27 ਦੇ ਮਹਾਬੰਦ ਨੂੰ ਸਫਲ ਬਣਾਉਣ ਲਈ ਤਹਿਸੀਲ ਪੱਧਰ ’ਤੇ ਰੈਲੀਆਂ ਤੇ ਰੋਸ ਮਾਰਚ ਦਾ ਐਲਾਨ
ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਮੁਲਾਜ਼ਮ ਮੰਚ ਅਤੇ ਪੰਜਾਬ ਮੁਲਾਜ਼ਮ-ਪੈਨਸ਼ਨਰ ਸਾਂਝਾ ਫਰੰਟ ਅਧਾਰਿਤ ਸਾਂਝੀ ਤਾਲਮੇਲ ਕਮੇਟੀ ਪੰਜਾਬ ਵੱਲੋਂ 27 ਅਗਸਤ ਨੂੰ ਦਿੱਤੇ ਮਹਾਂਬੰਦ ਦੇ ਸੱਦੇ ਨੂੰ ਜ਼ਿਲ੍ਹਾ ਫਾਜ਼ਿਲਕਾ ਵਿੱਚ ਸਫਲ ਬਣਾਉਣ ਲਈ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੀਟਿੰਗ ਹਾਲ ਵਿੱਚ ਹੋਈ। ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਕਨਵੀਨਰ ਦਲਜੀਤ ਸਿੰਘ ਸਭਰਵਾਲ ਨੇ ਕੀਤੀ।
Publish Date: Fri, 21 Aug 2026 06:13 PM (IST)
Updated Date: Sat, 22 Aug 2026 03:56 PM (IST)
ਰਮਨ ਕੁਮਾਰ,ਪੰਜਾਬੀ ਜਾਗਰਣ, ਫਾਜ਼ਿਲਕਾ : ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਮੁਲਾਜ਼ਮ ਮੰਚ ਅਤੇ ਪੰਜਾਬ ਮੁਲਾਜ਼ਮ-ਪੈਨਸ਼ਨਰ ਸਾਂਝਾ ਫਰੰਟ ਅਧਾਰਿਤ ਸਾਂਝੀ ਤਾਲਮੇਲ ਕਮੇਟੀ ਪੰਜਾਬ ਵੱਲੋਂ 27 ਅਗਸਤ ਨੂੰ ਦਿੱਤੇ ਮਹਾਂਬੰਦ ਦੇ ਸੱਦੇ ਨੂੰ ਜ਼ਿਲ੍ਹਾ ਫਾਜ਼ਿਲਕਾ ਵਿੱਚ ਸਫਲ ਬਣਾਉਣ ਲਈ ਜੁਆਇੰਟ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੀਟਿੰਗ ਹਾਲ ਵਿੱਚ ਹੋਈ। ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਕਨਵੀਨਰ ਦਲਜੀਤ ਸਿੰਘ ਸਭਰਵਾਲ ਨੇ ਕੀਤੀ।
ਮੀਟਿੰਗ ਦੌਰਾਨ ਜ਼ਿਲ੍ਹਾ ਕਨਵੀਨਰ-ਕਮ-ਕੋਆਰਡੀਨੇਟਰ ਹਰਭਜਨ ਸਿੰਘ ਖੁੰਗਰ ਨੇ ਕਾਰਵਾਈ ਚਲਾਉਂਦਿਆਂ 27 ਅਗਸਤ ਦੇ ਮਹਾਂਬੰਦ ਨੂੰ ਸਫਲ ਬਣਾਉਣ ਲਈ ਸਮੂਹਿਕ ਛੁੱਟੀ ’ਤੇ ਜਾਣ, ਤਹਿਸੀਲ ਪੱਧਰ ’ਤੇ ਰੈਲੀਆਂ ਅਤੇ ਰੋਸ ਮਾਰਚ ਕਰਨ ਸਬੰਧੀ ਏਜੰਡਾ ਪੇਸ਼ ਕੀਤਾ। ਮੀਟਿੰਗ ਨੂੰ ਕੋਆਰਡੀਨੇਸ਼ਨ ਕਮੇਟੀ ਦੇ ਜ਼ਿਲ੍ਹਾ ਕਨਵੀਨਰ ਬਲਰਾਮ (ਪਾਵਰਕਾਮ), ਪਰਮਜੀਤ ਸਿੰਘ ਸ਼ੋਰੇਵਾਲ, ਸਤਨਾਮ ਚੰਦ ਕੰਬੋਜ, ਸੁਰਿੰਦਰ ਕੰਬੋਜ ਸਵਾਹ ਵਾਲਾ, ਮਹਿੰਦਰ ਕੁਮਾਰ ਕੌੜਿਆ ਵਾਲਾ, ਸੁਖਦੇਵ ਚੰਦ ਕੰਬੋਜ, ਗੁਰਵਿੰਦਰ ਸਿੰਘ ਅਤੇ ਜਗਜੀਤ ਸਿੰਘ ਸਮੇਤ ਹੋਰ ਆਗੂਆਂ ਨੇ ਸੰਬੋਧਨ ਕੀਤਾ।
ਅਧਿਆਪਕ ਮੋਰਚੇ ਦੇ ਆਗੂਆਂ ਸੁਰਿੰਦਰ ਕੰਬੋਜ, ਪਰਮਜੀਤ ਸਿੰਘ ਸ਼ੋਰੇਵਾਲ, ਦਲਜੀਤ ਸਿੰਘ ਸਭਰਵਾਲ ਅਤੇ ਮਹਿੰਦਰ ਕੋੜਿਆ ਵਾਲਾ ਨੇ ਦੱਸਿਆ ਕਿ 27 ਅਗਸਤ ਨੂੰ ਜ਼ਿਲ੍ਹੇ ਭਰ ਦੇ ਸਕੂਲ ਅਧਿਆਪਕ ਸਮੂਹਿਕ ਛੁੱਟੀ ’ਤੇ ਜਾਣਗੇ ਅਤੇ ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਨੋਟਿਸ ਵੀ ਦਿੱਤਾ ਜਾ ਚੁੱਕਾ ਹੈ। ਕਮੇਟੀ ਨੇ ਫੈਸਲਾ ਕੀਤਾ ਕਿ 24 ਅਤੇ 25 ਅਗਸਤ ਨੂੰ ਜ਼ਿਲ੍ਹਾ ਪੱਧਰੀ ਆਗੂਆਂ ਦੀ ਟੀਮ ਜਲਾਲਾਬਾਦ ਅਤੇ ਅਬੋਹਰ ਤਹਿਸੀਲਾਂ ਦਾ ਦੌਰਾ ਕਰਕੇ ਮਹਾਂਬੰਦ ਨੂੰ ਸਫਲ ਬਣਾਉਣ ਲਈ ਮੁਲਾਜ਼ਮਾਂ ਨਾਲ ਸੰਪਰਕ ਕਰੇਗੀ। ਜੁਆਇੰਟ ਕੋਆਰਡੀਨੇਸ਼ਨ ਕਮੇਟੀ ਫਾਜ਼ਿਲਕਾ ਵੱਲੋਂ 27 ਅਗਸਤ ਨੂੰ ਮਹਾਂਬੰਦ ਦੌਰਾਨ ਡਿਪਟੀ ਕਮਿਸ਼ਨਰ ਫਾਜ਼ਿਲਕਾ ਦੇ ਦਫ਼ਤਰ ਦੇ ਬਾਹਰ ਸਵੇਰੇ 10 ਵਜੇ ਤਹਿਸੀਲ ਪੱਧਰ ਦੀ ਵਿਸ਼ਾਲ ਰੈਲੀ ਕੀਤੀ ਜਾਵੇਗੀ। ਰੈਲੀ ਉਪਰੰਤ ਰੋਸ ਮਾਰਚ ਵੀ ਕੱਢਿਆ ਜਾਵੇਗਾ।