ਕੌਂਸਲਰ ਪੂਜਾ ਲੂਥਰਾ ਨੇ ਲਗਾਇਆ ਲੋਕ ਦਰਬਾਰ
ਪੂਜਾ ਲੂਥਰਾ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਲਗਾਇਆ ਲੋਕ ਦਰਬਾਰ
Publish Date: Fri, 03 Apr 2026 03:47 PM (IST)
Updated Date: Fri, 03 Apr 2026 03:49 PM (IST)
ਰਮਨ ਕੁਮਾਰ.ਪੰਜਾਬੀ ਜਾਗਰਣ ਫਾਜ਼ਿਲਕਾ : ਸਥਾਨਕ ਇਲਾਕੇ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਟੀਮ ਪੂਜਾ ਲੂਥਰਾ ਵੱਲੋਂ ਸਲੇਮਸ਼ਾਹ ਰੋਡ ਸਥਿਤ ਆਪਣੇ ਦਫਤਰ ਵਿਖੇ ਇੱਕ ਵਿਸ਼ੇਸ਼ ਲੋਕ ਦਰਬਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੂਜਾ ਲੂਥਰਾ ਸਚਦੇਵਾ ਨੇ ਕਿਹਾ ਕਿ ਇਲਾਕੇ ਵਿੱਚ ਸੜਕਾਂ, ਪੀਣ ਵਾਲੇ ਪਾਣੀ, ਬਿਜਲੀ ਅਤੇ ਸਫਾਈ ਵਰਗੀਆਂ ਮੁੱਖ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ ਤੇ ਹੱਲ ਕੀਤਾ ਜਾ ਰਿਹਾ ਹੈ। ਉਹਨਾਂ ਨੇ ਦੱਸਿਆ ਕਿ ਕਈ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ ਹੈ ਅਤੇ ਜਿਹੜੀਆਂ ਸਮੱਸਿਆਵਾਂ ਵੱਡੇ ਪੱਧਰ ਦੀਆਂ ਹਨ, ਉਹਨਾਂ ਨੂੰ ਸੰਬੰਧਿਤ ਵਿਭਾਗਾਂ ਕੋਲ ਭੇਜਿਆ ਗਿਆ ਹੈ ਤਾਂ ਜੋ ਜਲਦੀ ਹੱਲ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਉਹ ਹਰ ਵਰਗ ਦੇ ਲੋਕਾਂ ਲਈ ਉਪਲਬਧ ਹਨ ਅਤੇ ਕਿਸੇ ਵੀ ਵਿਅਕਤੀ ਨੂੰ ਆਪਣੀ ਸਮੱਸਿਆ ਦੱਸਣ ਲਈ ਕਿਸੇ ਤਰ੍ਹਾਂ ਦੀ ਹਿਚਕਿਚਾਹਟ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਲੋਕ ਦਰਬਾਰ ਸਿਰਫ਼ ਸਮੱਸਿਆਵਾਂ ਸੁਣਨ ਦਾ ਮੰਚ ਨਹੀਂ, ਸਗੋਂ ਇਹ ਲੋਕਾਂ ਨਾਲ ਨਜ਼ਦੀਕੀ ਬਣਾਉਣ ਅਤੇ ਉਹਨਾਂ ਦੀਆਂ ਜ਼ਰੂਰਤਾਂ ਨੂੰ ਸਮਝਣ ਦਾ ਇਕ ਵਧੀਆ ਸਾਧਨ ਹੈ।