- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅੰਗਹੀਣ ਯੂਨੀਅਨ ਪੰਜਾਬ ਬਲਾਕ ਜਲਾਲਾਬਾਦ ਵੱਲੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੂੰ ਹੱਕੀ ਮੰਗਾਂ ਸਬੰਧੀ ਮੰਗ ਪੱਤਰ ਸੌਪਆ
ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਜਲਾਲਾਬਾਦ : ਅੰਗਹੀਣ ਯੂਨੀਅਨ ਪੰਜਾਬ ਬਲਾਕ ਜਲਾਲਾਬਾਦ ਦੇ ਬਲਾਕ ਪ੍ਰਧਾਨ ਕ੍ਰਿਸ਼ਨ ਟਿਵਾਣਾ ਦੀ ਅਗਵਾਈ ਹੇਠ ਯੂਨੀਅਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ। ਯੂਨੀਅਨ ਆਗੂਆਂ ਨੇ ਦੱਸਿਆ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਅੰਗਹੀਣ ਵਰਗ ਦੀ ਪੈਨਸ਼ਨ ਰਾਸ਼ੀ ਵਧਾ ਕੇ 2500 ਰੁਪਏ ਪ੍ਰਤੀ ਮਹੀਨਾ ਕਰਨ ਦਾ ਵਾਅਦਾ ਕੀਤਾ ਗਿਆ ਸੀ, ਜੋ ਪੂਰਾ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਆਗੂਆਂ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਅੰਗਹੀਣ ਵਿਅਕਤੀਆਂ ਲਈ ਰਾਖਵੇਂ 4 ਫੀਸਦੀ ਬੈਕਲਾਗ ਕੋਟੇ ਦੀਆਂ ਅਸਾਮੀਆਂ ਨੂੰ ਤੁਰੰਤ ਭਰਨ, ਲੰਬੇ ਸਮੇਂ ਤੋਂ ਲਟਕਦੀਆਂ ਹੋਰ ਮੰਗਾਂ ਦਾ ਨਿਪਟਾਰਾ ਕਰਨ ਅਤੇ ਅੰਗਹੀਣ ਵਰਗ ਨੂੰ ਬਣਦੇ ਹੱਕ ਦੇਣ ਦੀ ਮੰਗ ਕੀਤੀ। ਯੂਨੀਅਨ ਆਗੂਆਂ ਨੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੂੰ ਅਪੀਲ ਕੀਤੀ ਕਿ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਦੌਰਾਨ ਪੰਜਾਬ ਦੇ ਅੰਗਹੀਣ ਵਰਗ ਨਾਲ ਸਬੰਧਤ ਮਸਲੇ ਨੂੰ ਗੰਭੀਰਤਾ ਨਾਲ ਸਦਨ ਵਿੱਚ ਉਠਾਇਆ ਜਾਵੇ, ਤਾਂ ਜੋ ਸਰਕਾਰ ਦਾ ਧਿਆਨ ਇਸ ਵਰਗ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਵੱਲ ਖਿੱਚਿਆ ਜਾ ਸਕੇ ਅਤੇ ਸਮਾਂ ਰਹਿੰਦੇ ਇਨ੍ਹਾਂ ਦਾ ਹੱਲ ਹੋ ਸਕੇ। ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਯੂਨੀਅਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਵੱਲੋਂ ਦਿੱਤਾ ਗਿਆ ਮੰਗ ਪੱਤਰ ਕਾਰਵਾਈ ਲਈ ਪੰਜਾਬ ਦੇ ਮੁੱਖ ਮੰਤਰੀ ਦੇ ਨਾਮ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅੰਗਹੀਣ ਵਰਗ ਦੀਆਂ ਅਹਿਮ ਮੰਗਾਂ ਨੂੰ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਦੌਰਾਨ ਸਦਨ ਵਿੱਚ ਉਠਾਉਣ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਬਲਾਕ ਪ੍ਰਧਾਨ ਕ੍ਰਿਸ਼ਨ ਟਿਵਾਣਾ, ਵਾਈਸ ਪ੍ਰਧਾਨ ਖੰਡਨ ਸਿੰਘ, ਪ੍ਰੈੱਸ ਸਕੱਤਰ ਰਾਜ ਸਿੰਘ, ਕੈਸ਼ੀਅਰ ਸੁਰਿੰਦਰ ਸਿੰਘ ਸੰਤੋਖਾ, ਪਰਮਜੀਤ ਸਿੰਘ ਗੈਰ ਅਬਾਦ ਦੁੱਲੇ ਕੀ, ਅੰਗਰੇਜ਼ ਸਿੰਘ ਢੰਡੀ ਖੁਰਦ, ਸਲਾਹਕਾਰ ਲਵਪ੍ਰੀਤ ਕੰਬੋਜ, ਮੈਂਬਰ ਸੁਖਚੈਨ ਸਿੰਘ, ਬਾਲ ਕ੍ਰਿਸ਼ਨ ਗੁਮਾਨੀ ਵਾਲਾ, ਸੋਨੂ ਸਿੰਘ, ਧਰਮਾ ਸਿੰਘ, ਸੋਨੂੰ ਸੁਆਹ ਵਾਲਾ , ਮੰਗਲ ਸਿੰਘ ਮੋਹਣੇ ਵਾਲਾ, ਨਵਜੋਤ ਸਿੰਘ ਜਲਾਲਾਬਾਦ ਆਦਿ ਹਾਜ਼ਰ ਸਨ।