ਡਾ. ਪੰਕਜ ਧਮੀਜਾ ਨੂੰ ‘ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੈਸ਼ਨਲ ਡਾਇਰੈਕਟਰ ਐਵਾਰਡ’ ਭੇਟ ਡਾ. ਪੰਕਜ ਧਮੀਜਾ ਨੂੰ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੈਸ਼ਨਲ ਡਾਇਰੈਕਟਰ ਐਵਾਰਡ 2026’ ਨਾਲ ਕੀਤਾ ਸਨਮਾਨਿਤ
Publish Date: Mon, 06 Jul 2026 04:50 PM (IST)
Updated Date: Mon, 06 Jul 2026 04:51 PM (IST)
ਨਵਜੋਤ ਸਿੰਘ.ਪੰਜਾਬੀ ਜਾਗਰਣ ਮੰਡੀ ਅਰਨੀਵਾਲਾ : ਏਕ ਉਪਦੇਸ਼ ਫਾਊਂਡੇਸ਼ਨ ਭਾਰਤ ਵੱਲੋਂ ਚੰਡੀਗੜ੍ਹ ਦੇ ਹੋਟਲ ਪਾਰਕ ਪਲਾਜ਼ਾ ਵਿੱਚ ਐਜੂਕੇਸ਼ਨ ਐਕਸੀਲੈਂਸ ਕੌਨਕਲੇਵ-2026 ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਦੇਸ਼ ਭਰ ਦੇ ਸਕੂਲਾਂ ਦੇ ਡਾਇਰੈਕਟਰਾਂ ਅਤੇ ਪ੍ਰਿੰਸੀਪਲਾਂ ਨੇ ਵੱਖ-ਵੱਖ ਸ਼੍ਰੇਣੀਆਂ ਵਿੱਚ ਭਾਗ ਲਿਆ। ਸਮਾਰੋਹ ਦੀ ਸ਼ੁਰੂਆਤ ਰਵਾਇਤੀ ਤੌਰ ਤੇ ਸ਼ਮਾ ਰੋਸ਼ਨ ਕਰਕੇ ਕੀਤੀ ਗਈ, ਜਿਸ ਤੋਂ ਬਾਅਦ ਪੁਰਸਕਾਰ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਮੌਕੇ ਰੈਡੀਐਂਟ ਪਬਲਿਕ ਸਕੂਲ, ਮਹੂਆਣਾ ਬੋਦਲਾ (ਫਾਜ਼ਿਲਕਾ) ਦੇ ਐਗਜ਼ੈਕਟਿਵ ਡਾਇਰੈਕਟਰ ਡਾ. ਪੰਕਜ ਧਮੀਜਾ ਨੂੰ ਵਿਦਿਆਰਥੀਆਂ ਨੂੰ ਅਕਾਦਮਿਕ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਉੱਚ ਪੱਧਰੀ ਮੌਕੇ ਪ੍ਰਦਾਨ ਕਰਨ ਅਤੇ ਸਕੂਲ ਦੇ ਸ਼ਾਨਦਾਰ ਨਤੀਜਿਆਂ ਲਈ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੈਸ਼ਨਲ ਡਾਇਰੈਕਟਰ ਐਵਾਰਡ-2026 ਨਾਲ ਸਨਮਾਨਿਤ ਕੀਤਾ ਗਿਆ।ਸਮਾਗਮ ਦੌਰਾਨ ਅਮਿਟੀ ਯੂਨੀਵਰਸਿਟੀ ਅਤੇ ਐਮ.ਆਈ.ਟੀ. ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਆਪਣੀਆਂ ਸ਼ਾਨਦਾਰ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਮੌਜੂਦ ਮਹਿਮਾਨਾਂ ਦਾ ਮਨ ਮੋਹ ਲਿਆ। ਪੁਰਸਕਾਰ ਪ੍ਰਾਪਤ ਕਰਨ ਉਪਰੰਤ ਡਾ. ਪੰਕਜ ਧਮੀਜਾ ਨੇ ਖੁਸ਼ੀ ਪ੍ਰਗਟ ਕਰਦਿਆਂ ਇਸ ਸਨਮਾਨ ਦਾ ਸਿਹਰਾ ਸਕੂਲ ਦੇ ਚੇਅਰਮੈਨ ਕਪਿਲ ਦਾਹੂਜਾ, ਸਕੱਤਰ ਰਮੇਸ਼ ਗੁੰਬਰ, ਅਵਤਾਰ ਸਿੰਘ, ਐਮ.ਡੀ. ਸੰਦੀਪ ਛਾਬੜਾ, ਪ੍ਰਿੰਸੀਪਲ ਨਿੱਤੀ ਸਿੰਘ ਅਤੇ ਸਮੂਹ ਸਕੂਲ ਸਟਾਫ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਨਮਾਨ ਪੂਰੀ ਟੀਮ ਦੀ ਮਿਹਨਤ ਅਤੇ ਸਮਰਪਣ ਦਾ ਨਤੀਜਾ ਹੈ।ਇਸ ਮੌਕੇ ਸਕੂਲ ਮੈਨੇਜਮੈਂਟ ਅਤੇ ਸਮੂਹ ਸਟਾਫ ਨੇ ਡਾ. ਪੰਕਜ ਧਮੀਜਾ ਨੂੰ ਇਸ ਉਪਲਬਧੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ।