ਸੁਖਵਿੰਦਰ ਥਿੰਦ, ਫਾਜ਼ਿਲਕਾ : ਪਿਛਲੇ ਦਿਨੀ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛੱਤਵਾਲ ਨੇ ਆਪਣੇ ਦਫ਼ਤਰ ਦੇ ਸਮੂਹ ਮੁਲਾਜ਼ਮਾਂ ਨੂੰ ਦਫ਼ਤਰੀ ਸਮੇਂ ਦੌਰਾਨ ਟੀ-ਸ਼ਰਟ ਤੇ ਮਹਿਲਾ ਸਟਾਫ਼ ਨੂੰ ਦੁਪੱਟਾ ਲਿਆਉਣ ਦੀ ਹਦਾਇਤ ਜਾਰੀ ਕੀਤੀ ਸੀ। ਇਹ ਹਦਾਇਤ ਇਸ ਤੋਂ ਇਲਾਵਾ ਹੋਰਨਾਂ ਅਫ਼ਸਰਾਂ ਦੇ ਦਫ਼ਤਰਾਂ ਨੂੰ ਵੀ ਜਾਰੀ ਹੋਈਆਂ ਸਨ, ਪਰ ਜਿਵੇਂ ਹੀ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਬਾਰੇ ਪੱਤਾ ਲਗਿਆ ਤਾਂ ਉਨ੍ਹਾਂ ਤੁਰੰਤ ਫਜ਼ਿਲਕਾ ਦੇ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ। ਉਨ੍ਹਾਂ ਡਿਪਟੀ ਕਮਿਸ਼ਨਰ ਦਫਤਰ ਦੇ ਡਰੈੱਸ ਕੋਡ ਨੂੰ ਗ਼ੈਰ-ਜ਼ਰੂਰੀ ਦੱਸਿਆ ਹੈ। ਨਾਲ ਹੀ ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਜਲਦੀ ਹੀ ਯੂਨੀਅਨ ਦੇ ਦਸਤਖ਼ਤ ਵਾਲੇ ਸਹਿਮਤੀ ਪੱਤਰ ਭੇਜਣ ਦੇ ਹੁਕਮ ਜਾਰੀ ਕੀਤੇ ਹਨ।

Posted By: Seema Anand