ਡਾ.ਅਬਰੋਲ ਨੇ ਮਰੀਜ਼ਾਂ ਦੀ ਜਾਂਚ ਕੀਤੀ
ਡਾ.ਅਬਰੋਲ ਨੇ ਮਰੀਜ਼ਾਂ ਦੀ ਜਾਂਚ ਕੀਤੀ
Publish Date: Fri, 13 Feb 2026 03:33 PM (IST)
Updated Date: Fri, 13 Feb 2026 03:36 PM (IST)
ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜ਼ਿਲਕਾ : ਸਿਵਿਲ ਹਸਪਤਾਲ ਫਾਜ਼ਿਲਕਾ ਵਿਖੇ ਅੱਖਾਂ ਦੇ ਮਰੀਜ਼ਾਂ ਲਈ ਇਕ ਵੱਡੀ ਸੁਵਿਧਾ ਦੇ ਤੌਰ ’ਤੇ ਪੈਨਲ ਕੀਤੇ ਗਏ ਮਾਹਿਰ ਅੱਖਾਂ ਦੇ ਡਾ. ਕੱਵਲਜੀਤ ਅਬਰੋਲ ਵੱਲੋਂ ਆਪਣੀਆਂ ਸੇਵਾਵਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਇਸ ਮੌਕੇ ਸਿਵਿਲ ਸਰਜਨ ਫਾਜ਼ਿਲਕਾ ਡਾ. ਕਵਿਤਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਨੂੰ ਹੁਣ ਅੱਖਾਂ ਨਾਲ ਸੰਬੰਧਿਤ ਬਿਮਾਰੀਆਂ ਦੀ ਜਾਂਚ ਅਤੇ ਇਲਾਜ ਲਈ ਬਾਹਰ ਜਾਣ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਸਿਵਿਲ ਹਸਪਤਾਲ ਫਾਜ਼ਿਲਕਾ ਵਿੱਚ ਪਹਿਲਾਂ ਹੀ ਵੱਖ-ਵੱਖ ਵਿਸ਼ਿਆਂ ਦੇ ਮਾਹਿਰ ਡਾਕਟਰਾਂ ਵੱਲੋਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਹੁਣ ਅੱਖਾਂ ਦੇ ਮਾਹਿਰ ਡਾਕਟਰ ਦੇ ਜੁੜਨ ਨਾਲ ਸਿਹਤ ਸੇਵਾਵਾਂ ਹੋਰ ਮਜ਼ਬੂਤ ਹੋਣਗੀਆਂ। ਡਾ. ਅਬਰੋਲ ਵੱਲੋਂ ਅੱਖਾਂ ਦੀ ਜਾਂਚ, ਨਜ਼ਰ ਦੀ ਕਮਜ਼ੋਰੀ, ਮੋਤੀਆਬਿੰਦ, ਕਾਲਾ ਮੋਤੀਆ, ਅੱਖਾਂ ਦੀ ਇਨਫੈਕਸ਼ਨ ਅਤੇ ਹੋਰ ਸਮੱਸਿਆਵਾਂ ਦਾ ਇਲਾਜ ਕੀਤਾ ਜਾਵੇਗਾ। ਇਸ ਤੋਂ ਇਲਾਵਾ ਜ਼ਰੂਰਤ ਪੈਣ ’ਤੇ ਮਰੀਜ਼ਾਂ ਨੂੰ ਉੱਚ ਸਥਾਨਾਂ ’ਤੇ ਰੈਫਰ ਵੀ ਕੀਤਾ ਜਾਵੇਗਾ।