ਹਥਿਆਰ ਚੁੱਕ ਕੇ ਚੱਲਣ ਤੇ ਪ੍ਰਦਰਸ਼ਨ ਕਰਨ ’ਤੇ ਰੋਕ
ਹਥਿਆਰ ਚੁੱਕ ਕੇ ਚੱਲਣ ਅਤੇ ਪ੍ਰਦਰਸ਼ਨ ਕਰਨ ਤੇ ਜ਼ਿਲ੍ਹਾ ਮੈਜਿਸਟਰੇਟ ਨੇ ਲਗਾਈ ਪਾਬੰਦੀ
Publish Date: Tue, 02 Dec 2025 05:46 PM (IST)
Updated Date: Tue, 02 Dec 2025 05:47 PM (IST)

ਸਟਾਫ ਰਿਪੋਰਟਰ.ਪੰਜਾਬੀ ਜਾਗਰਣ, ਫਾਜ਼ਿਲਕਾ : ਪੰਜਾਬ ਰਾਜ ਵਿੱਚ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ /ਪੰਚਾਇਤ ਸਮੰਤੀ ਚੋਣਾਂ 2025 ਦੇ ਸਨਮੁੱਖ ਫਾਜ਼ਿਲਕਾ ਜ਼ਿਲ੍ਹੇ ਦੀ ਹਦੂਦ ਅੰਦਰ ਅਮਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਮਦੇਨਜਰ ਜ਼ਿਲ੍ਹਾ ਮੈਜਿਸਟਰੇਟ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 (ਪੁਰਾਣੀ ਸੀ.ਆਰ.ਪੀ.ਸੀ. 1973 ਦੀ ਧਾਰਾ 144) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਇਆ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ, ਵਿਸਫੋਟਕ ਸਮਗਰੀ, ਮਾਰੂ ਹਥਿਆਰ ਆਦਿ ਜਿਸ ਦੀ ਵਰਤੋਂ ਅਮਨ ਅਤੇ ਸ਼ਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈ, ਇਸ ਲਈ ਹੁਕਮ ਜਾਰੀ ਹੋਣ ਦੀ ਮਿਤੀ ਤੋਂ 19 ਦਸੰਬਰ 2025 ਤੱਕ ਹਥਿਆਰ ਚੁੱਕ ਕੇ ਚੱਲਣ ਅਤੇ ਪ੍ਰਦਰਸ਼ਨ ਕਰਨ ’ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ। ਹੁਕਮਾਂ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਪੈਂਦੇ ਅਸਲਾ ਲਾਇਸੰਸ ਧਾਰਕ ਆਪਣੇ ਹਰ ਕਿਸਮ ਦੇ ਲਾਇਸੰਸੀ ਹਥਿਆਰ ਆਪਣੇ ਨੇੜੇ ਪੈਂਦੇ ਪੁਲਿਸ ਸਟੇਸ਼ਨਾਂ ਜਾਂ ਅਧਿਕਾਰਤ ਅਸਲਾ ਡੀਲਰਾਂ ਪਾਸ ਤੁਰੰਤ ਜਮਾਂ ਕਰਵਾਉਣ । ਇਹ ਹੁਕਮ (ਡਿਉਟੀ ਪਰ ਮੌਜੂਦ) ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ, ਫੈਕਟਰੀ ਦੇ ਸਕਿਉਰਟੀ ਗਾਰਡ, ਪੈਟਰੋਲ ਪੰਪ ਮਾਲਕਾਂ, ਮਨੀ ਐਕਸਚੇਂਜ ਦੇ ਮਾਲਕਾਂ, ਜਵੈਲਰ ਸ਼ਾਪ ਮਾਲਕ, ਸਪੋਰਟਸ ਪਰਸਨ (ਉਹ ਸ਼ੁਟਰ ਜੋ ਨੈਸ਼ਨਲ ਰਾਈਫਲ ਐਸੋਸੀਏਸ਼ਨ ਦੇ ਮੈਂਬਰ ਹੋਣ ਅਤੇ ਕਿਸੇ ਵੀ ਈਵੇਂਟ ਵਿਚ ਭਾਗ ਲੈ ਰਹੇ ਹੋਣ), ਜਿਨ੍ਹਾਂ ਨੂੰ ਜੈਡ ਪਲੱਸ ਸਕਿਉਰਟੀ ਮਿਲੀ ਹੋਵੇ ਜਾਂ ਅਦਾਲਤ ਵੱਲੋਂ ਨਿਜੀ ਸੁਰੱਖਿਆ ਦੇ ਮੱਦੇਨਜਰ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਦਿੱਤੀ ਹੋਵੇ, ਨੂੰ ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਦਿੱਤੀ ਜਾਂਦੀ ਹੈ।