ਬੀਐੱਸਐੱਫ ਤੇ ਸੀਆਈਏ ਸਟਾਫ ਵੱਲੋਂ ਨਸ਼ਾ ਤਸਕਰ ਗ੍ਰਿਫ਼ਤਾਰ
ਬੀਐਸਐਫ ਅਤੇ ਸੀਆਈਏ ਸਟਾਫ ਵੱਲੋਂ ਨਸ਼ਾ ਤਸਕਰ ਗ੍ਰਿਫ਼ਤਾਰ
Publish Date: Sat, 11 Apr 2026 04:40 PM (IST)
Updated Date: Sat, 11 Apr 2026 04:44 PM (IST)
ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜ਼ਿਲਕਾ ਦੇ ਸੀਆਈਏ ਸਟਾਫ ਨੇ ਬੀਐਸਐਫ ਜਵਾਨਾਂ ਨਾਲ ਮਿਲ ਕੇ ਨਸ਼ਾ ਤਸਕਰੀ ਵਿਰੁੱਧ ਸਾਂਝਾ ਆਪ੍ਰੇਸ਼ਨ ਚਲਾਇਆ। ਪੁਲਿਸ ਅਤੇ ਬੀਐਸਐਫ ਨੇ ਨਾਕਾਬੰਦੀ ਕੀਤੀ ਅਤੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ। ਸਰਹੱਦੀ ਖੇਤਰ ਵਿੱਚ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਤੋਂ 300 ਗ੍ਰਾਮ ਅਫੀਮ ਬਰਾਮਦ ਕੀਤੀ ਗਈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਹੋਰ ਪੁੱਛਗਿੱਛ ਲਈ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਸੀਆਈਏ ਸਟਾਫ ਅਧਿਕਾਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਗਸ਼ਤ ਤੇ ਸੀ। ਪੁਲਿਸ ਅਤੇ ਬੀਐਸਐਫ ਨੇ ਜੋਧਾ ਭੈਣੀ ਅਤੇ ਗਹਿਲੇਵਾਲਾ ਭੈਣੀ ਵਿਚਕਾਰ ਨਾਕਾਬੰਦੀ ਕੀਤੀ, ਜਿੱਥੇ ਸ਼ੱਕ ਦੇ ਆਧਾਰ ਤੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ।