ਜਨ ਸੇਵਾ ਸੁਸਾਇਟੀ ਨੇ ਟੀਬੀ ਮਰੀਜ਼ਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ
ਜਨ ਸੇਵਾ ਸੁਸਾਇਟੀ ਵੱਲੋਂ ਸਿਵਲ ਸਰਜਨ ਡਾ. ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਟੀਬੀ ਅਫ਼ਸਰ ਡਾ. ਨੀਲੂ ਚੁੱਘ ਦੀ ਅਗਵਾਈ ਹੇਠ ਟੀ.ਬੀ ਦੇ ਮਰੀਜ਼ਾਂ ਨੂੰ ਰਾਸ਼ਨ ਕਿੱਟਾਂ ਵੰਡਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਸਰਪ੍ਰਸਤ ਰਤਨ ਗਰੋਵਰ ਅਤੇ ਪਿੰ੍ਸੀਪਲ ਰਮਨ ਸੇਤੀਆ ਦੀ ਪ੍ਰਧਾਨਗੀ ਹੇਠ ਟੀ.ਬੀ ਦੇ ਮਰੀਜ਼ਾਂ ਨੂੰ ਜਨਵਰੀ ਮਹੀਨੇ ਦਾ ਰਾਸ਼ਨ ਵੰਡਿਆ ਗਿਆ।
Publish Date: Sun, 28 Jan 2024 05:01 PM (IST)
Updated Date: Sun, 28 Jan 2024 05:01 PM (IST)

ਪੱਤਰ ਪੇ੍ਰਰਕ, ਫਾਜ਼ਿਲਕਾ : ਜਨ ਸੇਵਾ ਸੁਸਾਇਟੀ ਵੱਲੋਂ ਸਿਵਲ ਸਰਜਨ ਡਾ. ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਟੀਬੀ ਅਫ਼ਸਰ ਡਾ. ਨੀਲੂ ਚੁੱਘ ਦੀ ਅਗਵਾਈ ਹੇਠ ਟੀ.ਬੀ ਦੇ ਮਰੀਜ਼ਾਂ ਨੂੰ ਰਾਸ਼ਨ ਕਿੱਟਾਂ ਵੰਡਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਸਰਪ੍ਰਸਤ ਰਤਨ ਗਰੋਵਰ ਅਤੇ ਪਿੰ੍ਸੀਪਲ ਰਮਨ ਸੇਤੀਆ ਦੀ ਪ੍ਰਧਾਨਗੀ ਹੇਠ ਟੀ.ਬੀ ਦੇ ਮਰੀਜ਼ਾਂ ਨੂੰ ਜਨਵਰੀ ਮਹੀਨੇ ਦਾ ਰਾਸ਼ਨ ਵੰਡਿਆ ਗਿਆ। ਸਕੱਤਰ ਅਤੇ ਪੋ੍ਜੈਕਟ ਇੰਚਾਰਜ ਰਮੇਸ਼ ਸੁਧਾ ਨੇ ਸਮੂਹ ਮੈਂਬਰਾਂ ਨਾਲ ਜਾਣ-ਪਛਾਣ ਕਰਾਈ ਅਤੇ ਦੱਸਿਆ ਕਿ ਸੁਸਾਇਟੀ ਵੱਲੋਂ 16 ਟੀ.ਬੀ ਦੇ ਮਰੀਜ਼ ਗੋਦ ਲਏ ਗਏ ਹਨ ਅਤੇ ਉਨਾਂ੍ਹ ਨੂੰ ਮਹੀਨਾਵਾਰ ਰਾਸ਼ਨ ਵੰਡਿਆ ਜਾਂਦਾ ਹੈ। ਇਸ ਵੰਡ ਵਿੱਚ ਡਾ. ਰਿਤਨੇਸ਼ ਨਾਗਪਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਪ੍ਰਧਾਨ ਰਮਨ ਸੇਤੀਆ ਨੇ ਸੁਸਾਇਟੀ ਦੇ ਸੇਵਾ ਕਾਰਜਾਂ ਬਾਰੇ ਸੰਖੇਪ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲੇ ਪੜਾਅ ਵਿੱਚ ਟੀ.ਬੀ ਦੇ ਮਰੀਜ਼ਾਂ ਨੂੰ ਛੇ ਮਹੀਨੇ ਲਗਾਤਾਰ ਰਾਸ਼ਨ ਦਿੱਤਾ ਜਾਂਦਾ ਹੈ। ਹੁਣ ਫਿਰ ਦੂਜੇ ਪੜਾਅ ਵਿੱਚ ਸੁਸਾਇਟੀ ਮੈਂਬਰਾਂ ਵਿਕਾਸ ਕਟਾਰੀਆ, ਸੁਨੀਲ ਸੇਠੀ, ਗੁਲਸ਼ਨ ਰਾਏ, ਅਜੈ ਢੀਂਗਰਾ, ਸੰਦੀਪ ਸਚਦੇਵਾ, ਪਵਨ ਬੱਬਰ ਅਤੇ ਰਾਧਾ ਵਰਮਾ ਦੀ ਮਦਦ ਨਾਲ 16 ਮਰੀਜ਼ਾਂ ਨੂੰ ਗੋਦ ਲਿਆ ਗਿਆ ਹੈ। ਅੱਜ ਦੂਜੇ ਪੜਾਅ ਵਿੱਚ ਚੌਥੇ ਮਹੀਨੇ ਦਾ ਰਾਸ਼ਨ ਵੰਡਿਆ ਗਿਆ। ਡਾ. ਰਿਤਨੇਸ਼ ਨਾਗਪਾਲ ਨੇ ਕਿਹਾ ਕਿ ਟੀ.ਬੀ ਦੀ ਬਿਮਾਰੀ ਦੇ ਖਾਤਮੇ ਲਈ ਵੱਡੇ ਪੱਧਰ 'ਤੇ ਜਾਗਰੂਕਤਾ ਮੁਹਿੰਮ ਚਲਾਉਣ ਦੀ ਲੋੜ ਹੈ ਅਤੇ ਇਸ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਉਪਰਾਲੇ ਕਰਨ ਦੀ ਲੋੜ ਹੈ। ਜੇਕਰ ਕਿਸੇ ਵਿਅਕਤੀ ਨੂੰ 2 ਹਫ਼ਤਿਆਂ ਤੋਂ ਵੱਧ ਸਮੇਂ ਤੋਂ ਖੰਘ ਰਹਿੰਦੀ ਹੈ ਤਾਂ ਇਹ ਟੀਬੀ ਦਾ ਲੱਛਣ ਹੋ ਸਕਦਾ ਹੈ ਅਤੇ ਉਸ ਨੂੰ ਜਲਦੀ ਹੀ ਸਰਕਾਰੀ ਹਸਪਤਾਲ ਵਿੱਚ ਆਪਣੇ ਥੁੱਕ ਦਾ ਟੈਸਟ ਕਰਵਾਉਣਾ ਚਾਹੀਦਾ ਹੈ। ਉਨਾਂ੍ਹ ਕਿਹਾ ਕਿ ਜੇਕਰ ਕਿਸੇ ਟੀ.ਬੀ ਦੇ ਮਰੀਜ਼ ਨੂੰ ਕਦੇ ਵੀ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਕਿਸੇ ਵੀ ਸਮੇਂ ਉਸ ਨੂੰ ਮਿਲ ਸਕਦੇ ਹਨ। ਉਨਾਂ੍ਹ ਇਸ ਸੇਵਾ ਕਾਰਜ ਲਈ ਸੁਸਾਇਟੀ ਦਾ ਧੰਨਵਾਦ ਕੀਤਾ ਅਤੇ ਸੁਸਾਇਟੀ ਦੇ ਸੇਵਾ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਸੁਸਾਇਟੀ ਦੇ ਸੇਵਾ ਕਾਰਜਾਂ ਲਈ ਹਮੇਸ਼ਾ ਹਾਜ਼ਰ ਹਨ ਅਤੇ ਆਰਥਿਕ ਮਦਦ ਲਈ ਵੀ ਤਿਆਰ ਹਨ। ਇਸ ਮੌਕੇ ਸੁਸਾਇਟੀ ਦੇ ਅਧਿਕਾਰੀ ਗੁਲਸ਼ਨ ਰਾਏ, ਸੰਦੀਪ ਗੁਪਤਾ, ਆਸ਼ੂ ਕੁੱਕੜ, ਸੁਨੀਲ ਸੇਠੀ, ਬਲਦੇਵ ਖੇੜਾ, ਜੋਤੀ ਮੱਕੜ ਅਤੇ ਡਾ. ਮੁਕਤੀ ਵਰਮਾ ਹਾਜ਼ਰ ਸਨ।