ਠੇਕਾ ਮੁਲਾਜਮਾਂ ਨੇ ਪੰਜਾਬ ਸਰਕਾਰ ਦਾ ਪੁਤਲ਼ਾ ਫੂਕਿਆ
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਠੇਕਾ ਮੁਲਾਜਮਾਂ ਵੱਲੋਂ ਪੰਜਾਬ ਸਰਕਾਰ ਦਾ ਪੁਤਲ਼ਾ ਫੂਕਿਆ
Publish Date: Tue, 07 Apr 2026 05:05 PM (IST)
Updated Date: Tue, 07 Apr 2026 05:08 PM (IST)
ਹੈਪੀ ਕਾਠਪਾਲ.ਪੰਜਾਬੀ ਜਾਗਰਣ ਜਲਾਲਾਬਾਦ : ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਫੈਸਲੇ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾਂ ਕਮੇਟੀ ਫਾਜਿਲਕਾ ਅਤੇ ਬ੍ਰਾਂਚ ਕਮੇਟੀ ਜਲਾਲਾਬਾਦ ਵੱਲੋਂ ਅੱਜ ਇਥੇ ਵਾਟਰ ਸਪਲਾਈ ਦਫਤਰ ਗੁੰਮਾਨੀਵਾਲਾ ਵਿਖੇ ਪੰਜਾਬ ਸਰਕਾਰ ਦੀ ਕੈਬਨਿਟ ਸਬ-ਕਮੇਟੀ ਦੇ ਮੰਤਰੀਆਂ ਦੇ ਪੁਤਲੇ ਫੂਕ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਵਾਲਾ, ਜਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਆਲਮਕੇ, ਬ੍ਰਾਂਚ ਪ੍ਰਧਾਨ ਰਾਕੇਸ਼ ਸਿੰਘ ਹੀਰੇਵਾਲਾ, ਦਫਤਰੀ ਸਟਾਫ ਦੇ ਆਗੂ ਸੁਖਚੈਨ ਸਿੰਘ ਸੋਢੀ, ਮਹਿੰਦਰ ਸਿੰਘ ਮੰਨੇਵਾਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗੁਵਾਈ ਵਾਲੀ ਪੰਜਾਬ ਸਰਕਾਰ ਦੀ ਬਣਾਈ ਗਈ ਕੱਚੇ/ਠੇਕਾ ਮੁਲਾਜਮਾਂ ਨੂੰ ਪੱਕਾ ਕਰਨ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਪਿਛਲੇ 4 ਸਾਲਾਂ ਤੋਂ ਪਿਛਲੇ ਚਾਰ ਸਾਲਾਂ ਦੇ ਦੌਰਾਨ ਠੇਕਾ ਮੁਲਾਜ਼ਮਾਂ ਨਾਲ ਲਗਾਏ ਝੂਠੇ ਲਾਰਿਆਂ ਰੱਖਿਆ ਹੋਇਆ ਹੈ। ਸਰਕਾਰ ਦੀਆਂ ਮੁਲਜ਼ਮ ਮਾਰੂ ਨੀਤੀਆਂ ਦੀ ਨਿਖੇਧੀ ਕਰਦੇ ਹੋਏ ਮੋਰਚੇ ਵੱਲੋਂ ਵਿੱਤ ਮੰਤਰੀ ਦੇ ਹਲਕੇ ਦਿੜ੍ਹਬਾ ਵਿੱਚ 15 ਅਪ੍ਰੈਲ ਤੋਂ ਲਗਾਤਾਰ ਝੰਡਾ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ।