ਡੀਸੀ ਨੇ ਕਣਕ ਦੇ ਖਰੀਦ ਪ੍ਰਬੰਧਾਂ ਦੀ ਕੀਤੀ ਸਮੀਖਿਆ
ਡੀਸੀ ਨੇ ਕਣਕ ਦੇ ਖਰੀਦ ਪ੍ਰਬੰਧਾਂ ਦੀ ਕੀਤੀ ਸਮੀਖਿਆ
Publish Date: Sat, 25 Apr 2026 04:36 PM (IST)
Updated Date: Sat, 25 Apr 2026 04:40 PM (IST)
ਨਰੇਸ਼ ਕੁਮਾਰ ਕਾਮਰਾ, ਪੰਜਾਬੀ ਜਾਗਰਣ, ਫਾਜਿਲਕਾ : ਫਾਜ਼ਿਲਕਾ ਵਿਖੇ ਕਣਕ ਦੇ ਖ਼ਰੀਦ ਪ੍ਰਬੰਧਾਂ ਦੀ ਡਿਪਟੀ ਕਮਿਸ਼ਨਰ ਨੇ ਸਮੀਖਿਆ ਕੀਤੀ। ਵੱਖ-ਵੱਖ ਅਧਿਕਾਰੀਆਂ, ਆੜ੍ਹਤੀਆਂ ਅਤੇ ਜ਼ਿਲ੍ਹਾ ਫਾਜ਼ਿਲਕਾ ਦੀਆਂ ਸਮੂਹ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੱਲੋਂ ਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਆਪਣੇ ਦਫ਼ਤਰ ਮੀਟਿੰਗ ਕੀਤੀ। ਮੀਟਿੰਗ ਵਿਚ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦਾ ਇਕ ਇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ। ਉਨ੍ਹਾਂ ਵੱਲੋਂ ਮੀਟਿੰਗ ਵਿਚ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਨੂੰ ਵੀ ਸੁਣਿਆ। ਉਨ੍ਹਾਂ ਸਮੂਹ ਖ਼ਰੀਦ ਏਜੰਸੀਆਂ ਪਾਸੋਂ ਕਣਕ ਦੀ ਸਟੋਰੇਜ਼ ਲਈ ਲੁੜੀਂਦੀ ਜਗ੍ਹਾ, ਬਾਰਦਾਨਾ ਅਤੇ ਹੋਰ ਸਟਾਕ ਆਰਟੀਕਲ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਲਈ। ਇਸ ਤੋਂ ਇਲਾਵਾ ਸਮੂਹ ਖ਼ਰੀਦ ਕੇਂਦਰਾਂ ’ਤੇ ਸਟਾਫ਼ ਦੀ ਤਾਇਨਾਤੀ ਸਮੇਂ ਸਿਰ ਕਰਨ ਦੀ ਹਦਾਇਤ ਵੀ ਜਾਰੀ ਕੀਤੀ। ਮੀਟਿੰਗ ਵਿੱਚ ਉਨ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਜ਼ਿਲ੍ਹੇ ਦੇ ਸਾਰੇ ਖ਼ਰੀਦ ਕੇਂਦਰਾਂ ਵਿਖੇ ਸਾਫ਼-ਸਫ਼ਾਈ ਅਤੇ ਹੋਰ ਲੁੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਇਸ ਮੌਕੇ ਐੱਸਡੀਐੱਮ ਕੰਨਵਜੀਤ ਸਿੰਘ ਅਤੇ ਰਵਿੰਦਰ ਅਰੌੜਾ, ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਵੰਦਨਾ ਕੰਬੋਜ ਆਦਿ ਅਧਿਕਾਰੀ ਅਤੇ ਸਮੂਹ ਖ਼ਰੀਦ ਏਜੰਸੀਆਂ ਦੇ ਨੁਮਾਇੰਦੇ ਹਾਜ਼ਰ ਸਨ।