ਪ੍ਰੇਮ ਸਾਰਵਾਨ ਮੁੱਖ ਸਲਾਹਕਾਰ ਨਿਯੁਕਤ
ਪ੍ਰੇਮ ਸਾਰਵਾਨ ਮੁੱਖ ਸਲਾਹਕਾਰ ਨਿਯੁਕਤ
Publish Date: Wed, 18 Mar 2026 03:48 PM (IST)
Updated Date: Wed, 18 Mar 2026 03:52 PM (IST)

ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਜਲਾਲਾਬਾਦ : ਸਫ਼ਾਈ ਸੇਵਕ ਯੂਨੀਅਨ ਦੀ ਸੂਬਾ ਜਨਰਲ ਮੀਟਿੰਗ ਬੀਤੇ ਕੱਲ੍ਹ ਮੋਗਾ ਵਿੱਚ ਵੱਡੇ ਪੱਧਰ ’ਤੇ ਆਯੋਜਿਤ ਕੀਤੀ ਗਈ। ਮੀਟਿੰਗ ਦੀ ਅਗਵਾਈ ਯੂਨੀਅਨ ਦੇ ਸੂਬਾ ਪ੍ਰਧਾਨ ਅਤੇ ਹੋਰ ਸੀਨੀਅਰ ਅਹੁਦੇਦਾਰਾਂ ਵੱਲੋਂ ਕੀਤੀ ਗਈ। ਇਸ ਦੌਰਾਨ ਸਫ਼ਾਈ ਕਰਮਚਾਰੀਆਂ ਨੂੰ ਦਰਪੇਸ਼ ਮੁੱਖ ਮੁੱਦਿਆਂ ’ਤੇ ਗੰਭੀਰ ਚਰਚਾ ਕੀਤੀ ਗਈ, ਜਿਸ ਵਿੱਚ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨਾ, ਘੱਟ ਤਨਖ਼ਾਹਾਂ ਵਿੱਚ ਵਾਧਾ, ਸਮੇਂ ਸਿਰ ਤਨਖ਼ਾਹਾਂ ਦੀ ਅਦਾਇਗੀ, ਸੁਰੱਖਿਆ ਸਾਧਨਾਂ ਦੀ ਉਪਲਬਧਤਾ ਅਤੇ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਉਣ ਵਰਗੀਆਂ ਮੰਗਾਂ ਸ਼ਾਮਲ ਸਨ। ਅਹੁਦੇਦਾਰਾਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਹ ਮੰਗਾਂ ਜਲਦੀ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਸੂਬਾ ਪੱਧਰ ’ਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਪ੍ਰੇਮ ਸਾਰਵਾਨ ਨੂੰ ਸਫ਼ਾਈ ਸੇਵਕ ਯੂਨੀਅਨ ਦਾ ਪੰਜਾਬ ਦਾ ਮੁੱਖ ਸਲਾਹਕਾਰ ਨਿਯੁਕਤ ਕੀਤਾ ਗਿਆ। ਮੀਟਿੰਗ ਦੇ ਅੰਤ ਵਿੱਚ ਸਾਰੇ ਹਾਜ਼ਰ ਮੈਂਬਰਾਂ ਵੱਲੋਂ ਇਕਸੁਰ ਹੋ ਕੇ ਇਹ ਫੈਸਲਾ ਲਿਆ ਗਿਆ ਕਿ ਸਫ਼ਾਈ ਕਰਮਚਾਰੀਆਂ ਦੇ ਹੱਕਾਂ ਅਤੇ ਮੰਗਾਂ ਲਈ ਲੜਾਈ ਜਾਰੀ ਰੱਖੀ ਜਾਵੇਗੀ ਅਤੇ ਜਰੂਰਤ ਪੈਣ ’ਤੇ ਸੂਬਾ ਪੱਧਰ ’ਤੇ ਵੱਡੇ ਸੰਘਰਸ਼ ਦੀ ਰਾਹ ਵੀ ਅਪਣਾਈ ਜਾਵੇਗੀ। ਇਸ ਮੌਕੇ ਕਈ ਅਹੁਦੇਦਾਰਾਂ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਯੂਨੀਅਨ ਦੀ ਮਜ਼ਬੂਤੀ ਲਈ ਆਪਣਾ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।