ਆਬਕਾਰੀ ਮਾਮਲੇ 'ਚ ਨਾਮਜ਼ਦ ਭਗੌੜਾ ਕਾਬੂ
ਆਬਕਾਰੀ ਮਾਮਲੇ 'ਚ ਅਦਾਲਤ ਵੱਲੋਂ ਨਾਮਜ਼ਦ ਦੋਸ਼ੀ ਕਾਬੂ
Publish Date: Mon, 09 Mar 2026 05:52 PM (IST)
Updated Date: Mon, 09 Mar 2026 05:54 PM (IST)
ਬੰਪਲ ਭਠੇਜਾ. ਪੰਜਾਬੀ ਜਾਗਰਣ ਜਲਾਲਾਬਾਦ : ਫ਼ਾਜ਼ਿਲਕਾ ਪੁਲਿਸ ਦੇ ਪੀ.ਓ. ਸਟਾਫ਼ ਨੇ ਭਗੌੜੇ ਅਪਰਾਧੀਆਂ ਨੂੰ ਫੜਨ ਲਈ ਵਿੱਢੀ ਮੁਹਿੰਮ ਤਹਿਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੀ.ਓ. ਸਟਾਫ਼ ਦੇ ਇੰਚਾਰਜ ਏ.ਐਸ.ਆਈ. ਰਤਨ ਲਾਲ ਨੇ ਦੱਸਿਆ ਕਿ ਐਸ.ਐਸ.ਪੀ. ਗੁਰਮੀਤ ਸਿੰਘ ਦੇ ਹੁਕਮਾਂ ਤੇ ਚਲਾਈ ਗਈ ਇਸ ਕਾਰਵਾਈ ਦੌਰਾਨ ਇੱਕ ਅਜਿਹੇ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ, ਜੋ ਲੰਮੇ ਸਮੇਂ ਤੋਂ ਪੁਲਿਸ ਦੀ ਪਹੁੰਚ ਤੋਂ ਦੂਰ ਸੀ। ਜਾਣਕਾਰੀ ਮੁਤਾਬਕ ਉਕਤ ਵਿਅਕਤੀ ਸਾਲ 2023 ਵਿੱਚ ਥਾਣਾ ਸਿਟੀ ਵੈਰੋਕੇ ਵਿਖੇ ਦਰਜ ਆਬਕਾਰੀ ਐਕਟ ਦੇ ਇੱਕ ਮਾਮਲੇ ਵਿੱਚ ਲੋੜੀਂਦਾ ਸੀ। ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ ਮਾਨਯੋਗ ਅਦਾਲਤ ਵੱਲੋਂ ਉਸ ਨੂੰ 17 ਫਰਵਰੀ 2026 ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ। ਪੁਲਿਸ ਨੇ ਅੱਜ ਕਾਰਵਾਈ ਕਰਦਿਆਂ ਦੋਸ਼ੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਹੁਣ ਅਗਲੀ ਕਾਨੂੰਨੀ ਕਾਰਵਾਈ ਲਈ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਪੁਲਿਸ ਪਾਰਟੀ ਵਿੱਚ ਏ.ਐਸ.ਆਈ. ਰਤਨ ਲਾਲ, ਐਚ.ਸੀ. ਜਸਵਿੰਦਰ ਸਿੰਘ ਅਤੇ ਐਚ.ਸੀ. ਮਨਵੀਰ ਸਿੰਘ ਵੀ ਸ਼ਾਮਲ ਸਨ।