ਡਾ. ਗਗਨਦੀਪ ਰੰਧਾਵਾ ਨੂੰ ਨਮਿਤ ਕਾਂਗਰਸੀਆਂ ਨੇ ਕੱਢਿਆ ਕੈਂਡਲ ਮਾਰਚ
ਡਾ. ਗਗਨਦੀਪ ਰੰਧਾਵਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਾਂਗਰਸੀ ਆਗੂਆਂ ਵਲੋਂ ਕੈਂਡਲ ਮਾਰਚ ਕੱਢਿਆ
Publish Date: Mon, 23 Mar 2026 08:23 PM (IST)
Updated Date: Mon, 23 Mar 2026 08:25 PM (IST)

ਰਿਤਿਸ਼ ਕੁੱਕੜ.ਪੰਜਾਬੀ ਜਾਗਰਣ ਫਾਜ਼ਿਲਕਾ : ਬੀਤੇ ਦਿਨ ਸ਼੍ਰੀ ਅੰਮ੍ਰਿਤਸਰ ਸਹਿਬ ਵਿਖੇ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਖ਼ੁਦਕੁਸ਼ੀ ਕਰਨ ਵਾਲੇ ਅਧਿਕਾਰੀ ਡਾ. ਗਗਨਦੀਪ ਸਿੰਘ ਰੰਧਾਵਾ ਨਮਿਤ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਸੋਮਵਾਰ ਨੂੰ ਫਾਜ਼ਿਲਕਾ ’ਚ ਇੱਕ ਕੈਂਡਲ ਮਾਰਚ ਕੱਢਿਆ ਗਿਆ। ਪੀੜਤ ਪਰਿਵਾਰ ਲਈ ਇਨਸਾਫ਼ ਦੀ ਲਈ ਇਹ ਮਾਰਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਿਰਦੇਸ਼ਾਂ ਹੇਠ ਅਤੇ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਕੈਂਡਲ ਮਾਰਚ ਕੱਢਿਆ ਗਿਆ। ਇਹ ਕੈਂਡਲ ਮਾਰਚ ਫਾਜ਼ਿਲਕਾ ਦੀ ਘਾਸ ਮੰਡੀ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਲੰਘਦਾ ਹੋਇਆ, ਘੰਟਾਘਰ ਚੌਕ ਪਹੁੰਚਿਆ ਅਤੇ ਘੰਟਾਘਰ ਚੌਕ ਵਿਖੇ ਸਮਾਪਤ ਹੋਇਆ। ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ, ਆਗੂਆਂ ਅਤੇ ਨਾਗਰਿਕਾਂ ਨੇ ਮੋਮਬੱਤੀਆਂ ਫੜ ਕੇ ਮਾਰਚ ਵਿੱਚ ਹਿੱਸਾ ਲਿਆ। ਘੰਟਾਘਰ ਚੌਕ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਡਾ. ਮਹਿੰਦਰ ਕੁਮਾਰ ਰਿਣਵਾ ਨੇ ਕਿਹਾ ਕਿ ਡਾ. ਗਗਨਦੀਪ ਰੰਧਾਵਾ ਨਾਲ ਵਾਪਰੀ ਘਟਨਾ ਬਹੁਤ ਹੀ ਮੰਦਭਾਗੀ ਹੈ ਅਤੇ ਦੋਸ਼ੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕਾਨੂੰਨ ਵਿਵਸਥਾ ਬਣਾਈ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ ਹੈ, ਪਰ ਮੌਜੂਦਾ ਸਥਿਤੀ ਚਿੰਤਾਜਨਕ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਅਤੇ ਕਾਂਗਰਸ ਆਗੂ ਸਮਰਬੀਰ ਸਿੰਘ ਸਿੱਧੂ ਨੇ ਇਸ ਘਟਨਾ ਨੂੰ ਬਹੁਤ ਹੀ ਦੁਖਦਾਈ ਅਤੇ ਨਿੰਦਣਯੋਗ ਦੱਸਿਆ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨਾ ਕਾਫ਼ੀ ਨਹੀਂ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ਆਗੂਆਂ ਨੇ ਸੂਬੇ ਦੀ ਕਾਨੂੰਨ ਵਿਵਸਥਾ ਦੀ ਸਥਿਤੀ ਤੇ ਸਵਾਲ ਉਠਾਏ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿੱਚ ਅਪਰਾਧ ਵਧ ਰਹੇ ਹਨ ਅਤੇ ਸਰਕਾਰ ਅਪਰਾਧੀਆਂ ਨੂੰ ਰੋਕਣ ਵਿੱਚ ਅਸਫਲ ਰਹੀ ਹੈ। ਉਨ੍ਹਾਂ ਲਾਲਜੀਤ ਭੁੱਲਰ ਦਾ ਨਾਮ ਲੈਂਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੇ ਆਪਣੇ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰੀ ਤੋਂ ਤੁਰੰਤ ਬਾਅਦ ਵਿਧਾਨ ਸਭਾ ਤੋਂ ਮੁਅੱਤਲ ਕਰ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਮੰਗ ਕੀਤੀ ਕਿ ਕਾਨੂੰਨ ਸਾਰਿਆਂ ਲਈ ਬਰਾਬਰ ਹੋਵੇ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਾ ਜਾਵੇ। ਆਗੂਆਂ ਨੇ ਦੋਸ਼ ਲਾਇਆ ਕਿ ਟੈਂਡਰ ਨੂੰ ਲੈ ਕੇ ਅਧਿਕਾਰੀ ਤੇ ਦਬਾਅ ਅਤੇ ਮਾਨਸਿਕ ਤੌਰ ਤੇ ਪ੍ਰੇਸ਼ਾਨੀ ਕੀਤੀ ਗਈ, ਜਿਸ ਕਾਰਨ ਉਨ੍ਹਾਂ ਨੇ ਖੁਦਕੁਸ਼ੀ ਵਰਗਾ ਕਦਮ ਚੁੱਕਿਆ। ਸਾਬਕਾ ਜੰਗਲਾਤ ਮੰਤਰੀ ਹੰਸ ਰਾਜ ਜੋਸਨ, ਸੀਨੀਅਰ ਕਾਂਗਰਸੀ ਆਗੂ ਰਾਜ ਬਖਸ਼ ਕੰਬੋਜ, ਯੁਵਾ ਆਗੂ ਅਤੇ ਕਾਂਗਰਸ ਬੁਲਾਰੇ ਰੂਬੀ ਗਿੱਲ, ਅਬੋਹਰ ਬਲਾਕ ਪ੍ਰਧਾਨ ਸੁਭਾਸ਼ ਬਾਘਲਾ ਅਤੇ ਬੰਟੀ ਵਾਟਸ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ। ਕੈਂਡਲ ਮਾਰਚ ਦੇ ਅੰਤ ਵਿੱਚ, ਸਾਰਿਆਂ ਨੇ ਸਵਰਗੀ ਡਾ. ਗਗਨਦੀਪ ਰੰਧਾਵਾ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਖੜ੍ਹੇ ਹੋਣ ਦਾ ਪ੍ਰਣ ਲਿਆ। ਵੱਖ-ਵੱਖ ਬਲਾਕਾਂ ਦੇ ਕਾਂਗਰਸ ਪ੍ਰਧਾਨ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਮੌਜੂਦ ਸਨ। ਇਸ ਮੌਕੇ ਬਲਾਕ ਪ੍ਰਧਾਨ ਮਦਨ ਲਾਲ ਵਢੇਰਾ, ਸੁਖਦੀਪ ਸਿੰਘ ਸੋਨੂੰ ਸਾਬਕਾ ਪ੍ਰਿੰਸੀਪਲ ਤ੍ਰਿਭਵਨ, ਅਸ਼ੋਕ ਵਾਟਸ, ਪਰਮਜੀਤ ਮਹੰਤ, ਅੰਕੁਜ ਗੋਇਲ, ਮਨਦੀਪ ਵਧਾਵਨ ਮੈਂਡੀ, ਟੋਨੀ, ਭੁਪਿੰਦਰ ਸਿੰਘ ਖਾਲਸਾ, ਵਿਕਰਮ ਯਾਦਵ, ਬਲਦੇਵ ਸਿੰਘ, ਰਮਨ ਕੰਬੋਜ, ਯੋਗੇਸ਼ ਸ਼ਰਮਾ ਹਾਜ਼ਰ ਸਨ। ਸਮਾਗਮ ਦਾ ਸੰਚਾਲਨ ਅਸ਼ੋਕ ਸੋਨੀ ਨੇ ਕੀਤਾ।