਾਗਰਣ, ਫਾਜ਼ਿਲਕਾ : ਸਿਹਤ ਵਿਭਾਗ ਵਲੋਂ ਲੋਕਾਂ ਨੂੰ ਉੱਚ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਦੀ ਅਗਵਾਈ ਹੇਠ ਬਲਾਕ ਐਕਸਟੈਂਸ਼ਨ ਐਜੂਕੇਟਰਾਂ ਦੀ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਮਕਸਦ ਮੁੱਖ ਮੰਤਰੀ ਸਿਹਤ ਯੋਜਨਾ, ਸਾਂਸ ਪ੍ਰੋਗਰਾਮ ਅਤੇ ਹੋਰ ਚੱਲ ਰਹੇ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ ਕਰਨਾ ਸੀ।ਸਿਵਲ ਸਰਜਨ ਡਾ.ਕਵਿਤਾ ਸਿੰਘ ਨੇ ਮੀਟਿੰਗ ਦੌਰਾਨ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਤੇ ਹੋਰ ਪ੍ਰੋਗ੍ਰਾਮਾਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਕਿ ਲੋਕ ਇਹਨਾਂ ਦਾ ਪੂਰਨ ਲਾਭ ਲੈ ਸਕਣ।ਇਸ ਤੋਂ ਇਲਾਵਾ ਮੀਟਿੰਗ ਦੌਰਾਨ ਹੋਰ ਸਿਹਤ ਪ੍ਰੋਗਰਾਮਾਂ ਜਿਵੇਂ ਮਾਤਾ ਤੇ ਸ਼ਿਸ਼ੁ ਸਿਹਤ ਸੇਵਾਵਾਂ, ਟੀਕਾਕਰਣ, ਟੀਬੀ ਮੁਕਤੀ ਅਭਿਆਨ, ਗੈਰ-ਸੰਚਾਰੀ ਰੋਗਾਂ ਦੀ ਜਾਂਚ, ਤੰਬਾਕੂ ਨਿਯੰਤਰਣ ਪ੍ਰੋਗਰਾਮ ਅਤੇ ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸਿਵਲ ਸਰਜਨ ਨੇ ਕਿਹਾ ਕਿ ਸਾਰੇ ਸਿਹਤ ਪ੍ਰੋਗਰਾਮਾਂ ਦੀ ਸਫਲਤਾ ਲਈ ਫੀਲਡ ਸਟਾਫ਼ ਦੀ ਭੂਮਿਕਾ ਬਹੁਤ ਅਹਿਮ ਹੈ। ਬਲਾਕ ਐਕਸਟੈਂਸ਼ਨ ਐਜੂਕੇਟਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਸਰਕਾਰ ਦੀਆਂ ਸਿਹਤ ਯੋਜਨਾਵਾਂ ਦਾ ਸਹੀ ਸੰਦੇਸ਼ ਲੋਕਾਂ ਤੱਕ ਪਹੁੰਚਾਉਣ, ਅਫਵਾਹਾਂ ਤੋਂ ਬਚਣ ਅਤੇ ਲੋਕਾਂ ਨੂੰ ਸਮੇਂ-ਸਿਰ ਸਿਹਤ ਸੇਵਾਵਾਂ ਲੈਣ ਲਈ ਉਤਸ਼ਾਹਿਤ ਕਰਨ। ਮੀਟਿੰਗ ਦੇ ਅੰਤ ਵਿੱਚ ਸਿਵਲ ਸਰਜਨ ਨੇ ਸਾਰੇ ਕਰਮਚਾਰੀਆਂ ਨੂੰ ਇਮਾਨਦਾਰੀ ਅਤੇ ਲਗਨ ਨਾਲ ਕੰਮ ਕਰਨ ਦੀ ਅਪੀਲ ਕੀਤੀ ਤਾਂ ਜੋ ਜ਼ਿਲ੍ਹੇ ਨੂੰ ਸਿਹਤ ਸੇਵਾਵਾਂ ਦੇ ਮਾਮਲੇ ਵਿੱਚ ਅੱਗੇ ਲਿਆਂਦਾ ਜਾ ਸਕੇ। ਇਸ ਦੋਰਾਨ ਜਿਲਾ ਮਾਸ ਮੀਡੀਆ ਅਫਸਰ ਵਿਨੋਦ ਕੁਮਾਰ, ਬਲਾਕ ਮਾਸ ਮੀਡੀਆ ਅਫਸਰ ਸੁਨੀਲ ਟੰਡਨ ਸੁਸ਼ੀਲ ਕੁਮਾਰ ਦਿਵੇਸ਼ ਕੁਮਾਰ ਹਰਮੀਤ ਸਿੰਘ ਅਤੇ ਜਿਲ੍ਹਾ ਬੀ ਸੀ ਸੀ ਸੁਖਦੇਵ ਸਿੰਘ ਹਾਜਰ ਸੀ।