ਸੁਖਵਿੰਦਰ ਥਿੰਦ ਆਲਮਸ਼ਾਹ,ਫਾਜ਼ਿਲਕਾ : ਕੋਰੋਨਾ ਵਾਇਰਸ ਦੇ ਚਲਦੇ ਕਰਫਿਊ ਦੌਰਾਨ ਜਿੱਥੇ ਰਾਧਾ ਸੁਆਮੀ ਸਤਸੰਗ ਘਰ ਅਬੋਹਰ ਰੋਡ ਫਾਜ਼ਿਲਕਾ ਅਤੇ ਜਲਾਲਾਬਾਦ ਦੀਆਂ ਸੰਗਤਾਂ ਵੱਲੋਂ ਸ਼ਹਿਰ ਅੰਦਰ ਗਰੀਬ ਅਤੇ ਬੇਸਹਾਰਾ ਲੋਕਾਂ ਨੂੰ ਲੰਗਰ ਮੁਹੱਈਆ ਕਰਵਾਇਆ ਜਾ ਰਿਹਾ ਹੈ, ਉੱਥੇ ਬੁੱਧਵਾਰ ਨੂੰ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਪੰਜਾਬ ਫੇਰੀ ਦੌਰਾਨ ਫਾਜ਼ਿਲਕਾ ਅਤੇ ਜਲਾਲਾਬਾਦ ਦੇ ਸਤਿਸੰਗ ਘਰ ਵਿਖੇ ਵੀ ਜਾਇਜ਼ਾ ਲੈਣ ਆਏ।

ਜਾਣਕਾਰੀ ਅਨੁਸਾਰ, ਕੋਰੋਨਾ ਵਾਇਰਸ ਦੇ ਚਲਦੇ ਕਰਫਿਊ ਦੇ ਦੌਰਾਨ ਰਾਧਾ ਸੁਆਮੀ ਡੇਰੇ ਦੀਆਂ ਸੰਗਤਾਂ ਵੱਲੋਂ ਸ਼ਹਿਰ ਦੇ ਗਰੀਬ ਅਤੇ ਬੇਸਹਾਰਾਂ ਲੋਕਾਂ ਨੂੰ ਲੰਗਰ ਵੰਡਿਆ ਜਾ ਰਿਹਾ ਹੈ, ਜਿਸ ਦਾ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਜਾਇਜ਼ਾ ਲਿਆ।

ਇਸ ਮੌਕੇ ਉਨ੍ਹਾਂ ਲੰਗਰ ਦੀ ਸੇਵਾ ਕਰ ਰਹਿਆ ਸੰਗਤਾਂ ਨੂੰ ਆਸ਼ੀਰਵਾਦ ਦਿੱਤਾ ਅਤੇ ਕੋਰੋਨਾ ਵਾਇਰਸ ਜਿਹੀ ਭਿਆਨਕ ਬਿਮਾਰੀ ਤੋਂ ਪ੍ਰਹੇ ਕਰਨ ਲਈ ਵੀ ਅਪੀਲ ਕੀਤੀ ਅਤੇ ਲੰਗਰ ਪੱਕਾ ਰਹਿਆ ਸੰਗਤਾਂ ਦੀ ਹੌਸਲਾ ਅਫਜਾਈ ਵੀ ਕੀਤੀ।

ਇਸ ਮੌਕੇ ਜਲਾਲਾਬਾਦ ਦੇ ਸਤਸੰਗ ਘਰ ਵਿਖੇ ਇਸ ਮੌਕੇ ਜਲਾਲਾਬਾਦ ਦੇ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਵੀ ਮੌਜੂਦ ਸਨ, ਜਿਨ੍ਹਾਂ ਨੇ ਡੇਰਾ ਮੁਖੀ ਤੋਂ ਆਸ਼ੀਰਵਾਦ ਵੀ ਲਿਆ। ਹਾਲਾਂਕਿ ਡੇਰਾ ਮੁਖੀ ਦੇ ਸਤਿਸੰਗ ਪਹੁੰਚਣ ਤੋਂ ਬਾਅਦ ਇਹ ਖਬਰ ਇਲਾਕੇ 'ਚ ਅੱਗ ਦੀ ਤਰ੍ਹਾਂ ਫੈਲ ਗਈ।

ਡੇਰੇ ਨਾਲ ਸੰਬੰਧਤ ਸ਼ਰਧਾਲੂਆਂ ਨੇ ਇਕ-ਦੂਜੇ ਨੂੰ ਫੋਨ ਕਰਕੇ ਬਾਬਾ ਜੀ ਦੇ ਸਤਸੰਗ ਘਰ ਪਹੁੰਚਣ ਬਾਰੇ ਜਾਣਕਾਰੀ ਦੇਣੀ ਸ਼ੁਰੂ ਕਰ ਦਿੱਤੀ। ਕੁਝ ਸੰਗਤਾਂ ਨੇ ਸਤਿਸੰਗ ਘਰ 'ਚ ਜਾਣ ਲਈ ਯਤਨ ਵੀ ਕੀਤਾ ਪਰ ਪ੍ਰਸ਼ਾਸਨ ਸਖਤੀ ਕਾਰਣ ਲੋਕ ਅੰਦਰ ਨਹੀਂ ਜਾ ਸਕੇ

ਕਿ ਕਹਿਣਾ ਹੈ ਸੰਗਤ ਦਾ

ਇਸ ਮੌਕੇ ਫਾਜ਼ਿਲਕਾ ਦੇ ਸਤਸੰਗ ਘਰ ਦੇ ਸੇਵਾਦਾਰਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਡੇਰਾ ਬਿਆਸ ਦੇ ਦਿਸ਼ਾ ਨਿਰਦੇ ਸ਼ਾਂ ਅਨੁਸਾਰ ਕੋਰੋਨਾ ਵਾਇਰਸ ਦੇ ਦੌਰਾਨ ਚੱਲ ਰਹੇ ਕਰਫਿਊ 'ਚ ਗਰੀਬ ਅਤੇ ਬੇਸਹਾਰਾ ਲੋਕਾਂ ਲਈ ਲੰਗਰ ਦੀ ਸੇਵਾ ਕਰ ਰਹੇ ਹਨ ਅਤੇ ਕੋਰੋਨਾ ਵਾਇਰਸ ਜਿਹੀ ਬਿਮਾਰੀ ਪ੍ਰਤੀ ਲੋਕਾਂ ਨੂੰ ਜਾਗਰੂਕ ਵੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਡੇਰੇ ਅੰਦਰ ਹਰ ਸਮੇਂ ਕੋਰੋਨਾ ਵਾਇਰਸ ਜਿਹੀ ਬਿਮਾਰੀ ਨੂੰ ਖਤਮ ਕਰਨ ਲਈ ਪ੍ਰਮਾਤਮਾ ਅੱਗੇ ਅਰਦਾਸ ਵੀ ਕੀਤੀ ਜਾ ਰਹੀ ਹੈ।

Posted By: Jagjit Singh