ਹਰੀਸ਼ ਠਾਕੁਰ ਸਮੇਤ ਦਰਜਨਾਂ ਪਰਿਵਾਰ ‘ਆਪ’ ਹੋਏ ਸ਼ਾਮਲ
ਹਰੀਸ਼ ਠਾਕੁਰ ਸਮੇਤ ਦਰਜਨਾਂ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ
Publish Date: Tue, 24 Mar 2026 03:28 PM (IST)
Updated Date: Tue, 24 Mar 2026 03:31 PM (IST)

ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜ਼ਿਲਕਾ : ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਅਗਵਾਈ ਵਿੱਚ ਫਾਜ਼ਿਲਕਾ ਦੀ ਮਾਧਵ ਨਗਰੀ ਦੇ ਵਾਰਡ ਨੰਬਰ 12 ਤੋਂ ਹਰੀਸ਼ ਠਾਕੁਰ ਆਪਣੇ ਪਰਿਵਾਰ ਅਤੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ। ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਸਰਕਾਰ ਵੱਲੋਂ ਪਿਛਲੇ 4 ਸਾਲਾ ਵਿੱਚ ਕਰਵਾਏ ਰਿਕਾਰਡ ਤੋੜ ਵਿਕਾਸ ਕਾਰਜਾਂ ਅਤੇ ਲੋਕਾਂ ਲਈ ਚਲਾਈਆਂ ਗਈਆਂ ਲੋਕ ਭਲਾਈ ਸਕੀਮਾਂ ਤੋਂ ਖੁਸ਼ ਹੋ ਕੇ ਵੱਖ-ਵੱਖ ਪਾਰਟੀਆਂ ਦੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਲੋਕ ਪੱਖੀ ਫੈਸਲੇ ਲੈ ਰਹੀ ਹੈ ਤੇ ਲੋਕਾਂ ਦੇ ਕੰਮ ਕਰ ਰਹੀ ਹੈ| ਉਨ੍ਹਾਂ ਕਿਹਾ ਕਿ ਪਾਰਟੀ ਵਿਚ ਜੋ ਵੀ ਨੁਮਾਇੰਦਾ ਸ਼ਾਮਲ ਹੁੰਦਾ ਹੈ ਉਸ ਨੂੰ ਬਾਕੀ ਵਰਕਰਾਂ ਵਾਂਗ ਪਾਰਟੀ ਨਾਲ ਲੈ ਕੇ ਚਲੇਗੀ ਤੇ ਲੋਕਾਂ ਦੇ ਵਿਕਾਸ ਕਾਰਜ ਨੇਪਰੇ ਚਾੜੇ ਜਾਣਗੇ| ਉਹਨਾਂ ਕਿਹਾ ਕਿ ਹਲਕੇ ਦੇ ਸਾਰੇ ਵਿਕਾਸ ਕਾਰਜ ਪਾਰਟੀ ਬਾਜੀ ਤੋਂ ਉੱਪਰ ਉੱਠ ਕੇ ਕੀਤੇ ਜਾ ਰਹੇ ਹਨ। ਪਾਰਟੀ ਨਾਲ ਜੁੜਦਿਆਂ ਹਰੀਸ਼ ਠਾਕੁਰ ਨੇ ਕਿਹਾ ਕਿ ਉਹਨਾਂ ਨੂੰ ਬਹੁਤ ਖੁਸ਼ੀ ਤੇ ਮਾਣ ਮਹਿਸੂਸ ਹੋਇਆ ਹੈ ਕਿ ਉਹ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀ ਜਾ ਰਹੀ ਮੁਫ਼ਤ ਬਿਜਲੀ ਅਤੇ ਮੁਫ਼ਤ ਇਲਾਜ ਵਰਗੀਆਂ ਚੰਗੀਆਂ ਸਹੂਲਤਾਂ ਤੋਂ ਖੁਸ਼ ਹੋ ਕੇ ਉਹ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।