ਤੰਬਾਕੂਨੋਸ਼ੀ ਤੇ ਹੋਰ ਪ੍ਰੋਗਰਾਮਾਂ ਸਬੰਧੀ ਹੋਈ ਚਰਚਾ
ਮਹੀਨਾਵਾਰ ਮੀਟਿੰਗ ਦੋਰਾਨ ਤੰਬਾਕੂ ਨੋਸ਼ੀ ਅਤੇ ਹੋਰ ਪ੍ਰੋਗ੍ਰਾਮਾਂ ਸਬੰਧੀ ਹੋਈ ਚਰਚਾ
Publish Date: Fri, 06 Feb 2026 05:37 PM (IST)
Updated Date: Fri, 06 Feb 2026 05:41 PM (IST)

ਪੱਤਰ ਪ੍ਰੇਰਕ .ਪੰਜਾਬੀ ਜਾਗਰਣ, ਫਾਜ਼ਿਲਕਾ : ਸਿਵਲ ਸਰਜਨ ਵੱਲੋਂ ਮਹੀਨਾਵਾਰ ਮੀਟਿੰਗ ਦੌਰਾਨ ਤੰਬਾਕੂਨੋਸ਼ੀ ਅਤੇ ਹੋਰ ਪ੍ਰੋਗ੍ਰਾਮਾਂ ਸਬੰਧੀ ਹੋਈ ਚਰਚਾ ਕੀਤੀ ਗਈ। ਡਾ. ਕਵਿਤਾ ਸਿੰਘ ਸਿਵਲ ਸਰਜਨ ਦੀ ਪ੍ਰਧਾਨਗੀ ਵਿੱਚ ਡਾ.ਸੁਨੀਤਾ ਕੰਬੋਜ਼ ਜ਼ਿਲ੍ਹਾਂ ਐਪੀਡੀਮੋਲੋਜਿਸਟ ਵੱਲੋਂ ਜ਼ਿਲ੍ਹੇ ਦੇ ਮਲੇਰੀਆ ਵਿੰਗ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਵਿਨੋਦ ਖੁਰਾਣਾ, ਦਿਵੇਸ਼ ਕੁਮਾਰ, ਸੁਨੀਤਾ ਰਾਣੀ, ਵਿਜੇ ਕੁਮਾਰ, ਵਿਕੀ ਕੁਮਾਰ, ਸਾਰੇ ਮਲਟੀਪਰਪਜ ਹੈਲਥ ਸੁਪਰਵਾਈਜਰ ਅਤੇ ਵਰਕਰ ਹਾਜ਼ਰ ਸਨ। ਇਸ ਸਮੇਂ ਐਨਵੀਬੀਡੀਸੀਪੀ, ਡੇਂਗੂ ਮਲੇਰੀਆ ਦੇ ਅਗੇਤੇ ਪ੍ਰਬੰਧਾਂ ਅਤੇ ਹੋਰ ਪ੍ਰੋਗ੍ਰਾਮਾਂ ਸਬੰਧੀ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਮਾਨੀਟਰਨਿੰਗ ਰਿਪੋਰਟਾਂ ਨੂੰ ਸਮੇਂ-ਸਿਰ ਅਪਲੋਡ ਕੀਤਾ ਜਾਵੇ ਤੇ ਕਿਸੇ ਵੀ ਕਿਸਮ ਦੀ ਲਾਪਰਵਾਹੀ ਨਾ ਵਰਤੀ ਜਾਵੇ। ਮੀਟਿੰਗ ਦੌਰਾਨ ਤੰਬਾਕੂ ਨੋਸ਼ੀ ਰੋਕਥਾਮ ਸੈੱਲ ਵੱਲੋਂ ਤੰਬਾਕੂ ਦੀ ਵਰਤੋਂ ਤੇ ਕੰਟਰੋਲ ਕਰਨ ਨੂੰ ਲੈ ਕੇ ਕਾਰਵਾਈਆਂ ਉਲੀਕਣ ਬਾਰੇ ਵਿਚਾਰ ਪ੍ਰਗਟ ਕੀਤੇ ਗਏ। ਸਿਵਲ ਸਰਜਨ ਨੇ ਕਿਹਾ ਕਿ ਤੰਬਾਕੂ ਸਿਰਫ਼ ਨਸ਼ਾ ਨਹੀਂ, ਸਗੋਂ ਇੱਕ ਗੰਭੀਰ ਸਿਹਤ ਖਤਰਾ ਹੈ ਜੋ ਫੇਫੜਿਆਂ ਦੇ ਕੈਂਸਰ, ਦਿਲ ਦੀਆਂ ਬਿਮਾਰੀਆਂ ਅਤੇ ਹੋਰ ਕਈ ਜੀਵਨ-ਘਾਤਕ ਬਿਮਾਰੀਆਂ ਦਾ ਕਾਰਨ ਬਣਦਾ ਹੈ। ਇਸ ਲਈ ਜ਼ਿਲ੍ਹੇ ਵਿੱਚ ਕੋਟਪਾ ਐਕਟ ਦੀ ਕੜੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਸਬੰਧਿਤ ਸਟਾਫ਼ ਨੂੰ ਤੁਰੰਤ ਕਾਰਵਾਈ ਕਰਨ ਲਈ ਨਿਰਦੇਸ਼ਿਤ ਕੀਤਾ ਗਿਆ ਅਤੇ ਐਕਟ ਦੀ ਉਲਘੰਣਾ ਕਰਨ ਵਾਲੇ ਦੇ ਚਾਲਾਨ ਕੱਟਣ ਬਾਰੇ ਨਿਰਦੇਸ਼ ਦਿਤੇ ਗਏ। ਮੀਟਿੰਗ ਵਿੱਚ ਕਿਹਾ ਗਿਆ ਕਿ ਸਕੂਲਾਂ, ਕਾਲਜਾਂ, ਬਾਜ਼ਾਰਾਂ, ਬੱਸ ਅੱਡਿਆਂ ਅਤੇ ਹੋਰ ਸਰਕਾਰੀ ਸੰਸਥਾਵਾਂ ਵਿੱਚ ਤੰਬਾਕੂ ਵਿਰੋਧੀ ਜਾਗਰੂਕਤਾ ਕੈਂਪ ਲਗਾਏ ਜਾਣਗੇ। ਐਸ.ਆਈ ਨੂੰ ਖ਼ਾਸ ਤੌਰ ਤੇ ਉਹਨਾਂ ਸਥਾਨਾਂ ਦੀ ਨਿਗਰਾਨੀ ਦੇ ਨਿਰਦੇਸ਼ ਦਿੱਤੇ ਗਏ ਜਿੱਥੇ ਨਾਬਾਲਗਾਂ ਨੂੰ ਤੰਬਾਕੂ ਉਤਪਾਦ ਵੇਚਣ ਦੀਆਂ ਸ਼ਿਕਾਇਤਾਂ ਮਿਲਦੀਆਂ ਹਨ।ਇਸ ਤੋਂ ਇਲਾਵਾ, ਜਿਲ੍ਹੇ ਵਿੱਚ ਤੰਬਾਕੂ ਮੁਕਤ ਸਿੱਖਿਆ ਸੰਸਥਾ ਮੁਹਿੰਮ ਨੂੰ ਹੋਰ ਤੀਬਰ ਕਰਨ ਲਈ ਵੀ ਯੋਜਨਾ ਤਿਆਰ ਕੀਤੀ ਗਈ।