- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਾਰ ਐਸੋਸੀਏਸ਼ਨ ਜਲਾਲਾਬਾਦ ਵਿਖੇ ਰੰਗਲਾ ਪੰਜਾਬ ਸਕੀਮ ਤਹਿਤ ਡਿਜੀਟਲ ਲਾਇਬ੍ਰੇਰੀ ਦਾ ਉਦਘਾਟਨ
ਬੰਪਲ ਭਠੇਜਾ.ਪੰਜਾਬੀ ਜਾਗਰਣ
ਜਲਾਲਾਬਾਦ : ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਰੰਗਲਾ ਪੰਜਾਬ’ ਸਕੀਮ ਤਹਿਤ ਬਾਰ ਐਸੋਸੀਏਸ਼ਨ ਜਲਾਲਾਬਾਦ ਵਿਖੇ ਸਥਾਪਿਤ ਕੀਤੀ ਗਈ ਡਿਜੀਟਲ ਲਾਇਬ੍ਰੇਰੀ ਦਾ ਉਦਘਾਟਨ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਕੀਤਾ ਗਿਆ। ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਉਦੇਸ਼ ਤਹਿਤ ਹਰ ਵਰਗ ਨੂੰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬਾਰ ਐਸੋਸੀਏਸ਼ਨ ਵਿਖੇ ਸਥਾਪਿਤ ਕੀਤੀ ਗਈ ਡਿਜੀਟਲ ਲਾਇਬ੍ਰੇਰੀ ਵਕੀਲਾਂ, ਕਾਨੂੰਨ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਅਤੇ ਨੌਜਵਾਨਾਂ ਲਈ ਕਾਫ਼ੀ ਲਾਹੇਵੰਦ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਕਿ ਡਿਜੀਟਲ ਲਾਇਬ੍ਰੇਰੀ ਰਾਹੀਂ ਹੁਣ ਇੱਕ ਕਲਿੱਕ ''ਤੇ ਸੁਪਰੀਮ ਕੋਰਟ ਅਤੇ ਹਾਈਕੋਰਟ ਦੇ ਫ਼ੈਸਲਿਆਂ, ਕਾਨੂੰਨੀ ਕਿਤਾਬਾਂ ਅਤੇ ਵੱਖ-ਵੱਖ ਕੇਸਾਂ ਨਾਲ ਸਬੰਧਤ ਜਾਣਕਾਰੀ ਤੱਕ ਆਸਾਨੀ ਨਾਲ ਪਹੁੰਚ ਕੀਤੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਬਾਰ ਐਸੋਸੀਏਸ਼ਨ ਵੱਲੋਂ ਇਹ ਮੰਗ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਸੀ, ਜਿਸ ਨੂੰ ਅੱਜ ਪੂਰਾ ਕਰ ਦਿੱਤਾ ਗਿਆ ਹੈ। ਵਿਧਾਇਕ ਨੇ ਭਰੋਸਾ ਦਿੱਤਾ ਕਿ ਬਾਰ ਐਸੋਸੀਏਸ਼ਨ ਦੀਆਂ ਹੋਰ ਮੰਗਾਂ ਨੂੰ ਵੀ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸੁਸ਼ੀਲ ਕੁੱਕੜ ਐਡਵੋਕੇਟ, ਵਾਈਸ ਪ੍ਰਧਾਨ ਅਨਾਮਿਕਾ ਟੰਡਨ ਐਡਵੋਕੇਟ, ਰਾਜਵਿੰਦਰ ਕੌਰ ਹਾਂਡਾ ਤੇ ਸਮੂਹ ਵਕੀਲ ਸਾਹਿਬਾਨ ਹਾਜ਼ਰ ਸਨ।