ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਠੇਕਾ ਮੁਲਾਜਮਾਂ ਨੇ ਸਰਕਾਰ ਦਾ ਪੁਤਲ਼ਾ ਫੂਕਿਆ
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਠੇਕਾ ਮੁਲਾਜਮਾਂ ਵੱਲੋਂ ਪੰਜਾਬ ਸਰਕਾਰ ਦਾ ਪੁਤਲ਼ਾ ਫੂਕਿਆਡ
Publish Date: Wed, 08 Apr 2026 04:36 PM (IST)
Updated Date: Wed, 08 Apr 2026 04:38 PM (IST)

ਹੈਪੀ ਕਾਠਪਾਲ.ਪੰਜਾਬੀ ਜਾਗਰਣ ਜਲਾਲਾਬਾਦ : ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਫੈਸਲੇ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਕਮੇਟੀ ਫਾਜਿਲਕਾ ਅਤੇ ਬ੍ਰਾਂਚ ਕਮੇਟੀ ਜਲਾਲਾਬਾਦ ਵੱਲੋਂ ਵਾਟਰ ਸਪਲਾਈ ਦਫਤਰ ਗੁੰਮਾਨੀਵਾਲਾ ਵਿਖੇ ਪੰਜਾਬ ਸਰਕਾਰ ਦੀ ਕੈਬਨਿਟ ਸਬ-ਕਮੇਟੀ ਦੇ ਮੰਤਰੀਆਂ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਵਾਲਾ, ਜਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਆਲਮਕੇ, ਬ੍ਰਾਂਚ ਪ੍ਰਧਾਨ ਰਾਕੇਸ਼ ਸਿੰਘ ਹੀਰੇਵਾਲਾ, ਦਫਤਰੀ ਸਟਾਫ ਦੇ ਆਗੂ ਸੁਖਚੈਨ ਸਿੰਘ ਸੋਢੀ, ਮਹਿੰਦਰ ਸਿੰਘ ਮੰਨੇਵਾਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗੁਵਾਈ ਵਾਲੀ ਪੰਜਾਬ ਸਰਕਾਰ ਦੀ ਬਣਾਈ ਗਈ ਕੱਚੇ/ਠੇਕਾ ਮੁਲਾਜਮਾਂ ਨੂੰ ਪੱਕਾ ਕਰਨ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਪਿਛਲੇ 4 ਸਾਲਾਂ ਤੋਂ ਪਿਛਲੇ ਚਾਰ ਸਾਲਾਂ ਦੇ ਦੌਰਾਨ ਠੇਕਾ ਮੁਲਾਜ਼ਮਾਂ ਨਾਲ ਲਗਾਏ ਝੂਠੇ ਲਾਰਿਆਂ ਰੱਖਿਆ ਹੋਇਆ ਹੈ, ਜਿਸਦੀ ਤਾਜਾ ਮਿਸਾਲ ਸਬ ਕਮੇਟੀ ਵੱਲੋਂ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਨਾਲ 7 ਅਪ੍ਰੈਲ 2026 ਨੂੰ ਪੈਨਲ ਮੀਟਿੰਗ ਕਰਨ ਦਾ ਸਮਾਂ ਦਿੱਤਾ ਗਿਆ ਸੀ ਪਰ ਇਹ ਮੀਟਿੰਗ ਕੈਸਲ ਕਰ ਦਿੱਤੀ ਗਈ ਹੈ, ਜਿਸਦੇ ਰੋਸ਼ ਵਜੋਂ ‘ਮੋਰਚੇ’ ਵੱਲੋਂ ਅੱਜ ਪੰਜਾਬ ਭਰ ਵਿੱਚ ਸਬ ਕਮੇਟੀ ਦੇ ਚੇਅਰਮੈਨ-ਕਮ-ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਸੰਜੀਵ ਅਰੋੜਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਪੁਤਲੇ ਫੁਕ ਕੇ ਪੰਜਾਬ ਸਰਕਾਰ ਵਿਰੁੱਧ ਰੋਹ ਭਰਪੂਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਸਾਲਾਂਬੱਧੀ ਅਰਸ਼ੇ ਤੋਂ ਸੇਵਾਵਾਂ ਦੇ ਰਹੇ ਠੇਕਾ ਮੁਲਾਜਮ ਵਿਰੋਧੀ ਅਪਣਾਈਆਂ ਜਾ ਰਹੀਆਂ ਮਾਰੂ ਨੀਤੀਆਂ ਦੀ ਨਿਖੇਧੀ ਕਰਦੇ ਹੋਏ ਮੋਰਚੇ ਵੱਲੋਂ ਵਿੱਤ ਮੰਤਰੀ ਦੇ ਹਲਕੇ ਦਿੜ੍ਹਬਾ ਵਿੱਚ 15 ਅਪ੍ਰੈਲ ਤੋਂ ਲਗਾਤਾਰ ਝੰਡਾ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ।