ਚਿੱਟੀ ਮੱਖੀ ਦੀ ਰੋਕਥਾਮ ਲਈ ਨਦੀਨ ਨਸ਼ਟ ਮੁਹਿੰਮ ਤਹਿਤ ਡੀਸੀ ਵੱਲੋਂ ਹਦਾਇਤਾਂ
ਨਦੀਨ ਨਸ਼ਟ ਮੁਹਿੰਮ ਸਬੰਧੀ ਡਿਪਟੀ ਕਮਿਸ਼ਨਰ ਨੇ ਮੀਟਿੰਗ ਕੀਤੀ
Publish Date: Tue, 03 Mar 2026 05:25 PM (IST)
Updated Date: Tue, 03 Mar 2026 05:26 PM (IST)
ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜ਼ਿਲਕਾ : ਜ਼ਿਲ੍ਹੇ ਫਾਜ਼ਿਲਕਾ ਵਿਚ ਕਪਾਹ ਦੀ ਫਸਲ ਵਿੱਚ ਚਿੱਟੀ ਮੱਖੀ ਦੇ ਪ੍ਰਭਾਵਸ਼ਾਲੀ ਕੰਟਰੋਲ ਲਈ ਨਦੀਨ ਨਸ਼ਟ ਮੁਹਿੰਮ ਸਬੰਧੀ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੱਲੋਂ ਮੀਟਿੰਗ ਕਰ ਵੱਖ-ਵੱਖ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਨਦੀਨ ਨਸ਼ਟ ਮੁਹਿੰਮ ਵਿਚ ਖੇਤੀਬਾੜੀ ਵਿਭਾਗ ਦਾ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇ ਅਤੇ ਕੀਤੀ ਕਾਰਗੁਜਾਰੀ ਦੀ ਹਫਤਾਵਰੀ ਰਿਪੋਰਟ ਖੇਤੀਬਾੜੀ ਵਿਭਾਗ ਨੂੰ ਭੇਜੀ ਜਾਵੇ। ਮੁੱਖ ਖੇਤੀਬਾੜੀ ਅਫਸਰ ਹਰਪ੍ਰੀਤਪਾਲ ਕੌਰ ਨੇ ਦੱਸਿਆ ਕਿ ਚਿੱਟੀ ਮੱਖੀ ਨਰਮੇ ਦੀ ਬਿਜਾਈ ਤੋਂ ਪਹਿਲਾਂ ਖਾਲੀ ਥਾਵਾਂ, ਸੜਕਾਂ ਦੇ ਕਿਨਾਰਿਆਂ ਅਤੇ ਖਾਲਿਆਂ ਦੀਆਂ ਵੱਟਾਂ ਅਤੇ ਬੇਕਾਰ ਪਈ ਜਮੀਨ ਵਿੱਚ ਉੱਗੇ ਨਦੀਨ ਜਿਵੇ ਕਿ ਕੰਘੀ ਬੂਟੀ, ਪੀਲੀ ਬੂਟੀ, ਪੁੱਠ ਕੰਡਾ, ਕਾਂਗਰਸ ਘਾਹ, ਧਤੂਰਾ, ਭੰਗ, ਗੁੱਤ ਪਟਨਾ, ਭੱਖੜਾ, ਇੱਟ ਸਿੱਟ ਆਦਿ ਤੇ ਪਲਦੀ ਹੈ. ਇਸ ਲਈ ਚਿੱਟੀ ਮੱਖੀ ਨੂੰ ਕੰਟਰੋਲ ਕਰਨ ਲਈ ਉਪਰੋਕਤ ਨਦੀਨਾਂ ਨੂੰ ਨਸ਼ਟ ਕਰਨਾ ਬਹੁਤ ਜਰੂਰੀ ਹੈ। ਅਜਿਹਾ ਕਰਨ ਨਾਲ ਚਿੱਟੀ ਮੱਖੀ ਦੇ ਪ੍ਰਕੋਪ ਨੂੰ ਸ਼ੁਰੂਆਤੀ ਪੱਧਰ ’ਤੇ ਹੀ ਕਾਬੂ ਕੀਤਾ ਜਾ ਸਕਦਾ ਹੈ। ਇਸ ਮੀਟਿੰਗ ਵਿੱਚ ਡਾ. ਜਗਦੀਸ਼ ਅਰੋੜਾ, ਡਾ. ਮਨਪ੍ਰੀਤ ਸਿੰਘ, ਦਿਲਪ੍ਰੀਤ ਸਿੰਘ, ਪ੍ਰਭਜੋਤ ਕੌਰ, ਸ਼੍ਤੀਸ਼ ਕੁਮਾਰ, ਅਜੈ ਕੁਮਾਰ, ਹਰਵਿੰਦਰ ਸਿੰਘ, ਬਲਦੇਵ ਸਿੰਘ, ਡਾ. ਸ਼ੀਸ਼ਪਾਲ ਗੋਦਾਰਾ ਆਦਿ ਹਾਜ਼ਰ ਸਨ।