ਵਾਰਡ ਨੰਬਰ 21 ’ਚ ਚੱਲ ਰਹੇ ਨਿਰਮਾਣ ਦਾ ਕੌਂਸਲਰ ਪੂਜਾ ਲੂਥਰਾ ਨੇ ਜਾਇਜ਼ਾ ਲਿਆ
ਵਾਰਡ ਨੰਬਰ 21 ਵਿੱਚ ਚੱਲ ਰਹੇ ਸੜਕ ਨਿਰਮਾਣ ਕੰਮਾਂ ਦਾ ਲਈ ਕੌਂਸਲਰ ਪੂਜਾ ਲੂਥਰਾ ਨੇ ਜਾਇਜ਼ਾ ਲਿਆ
Publish Date: Sun, 22 Mar 2026 04:42 PM (IST)
Updated Date: Sun, 22 Mar 2026 04:43 PM (IST)
ਕਪਿਲ ਜਸੂਜਾ.ਪੰਜਾਬੀ ਜਾਗਰਣ ਫਾਜ਼ਿਲਕਾ : ਕੌਂਸਲਰ ਪੂਜਾ ਲੂਥਰਾ ਨੇ ਵੱਲੋਂ ਵਾਰਡ ਨੰਬਰ 21 ਵਿੱਚ ਚੱਲ ਰਹੇ ਸੜਕ ਨਿਰਮਾਣ ਕੰਮਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਨਗਰ ਕੌਂਸਲ ਅਧਿਕਾਰੀਆਂ ਨੂੰ ਪਾਣੀ ਅਤੇ ਸਿਵਰੇਜ ਦੀਆਂ ਪਾਈਪਾਂ ਸਮੇਂਸਿਰ ਪਾਉਣ ਦੀ ਹਦਾਇਤ ਕੀਤੀ ਤਾਂ ਕਿ ਸੜਕ ਨਿਰਮਾਣ ਦਾ ਕੰਮ ਪੂਰਾ ਹੋ ਸਕੇ। ਉਨ੍ਹਾਂ ਨੇ ਸੜਕ ਨਿਰਮਾਣ ਵਿੱਚ ਵਰਤੇ ਜਾ ਰਹੇ ਮਟੀਰੀਅਲ ਦੀ ਗੁਣਵੱਤਾ ‘ਤੇ ਵੀ ਖਾਸ ਧਿਆਨ ਦਿੱਤਾ। ਅੰਤ ਵਿੱਚ ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਵਾਰਡ ਨੰਬਰ 21 ਵਿੱਚ ਚੱਲ ਰਹੇ ਸਾਰੇ ਵਿਕਾਸ ਕਾਰਜਾਂ ਦੀ ਨਿਗਰਾਨੀ ਲਗਾਤਾਰ ਕੀਤੀ ਜਾਵੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਦਿੱਕਤ ਆਉਂਦੀ ਹੈ ਤਾਂ ਉਹ ਬਿਨਾ ਝਿਜਕ ਉਨ੍ਹਾਂ ਨਾਲ ਸੰਪਰਕ ਕਰਨ। ਇਸ ਨਿਰੀਖਣ ਦੌਰਾਨ ਇਲਾਕੇ ਦੇ ਕਈ ਵਸਨੀਕ ਵੀ ਮੌਜੂਦ ਰਹੇ ਜਿਨ੍ਹਾਂ ਨੇ ਕੌਂਸਲਰ ਦੇ ਇਸ ਕਦਮ ਦੀ ਸਰਾਹਨਾ ਕੀਤੀ ਅਤੇ ਉਮੀਦ ਜਤਾਈ ਕਿ ਜਲਦ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਹੋਵੇਗਾ।