ਅਮਿਤ ਸ਼ਾਹ ਦੀ ਮੋਗਾ ਰੈਲੀ ਨੂੰ ਵਰਕਰਾਂ ’ਚ ਉਤਸ਼ਾਹ : ਫੁਟੇਲਾ
ਅਮਿਤ ਸ਼ਾਹ ਦੀ ਮੋਗਾ ਰੈਲੀ ਨੂੰ ਇਤਿਹਾਸਕ ਬਣਾਉਣ ਲਈ ਜੁੱਟੇ ਜ਼ਿਲ੍ਹਾ ਭਾਜਪਾ ਦੇ ਵਰਕਰ:ਅਸ਼ਵਨੀ ਫੁਟੇਲਾ
Publish Date: Mon, 09 Mar 2026 04:05 PM (IST)
Updated Date: Mon, 09 Mar 2026 04:09 PM (IST)

ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜ਼ਿਲਕਾ : ਪੰਜਾਬ ਭਾਜਪਾ ਵੱਲੋਂ 14 ਮਾਰਚ ਨੂੰ ਮੋਗਾ ’ਚ ਆਯੋਜਿਤ ਕੀਤੀ ਜਾ ਰਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਨ-ਸਭਾ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਸਬੰਧ ਵਿੱਚ ਭਾਜਪਾ ਜ਼ਿਲ੍ਹਾ ਫਾਜ਼ਿਲਕਾ ਦੇ ਜ਼ਿਲ੍ਹਾ ਮਹਾਮੰਤਰੀ ਅਸ਼ਵਨੀ ਫੁਟੇਲਾ ਨੇ ਦੱਸਿਆ ਕਿ ਰੈਲੀ ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਭਾਜਪਾ ਪ੍ਰਧਾਨ ਸੁਖਵਿੰਦਰ ਸਿੰਘ ਕਾਕਾ ਕੰਬੋਜ ਦੀ ਅਗਵਾਈ ਹੇਠ ਭਾਜਪਾ ਨੇਤ੍ਰਿਤਵ ਅਤੇ ਵਰਕਰਾਂ ਵੱਲੋਂ ਵਿਆਪਕ ਪੱਧਰ ’ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਅਸ਼ਵਨੀ ਫੁਟੇਲਾ ਨੇ ਕਿਹਾ ਕਿ ਭਾਜਪਾ ਵਰਕਰ ਅਤੇ ਨੇਤ੍ਰਿਤਵ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਰੈਲੀ ਵਿੱਚ ਸ਼ਾਮਲ ਹੋਣ ਲਈ ਨਿਮੰਤਰਣ ਦੇ ਰਹੇ ਹਨ ਅਤੇ ਸਾਰੇ ਮੰਡਲਾਂ ਅਤੇ ਬੂਥ ਪੱਧਰ ’ਤੇ ਮੰਡਲ ਪ੍ਰਧਾਨਾਂ ਅਤੇ ਵਰਕਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਰੈਲੀ ਨੂੰ ਸਫਲ ਬਣਾਉਣ ਲਈ ਲਗਾਤਾਰ ਮੀਟਿੰਗਾਂ ਅਤੇ ਜਨ ਸੰਪਰਕ ਮੁਹਿੰਮ ਚਲਾਈਆਂ ਜਾ ਰਹੀਆਂ ਹਨ।ਫੁਟੇਲਾ ਨੇ ਕਿਹਾ ਕਿ ਅਮਿਤ ਸ਼ਾਹ ਦਾ ਪੰਜਾਬ ਦੌਰਾ ਵਰਕਰਾਂ ਵਿੱਚ ਨਵੀਂ ਉਰਜਾ ਅਤੇ ਜੋਸ਼ ਭਰੇਗਾ ਅਤੇ ਪੰਜਾਬ ਵਿੱਚ ਭਾਜਪਾ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਜ਼ਿਲ੍ਹਾ ਫਾਜ਼ਿਲਕਾ ਦੇ ਸਾਰੇ ਭਾਜਪਾ ਵਰਕਰਾਂ ਅਤੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਮੋਗਾ ਪਹੁੰਚ ਕੇ ਇਸ ਰੈਲੀ ਨੂੰ ਇਤਿਹਾਸਕ ਬਣਾਉਣ।