ਡੀਟੀਐੱਫ ਨੇ ਕੀਤੀਆਂ ਵਿਚਾਰਾਂ
ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਪੰਜਾਬ ਆਗੂਆਂ ਵਲੋਂ ਮੀਟਿੰਗ ਹੋਈ
Publish Date: Tue, 07 Apr 2026 05:37 PM (IST)
Updated Date: Tue, 07 Apr 2026 05:41 PM (IST)
ਨਰੇਸ਼ ਕੁਮਾਰ ਕਾਮਰਾ.ਪੰਜਾਬੀ ਜਾਗਰਣ, ਫਾਜ਼ਿਲਕਾ : ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਪੰਜਾਬ ਜ਼ਿਲ੍ਹਾ ਇਕਾਈ ਫਾਜ਼ਿਲਕਾ ਦੀ ਮੀਟਿੰਗ ਸੂਬਾ ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਜਿਲ੍ਹਾ ਪ੍ਰਧਾਨ ਗੁਰਵਿੰਦਰ ਦੀ ਅਗਵਾਈ ਹੇਠ ਟੀਚਰਜ਼ ਹੋਮ ਵਿਖ਼ੇ ਕੀਤੀ ਗਈ। ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਦੇ ਫੈਸਲੇ ਨੂੰ ਢਾਲ ਬਣਾ ਕੇ ਪੰਜਾਬ ਦੇ ਅਧਿਆਪਕਾਂ ਉਪਰ ਜ਼ਬਰੀ ਥੋਪੇ ਟੈਸਟ ਵਿਰੁੱਧ ਸੰਘਰਸ਼ ਨੂੰ ਅੱਗੇ ਜਾਰੀ ਰੱਖਣ ਦੇ ਫੈਸਲੇ ਤਹਿਤ 11 ਅਪ੍ਰੈਲ ਨੂੰ ਸੰਗਰੂਰ ਵਿਖੇ ਕੀਤੇ ਜਾ ਰਹੇ ਵਾਅਦਾ ਖਿਲਾਫ਼ੀ ਮਾਰਚ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ ਅਤੇ ਹੋਰਨਾਂ ਜੱਥੇਬੰਦੀਆਂ ਨੂੰ ਇਸ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਗਈ। ਇਸ ਮੌਕੇ ਸੂਬਾ ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਜਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ, ਜਿਲ੍ਹਾ ਜਨਰਲ ਸਕੱਤਰ ਕੁਲਜੀਤ ਡੰਗਰ ਖੇੜਾ,ਜਿਲ੍ਹਾ ਮੀਤ ਪ੍ਰਧਾਨ ਨੋਰੰਗ ਲਾਲ,ਜਿਲ੍ਹਾ ਪ੍ਰੈਸ ਸਕੱਤਰ ਹਰੀਸ਼ ਕੁਮਾਰ,ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਦੇ ਜਿਲ੍ਹਾ ਕਨਵੀਨਰ ਜਗਦੀਸ਼ ਸੱਪਾਂ ਵਾਲੀ, ਬਲਾਕ ਪ੍ਰਧਾਨ ਅਬੋਹਰ ਬੱਗਾ ਸੰਧੂ,ਜਿਲ੍ਹਾ ਆਗੂ ਦਿਨੇਸ਼ ਸ਼ਰਮਾ ਬਲਾਕ ਪ੍ਰਧਾਨ ਫਾਜ਼ਿਲਕਾ ਭਾਰਤ ਭੂਸ਼ਣ,ਨੀਰਜ਼ ਬਜਾਜ,ਸੁਭਾਸ਼ ਸਾਮਾ,ਅਮਨ ਆਦਿ ਮੌਜੂਦ ਸਨ।