- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਕਿਹਾ ਕਿ ਖਰੜ ਵਿੱਚ ਈਡੀ ਦੀ ਰੇਡ ਦੌਰਾਨ ਹੋਏ ਖੁਲਾਸਿਆਂ ਤੋਂ ਸਾਬਤ ਹੋ ਗਿਆ ਹੈ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਵਿੱਚ ਲਿਪਤ ਹੈ। ਸੈਣੀ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਆਪਣੇ ਖੇਤਾਂ ਵਿੱਚ ਸੋਨਾ ਉਗਾਉਂਦੇ ਹਨ ਅਤੇ ਕਿਸਾਨਾਂ ਤੇ ਵਪਾਰੀਆਂ ਨੇ ਸੂਬੇ ਦਾ ਨਾਮ ਦੁਨੀਆ ਭਰ ਵਿੱਚ ਰੌਸ਼ਨ ਕੀਤਾ ਹੈ।

ਰਿਤਿਸ਼ ਕੁੱਕੜ/ਭਾਰਤ ਭੂਸ਼ਣ ਸ਼ਰਮਾ, ਪੰਜਾਬੀ ਜਾਗਰਣ,ਅਬੋਹਰ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅਬੋਹਰ ਵਿੱਚ ਭਾਜਪਾ ਦੀ ਓਬੀਸੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਭ੍ਰਿਸ਼ਟਾਚਾਰ ਅਤੇ ਨਸ਼ਾਖੋਰੀ ਚਿੰਤਾਜਨਕ ਢੰਗ ਨਾਲ ਵੱਧ ਰਹੀ ਹੈ। ਲੋਕਾਂ ਨੇ ਵੱਡੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਨੂੰ ਚੁਣਿਆ ਸੀ, ਪਰ ਇਹ ਦੇਸ਼ ਦੀ ਸਭ ਤੋਂ ਝੂਠੀ ਪਾਰਟੀ ਸਾਬਤ ਹੋਈ ਹੈ।
ਉਨ੍ਹਾ ਕਿਹਾ ਕਿ ਸਾਡੀ ਸਰਕਾਰ ਬਣਨ 'ਤੇ ਇਕ ਵੀ ਇੰਡਸਟਰੀ ਬਾਹਰ ਨਹੀਂ ਜਾਣ ਦਿੱਤੀ ਜਾਵੇਗੀ। ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀ ਦਿਆਂਗੇ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਘਰ-ਘਰ ਜਿੱਥੇ ਗੁਰਬਾਣੀ ਸੁਣਾਈ ਦਿੰਦੀ ਸੀ ਉਹ ਬੀਜੇਪੀ ਦੀ ਸਰਕਾਰ ਪੂਰਾ ਕਰੇਗੀ। ਬੀਜਪੀ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਵੇਗੀ।
ਉਨ੍ਹਾਂ ਕਿਹਾ ਕਿ ਖਰੜ ਵਿੱਚ ਈਡੀ ਦੀ ਰੇਡ ਦੌਰਾਨ ਹੋਏ ਖੁਲਾਸਿਆਂ ਤੋਂ ਸਾਬਤ ਹੋ ਗਿਆ ਹੈ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਵਿੱਚ ਲਿਪਤ ਹੈ। ਸੈਣੀ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਆਪਣੇ ਖੇਤਾਂ ਵਿੱਚ ਸੋਨਾ ਉਗਾਉਂਦੇ ਹਨ ਅਤੇ ਕਿਸਾਨਾਂ ਤੇ ਵਪਾਰੀਆਂ ਨੇ ਸੂਬੇ ਦਾ ਨਾਮ ਦੁਨੀਆ ਭਰ ਵਿੱਚ ਰੌਸ਼ਨ ਕੀਤਾ ਹੈ।
ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਵੀ ਭਾਜਪਾ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਆਜ਼ਾਦ ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਨਿਭਾਉਣ ਵਾਲੇ ਪ੍ਰਧਾਨ ਮੰਤਰੀ ਬਣੇ ਹਨ, ਜੋ 140 ਕਰੋੜ ਭਾਰਤੀਆਂ ਦੀ ਉਪਲਬਧੀ ਹੈ। ਉਨ੍ਹਾਂ ਕਿਹਾ ਕਿ ਅਬੋਹਰ ਤੋਂ ਪੰਜਾਬ ਵਿੱਚ ਭਾਜਪਾ ਦੀ ਮਜ਼ਬੂਤ ਰਾਜਨੀਤਿਕ ਨੀਂਹ ਰੱਖੀ ਜਾ ਰਹੀ ਹੈ।
ਸੈਣੀ ਨੇ ਕਿਹਾ ਕਿ ਪੰਜਾਬ ਅੱਜ ਵਿਕਾਸ ਅਤੇ ਇਮਾਨਦਾਰ ਸ਼ਾਸਨ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਰੈਲੀ ਸਿਰਫ਼ ਟ੍ਰੇਲਰ ਹੈ, ਅਸਲ ਤਸਵੀਰ ਵਿਧਾਨ ਸਭਾ ਚੋਣਾਂ ਤੋਂ ਬਾਅਦ ਸਾਹਮਣੇ ਆਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀ ਜਨਤਾ ਜਲਦ ਹੀ ਆਮ ਆਦਮੀ ਪਾਰਟੀ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਵੇਗੀ।
ਹਰਿਆਣਾ ਸਰਕਾਰ ਦੀਆਂ ਉਪਲਬਧੀਆਂ ਗਿਣਾਉਂਦਿਆਂ ਸੈਣੀ ਨੇ ਕਿਹਾ ਕਿ ਸਰਕਾਰ ਨੇ ਡੇਢ ਸਾਲ ਪਹਿਲਾਂ 217 ਸੰਕਲਪ ਲਏ ਸਨ, ਜਿਨ੍ਹਾਂ ਵਿੱਚੋਂ 63 ਪੂਰੇ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਵੀ ਜਲਦ ਪੂਰੇ ਕਰ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਹਰਿਆਣਾ ਵਿੱਚ ਪਹਿਲੇ ਸਾਲ ਦੌਰਾਨ 55 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਕਿਡਨੀ ਦੇ ਮਰੀਜ਼ਾਂ ਲਈ ਮੁਫ਼ਤ ਡਾਇਲਸਿਸ ਦੀ ਸਹੂਲਤ ਦਿੱਤੀ ਜਾ ਰਹੀ ਹੈ ਅਤੇ ਕਿਸੇ ਵੀ ਮਰੀਜ਼ ਨੂੰ ਇਲਾਜ ਲਈ ਖਰਚ ਨਹੀਂ ਕਰਨਾ ਪੈਂਦਾ। ਇਸਦੇ ਨਾਲ ਹੀ ਉਨ੍ਹਾਂ ਦਾਅਵਾ ਕੀਤਾ ਕਿ ਹਰਿਆਣਾ ਸਰਕਾਰ ਨੇ ਪਹਿਲੇ ਸਾਲ ਦੌਰਾਨ ਮਹਿਲਾਵਾਂ ਦੇ ਖਾਤਿਆਂ ਵਿੱਚ 1600 ਕਰੋੜ ਰੁਪਏ ਜਮ੍ਹਾਂ ਕਰਵਾਏ ਹਨ, ਜਦਕਿ ਪੰਜਾਬ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹੀ ਹੈ।
ਉਨ੍ਹਾਂ ਕਿਹਾ ਕਿ ਹਰਿਆਣਾ ਅੰਦਰ ਸਾਡੀ ਸਰਕਾਰ ਨੇ ਕਿਸਾਨ ਨੂੰ 400 ਕਰੋੜ ਰੁਪਿਆ ਕਿਸਾਨਾਂ ਦੀਆਂ ਫਸਲਾਂ ਦਾ ਦਿੱਤਾ ਹੈ।