- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੀ ਐਚ ਸੀ ਡੱਬਵਾਲਾ ਕਲਾਂ ਵਿਖੇ ਸਿਵਿਲ ਸਰਜਨ ਨੇ ਦੌਰਾ ਕੀਤਾ
ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜ਼ਿਲਕਾ : ਫਾਜ਼ਿਲਕਾ ਜ਼ਿਲ੍ਹੇ ਵਿੱਚ ਲੋਕਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਸਰਕਾਰੀ ਸਿਹਤ ਸੰਸਥਾਵਾਂ ਦੇ ਕੰਮਕਾਜ ਦੀ ਸਮੀਖਿਆ ਕਰਨ ਦੇ ਮਕਸਦ ਨਾਲ ਸਿਵਿਲ ਸਰਜਨ ਫਾਜ਼ਿਲਕਾ ਡਾ. ਕਵਿਤਾ ਸਿੰਘ ਵਲੋਂ ਕਮਿਊਨਿਟੀ ਹੈਲਥ ਸੈਂਟਰ (ਸੀਐੱਚਸੀ) ਡੱਬਵਾਲਾ ਕਲਾਂ ਦਾ ਅਚਾਨਕ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਨੇ ਹਸਪਤਾਲ ਵਿੱਚ ਉਪਲਬਧ ਸਿਹਤ ਸੇਵਾਵਾਂ, ਬੁਨਿਆਦੀ ਢਾਂਚੇ ਅਤੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਗਹਿਰਾਈ ਨਾਲ ਜਾਇਜ਼ਾ ਲਿਆ। ਉਨ੍ਹਾਂ ਨੇ ਮੌਕੇ ’ਤੇ ਮੌਜੂਦ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਕੇ ਇਲਾਜ ਅਤੇ ਸਹੂਲਤਾਂ ਬਾਰੇ ਫੀਡਬੈਕ ਲਿਆ। ਡਾ. ਕਵਿਤਾ ਸਿੰਘ ਨੇ ਸਿਹਤ ਕਰਮਚਾਰੀਆਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਮਰੀਜ਼ਾਂ ਨਾਲ ਸਨਮਾਨ ਅਤੇ ਨਰਮੀ ਨਾਲ ਪੇਸ਼ ਆਇਆ ਜਾਵੇ ਅਤੇ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪੂਰੀ ਪਾਲਣਾ ਕੀਤੀ ਜਾਵੇ। ਉਨ੍ਹਾਂ ਨੇ ਖ਼ਾਸ ਤੌਰ ’ਤੇ ਮਾਤਾ ਅਤੇ ਬੱਚਿਆਂ ਦੀ ਸਿਹਤ ਸੇਵਾਵਾਂ, ਸੁਰੱਖਿਅਤ ਪ੍ਰਸਵ, ਟੀਕਾਕਰਣ ਅਤੇ ਪੋਸ਼ਣ ਸੇਵਾਵਾਂ ਨੂੰ ਪਹਿਲ ਦੇ ਆਧਾਰ ’ਤੇ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੱਤਾ। ਦੌਰੇ ਦੌਰਾਨ ਚੱਲ ਰਹੇ ਵੱਖ-ਵੱਖ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਜਿਵੇਂ ਕਿ ਮਾਤਾ-ਸ਼ਿਸ਼ੁ ਸਿਹਤ ਪ੍ਰੋਗਰਾਮ, ਟੀਕਾਕਰਣ ਪ੍ਰੋਗਰਾਮ, ਟੀਬੀ ਮੁਕਤ ਭਾਰਤ ਅਭਿਆਨ, ਨੈਸ਼ਨਲ ਨਾਨ ਕਮਿਊਨੀਕੇਬਲ ਡਿਜ਼ੀਜ਼ ਪ੍ਰੋਗਰਾਮ ਅਤੇ ਆਯੁਸ਼ਮਾਨ ਭਾਰਤ ਯੋਜਨਾ ਦੀ ਵੀ ਸਮੀਖਿਆ ਕੀਤੀ ਗਈ। ਸਿਵਿਲ ਸਰਜਨ ਨੇ ਸਟਾਫ ਨੂੰ ਕਿਹਾ ਕਿ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਯੋਜਨਾਵਾਂ ਦਾ ਪੂਰਾ ਲਾਭ ਮਿਲਣਾ ਯਕੀਨੀ ਬਣਾਇਆ ਜਾਵੇ। ਸਫ਼ਾਈ ਵਿਵਸਥਾ ਦਾ ਜਾਇਜ਼ਾ ਲੈਂਦਿਆਂ ਡਾ. ਕਵਿਤਾ ਸਿੰਘ ਨੇ ਹਸਪਤਾਲ ਪ੍ਰਬੰਧਨ ਨੂੰ ਹਦਾਇਤ ਕੀਤੀ ਕਿ ਹਸਪਤਾਲ ਪ੍ਰਾਂਗਣ, ਵਾਰਡਾਂ ਅਤੇ ਟਾਇਲਟਾਂ ਦੀ ਨਿਰੰਤਰ ਸਫ਼ਾਈ ਬਣਾਈ ਰੱਖੀ ਜਾਵੇ ਤਾਂ ਜੋ ਮਰੀਜ਼ਾਂ ਨੂੰ ਸਾਫ਼ ਅਤੇ ਸੁਰੱਖਿਅਤ ਵਾਤਾਵਰਨ ਮਿਲ ਸਕੇ। ਇਸ ਦੌਰਾਨ ਜ਼ਿਲ੍ਹਾਂ ਟੀਕਾਕਰਨ ਅਫਸਰ ਡਾ. ਰਿੰਕੂ ਚਾਵਲਾ ਨਾਲ ਸੀ। ਇਸ ਦੌਰਾਨ ਮੈਡੀਕਲ ਅਫਸਰ ਡਾਕਟਰ ਮੋਨਿਕਾ ਸਚਦੇਵਾ ਡਾਕਟਰ ਦੁਸ਼ਯੰਤ ਯਾਦਵ ਸੁਨੀਲ ਕੁਮਾਰ ਹਾਜਰ ਸੀ. ਉਹਨਾਂ ਦੱਸੀਆਂ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਨੂੰ ਗੁਣਵੱਤਾਪੂਰਕ ਅਤੇ ਸਮੇਂ-ਸਿਰ ਇਲਾਜ ਮੁਹੱਈਆ ਕਰਵਾਉਣਾ ਸਾਡੀ ਪ੍ਰਾਥਮਿਕਤਾ ਹੈ। ਸਾਰੇ ਸਿਹਤ ਕਰਮਚਾਰੀ ਟੀਮ ਵਰਕ ਨਾਲ ਕੰਮ ਕਰਕੇ ਲੋਕਾਂ ਤੱਕ ਸਰਕਾਰੀ ਸਿਹਤ ਯੋਜਨਾਵਾਂ ਦਾ ਲਾਭ ਪਹੁੰਚਾਉਣ। ਡਾ. ਕਵਿਤਾ ਸਿੰਘ, ਸਿਵਿਲ ਸਰਜਨ ਫਾਜ਼ਿਲਕਾ ਅੰਤ ਵਿੱਚ ਸਿਵਿਲ ਸਰਜਨ ਨੇ ਕਿਹਾ ਕਿ ਜ਼ਿਲ੍ਹੇ ਦੀ ਸਿਹਤ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਨਿਰੰਤਰ ਨਿਰੀਖਣ ਅਤੇ ਸਮੀਖਿਆ ਦੌਰੇ ਜਾਰੀ ਰਹਿਣਗੇ। ਇਸ ਦੋਰਾਨ ਮਾਸ ਮੀਡੀਆ ਅਫਸਰ ਵਿਨੋਦ ਕੁਮਾਰ ਅਤੇ ਦਿਵੇਸ਼ ਕੁਮਾਰ ਨਾਲ ਸੀ।