ਪੱਤਰ ਪੇ੍ਕਰ, ਅਬੋਹਰ : ਡੀਏਵੀ ਕਾਲਜ ਵਿਚ ਬਣੇ ਗਾਂਧੀ ਖੋਜ ਕੇਂਦਰ ਦੇ ਸਹਿਯੋਗ ਨਾਲ ਪਿ੍ਰੰਸੀਪਲ ਡਾ: ਰਾਜੇਸ਼ ਕੁਮਾਰ ਮਹਾਜਨ ਦੀ ਯੋਗ ਅਗਵਾਈ ਵਿਚ ਵੱਖ-ਵੱਖ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿਚ ਸਲੋਗਨ ਲਿਖਣ, ਕੋਲਾਜ ਬਣਾਉਣ, ਲੇਖ ਲਿਖਣਾ, ਪੋਸਟਰ ਬਣਾਉਣ ਅਤੇ ਵਾਦ?ਵਿਵਾਦ ਤੇ ਲੇਖ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਪਿ੍ਰੰਸੀਪਲ ਡਾ: ਰਾਜੇਸ਼ ਕੁਮਾਰ ਮਹਾਜਨ ਵਲੋਂ ਸਨਮਾਨਿਤ ਕੀਤਾ ਗਿਆ। ਵਿਭਾਗ ਦੇ ਮੁਖੀ ਡਾ: ਵੰਦਨਾ ਮੁੰਜਾਲ ਨੇ ਪਿ੍ਰੰਸੀਪਲ ਦੇ ਵੱਖ-ਵੱਖ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਪਿ੍ਰੰਸੀਪਲ ਡਾ: ਰਾਜੇਸ਼ ਕੁਮਾਰ ਮਹਾਜਨ ਨੇ ਮਹਾਤਮਾ ਗਾਂਧੀ ਦੇ ਜੀਵਨ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ।