ਵਿਸ਼ਵ ਓਰਲ ਦਿਵਸ ਸਬੰਧੀ ਪੋਸਟਰ ਜਾਰੀ
ਵਿਸ਼ਵ ਓਰਲ ਦਿਵਸ ਸਬੰਧੀ ਸਿਵਿਲ ਸਰਜਨ ਨੇ ਜਾਗਰੂਕਤਾ ਪੋਸਟਰ ਜਾਰੀ ਕੀਤਾ
Publish Date: Fri, 20 Mar 2026 05:28 PM (IST)
Updated Date: Fri, 20 Mar 2026 05:31 PM (IST)

ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜਿਲਕਾ : ਡਾ. ਕਵਿਤਾ ਸਿੰਘ ਸਿਵਲ ਸਰਜਨ ਦੀ ਦੇਖਰੇਖ ਡਾ. ਪੰਕਜ ਚੌਹਾਨ ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰ ਤੇ ਡਾ. ਐਰਿਕ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ’ਚ ਜਿਲ੍ਹਾ ਪੱਧਰੀ ਜਾਗਰੂਕਤਾ ਪੋਸਟਰ ਜਾਰੀ ਕੀਤਾ ਗਿਆ। ਇਸ ਦੌਰਾਨ ਮਾਸ ਮੀਡੀਆ ਤੋਂ ਦਿਵਸ਼ ਕੁਮਾਰ ਸੁਖਦੇਵ ਸਿੰਘ ਨੇ ਭਾਗ ਲਿਆ। ਸਿਵਲ ਸਰਜਨ ਡਾ. ਕਵਿਤਾ ਸਿੰਘ ਨੇ ਦੱਸਿਆ ਕਿ ਵਿਸ਼ਵ ਓਰਲ ਦਿਵਸ ਮੌਕੇ ਖੁਸ਼ਹਾਲ ਮੂੰਹ ਇੱਕ ਖੁਸ਼ਹਾਲ ਜੀਵਨ ਹੈ ਥੀਮ ਹੇਠ ਸਕੂਲਾਂ, ਪਬਲਿਕ ਥਾਵਾਂ ਅਤੇ ਸਿਹਤ ਸੰਸਥਾਵਾਂ ਵਿੱਚ ਜਾਗਰੂਕਤਾ ਸਮਾਗਮ ਕੀਤੇ ਜਾ ਰਹੇ ਹਨ। ਡਾ. ਪੰਕਜ਼ ਚੌਹਾਨ ਨੇ ਦੱਸਿਆ ਕਿ ਸਰੀਰ ਨੂੰ ਤੰਦਰੁਸਤ ਰੱਖਣ ਲਈ ਦੰਦਾਂ ਅਤੇ ਮੂੰਹ ਦੀ ਸੰਭਾਲ ਬਹੁਤ ਜਰੂਰੀ ਹੈ। ਉਹਨਾਂ ਨੇ ਕਿਹਾ ਕਿ ਤੰਦਰੁਸਤ ਦੰਦਾਂ ਲਈ ਦਿਨ ਵਿੱਚ ਦੋ ਵਾਰ ਬਰੁਸ਼ ਕਰੋ, ਸਿਹਤਮੰਦ ਭੋਜਨ ਦਾ ਸੇਵਨ ਕਰੋ, ਚਿਪਚਿਪੇ ਅਤੇ ਮਿੱਠਾ ਖਾਣ ਤੋਂ ਪ੍ਰਹੇਜ਼ ਕਰੋ, ਖਾਣਾ ਚੰਗੀ ਤਰ੍ਹਾਂ ਚਬਾ ਕੇ ਖਾਓ, ਵਿਟਾਮਿਨਾਂ ਅਤੇ ਖਣਿਜ ਪਦਾਰਥਾਂ ਭਰਪੂਰ ਭੋਜਨ ਦਾ ਸੇਵਨ ਕਰੋ, ਹਰੇਕ 6 ਮਹੀਨੇ ਬਾਅਦ ਆਪਣੇ ਦੰਦਾਂ ਦੇ ਡਾਕਟਰ ਦੀ ਸਲਾਹ ਲਵੋ, ਭੋਜਨ ਕਰਨ ਤੋਂ ਬਾਅਦ ਆਪਣੇ ਦੰਦਾਂ ਨੂੰ ਬੁਰਸ਼ ਨਾਲ ਸਾਫ਼ ਕਰੋ ਤਾਂ ਕਿ ਦੰਦਾਂ ਉੱਤੇ ਜੰਮੀ ਪੇਪੜੀ ਨੂੰ ਦੂਰ ਕੀਤਾ ਜਾ ਸਕੇ, ਰਾਤ ਨੂੰ ਸੌਣ ਤੋਂ ਪਹਿਲਾਂ ਬਰੁਸ਼ ਜਰੂਰ ਕੀਤਾ ਜਾਵੇ ਅਤੇ ਤੰਬਾਕੂ ਪਦਾਰਥਾਂ ਤੋਂ ਪ੍ਰਹੇਜ਼ ਕਰੋ। ਇਸ ਸਮੇਂ ਦੰਦਾਂ ਤੇ ਬਰੁਸ਼ ਕਰਨ ਦੀ ਸਹੀ ਟੈਕਨੀਕ ਬਾਰੇ ਦੰਸਿਆ। ਇਸ ਮੌਕੇ ਅਤਿੰਦਰਪਾਲ ਸਿੰਘ,ਗੀਤਾ ਰਾਣੀ, ਰੋਹਿਤ ਸੱਚਦੇਵਾ ਹਾਜਰ ਸਨ।