ਫਾਜ਼ਿਲਕਾ ਵਿਖੇ ਰਾਜਪਾਲ ਦੀ ਆਮਦ ਨੂੰ ਲੈ ਕੇ ਡੀਸੀ ਨੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਫਾਜ਼ਿਲਕਾ ਵਿਖੇ ਰਾਜਪਾਲ ਪੰਜਾਬ ਦੀ ਆਮਦ ਨੂੰ ਲੈ ਕੇ ਸਮਾਗਮ ਵਾਲੇ ਸਥਾਂਨਾਂ ਤੇ ਚੱਲ ਰਹੇ ਪ੍ਰਬੰਧਾਂ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ
Publish Date: Mon, 15 Dec 2025 06:26 PM (IST)
Updated Date: Mon, 15 Dec 2025 06:27 PM (IST)
ਰਿਤਿਸ਼ ਕੁੱਕੜ.ਪੰਜਾਬੀ ਜਾਗਰਣ
ਫਾਜ਼ਿਲਕਾ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਫਾਜ਼ਿਲਕਾ ਵਿਖੇ ਆਮਦ ਨੂੰ ਲੈ ਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੱਲੋਂ ਸਮਾਗਮ ਵਾਲੇ ਸਥਾਂਨਾਂ ਤੇ ਚੱਲ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਹਨਾਂ ਨਾਲ ਸ਼ਿਵਦੁਲਾਰ ਸਿੰਘ ਢਿੱਲੋ ) ਸਕੱਤਰ ਪੰਜਾਬ ਰੈਡ ਕਰਾਸ ਸੋਸਾਇਟੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਜਪਾਲ ਪੰਜਾਬ ਦੀ ਅਗਵਾਈ ਹੇਠ ਸੰਜੀਵ ਸਿਨੇਮਾ ਚੌਂਕ ਤੋਂ ਘੰਟਾ ਘਰ ਤੱਕ ਨਸ਼ਿਆਂ ਖਿਲਾਫ ਮਾਰਚ ਕੱਢਿਆ ਜਾਵੇਗਾ। ਇਸ ਉਪਰੰਤ ਉਹ ਸ਼ਹੀਦਾਂ ਦੀ ਸਮਾਧ ਆਸਫਵਾਲਾ ਵਾਰ ਮੈਮੋਰੀਅਲ ਵਿਖੇ ਨਤਮਸਤਕ ਹੋਣਗੇ।ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਮਾਨਯੋਗ ਰਾਜਪਾਲ ਦੀ ਆਮਦ ‘ਤੇ ਲਗਾਈ ਗਈ ਡਿਊਟੀ ਨੂੰ ਪੂਰੀ ਜ਼ਿੰਮੇਵਾਰੀ ਤੇ ਇਮਾਨਦਾਰੀ ਵੀਰ ਨਾਲ ਨਿਭਾਉਣ ਲਈ ਕਿਹਾ। ਇਸ ਤੋਂ ਇਲਾਵਾ ਉਨ੍ਹਾਂ ਨੇ ਪੁਲਿਸ ਵਿਭਾਗ ਨੂੰ ਸੁਰੱਖਿਆਂ ਪੱਖੋਂ ਵੀ ਸਾਰੇ ਪ੍ਰਬੰਧਾਂ ਨੂੰ ਮੁਕੰਮਲ ਕਰਨ ਲਈ ਕਿਹਾ। ਉਨ੍ਹਾਂ ਸਿਹਤ ਵਿਭਾਗ ਨੋ ਮੈਡੀਕਲ ਟੀਮਾਂ ਸਮੇਤ ਹੋਰ ਸਾਰੇ ਭਾਗ ਨਾਲ ਸੰਬੰਧਿਤ ਕੰਮਾਂ ਨੂੰ ਤਰਜੀਹ ਦੇਣ ਲਈ ਕਿਹਾ! ਉਨ੍ਹਾਂ ਨਗਰ ਕੌਂਸਲ, ਪੀਡਬਲਯੂਡੀ, ਟਰਾਂਸਪੋਰਟ, ਮੰਡੀ ਬੋਰਡ, ਵਾਟਰ ਸਪਲਾਈ, ਬਿਜਲੀ ਵਿਭਾਗ ਆਦਿ ਹੋਰਨਾਂ ਵਿਭਾਗਾਂ ਨੂੰ ਆਪੋ-ਆਪਣੇ ਵਿਭਾਗ ਨਾਲ ਸਬੰਧਿਤ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਐਸਐਸਪੀ ਫਾਜ਼ਿਲਕਾ ਗੁਰਮੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ ,ਐਸ.ਡੀ.ਐਮ. ਕੰਵਰਜੀਤ ਸਿੰਘ ਮਾਨ ਤੇ ਅਮਨਦੀਪ ਸਿੰਘ ਮਾਵੀ ਆਦਿ ਅਧਿਕਾਰੀਆਂ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।