ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਵੱਲੋਂ ਕੇਂਦਰੀ ਸਿੱਖਿਆ ਮੰਤਰੀ ਨੂੰ ਭੇਜਿਆ ਮੰਗ ਪੱਤਰ
ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਵੱਲੋਂ ਕੇਂਦਰੀ ਸਿੱਖਿਆ ਮੰਤਰੀ ਨੂੰ ਭੇਜਿਆ ਮੰਗ ਪੱਤਰ
Publish Date: Wed, 18 Feb 2026 03:22 PM (IST)
Updated Date: Wed, 18 Feb 2026 03:24 PM (IST)

ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਫਾਜ਼ਿਲਕਾ : ਟੈਟ ਦੀ ਸ਼ਰਤ ਖਤਮ ਕਰਨ ਵਾਸਤੇ ਪਾਰਲੀਮੈਂਟ ਵਿੱਚ ਆਰਡੀਨੈਂਸ ਜਾਰੀ ਕਰਨ ਦੀ ਕੀਤੀ ਮੰਗ ਨੂੰ ਸਿੱਖਿਆ ਵਿਭਾਗ ਸੰਘਰਸ਼ ਕਮੇਟੀ ਦੇ ਬੈਨਰ ਹੇਠ ਅਸ਼ੋਕ ਸਰਾਰੀ, ਦਲਜੀਤ ਸਿੰਘ ਸੱਭਰਵਾਲ, ਜਗਨੰਦਨ ਸਿੰਘ,ਧਰਮਿੰਦਰ ਗੁਪਤਾ ਅਤੇ ਬਲਵਿੰਦਰ ਸਿੰਘ, ਹਰਜਿੰਦਰ ਸਿੰਘ ਦੀ ਸਾਂਝੀ ਅਗਵਾਈ ਵਿੱਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਫ਼ਾਜ਼ਿਲਕਾ ਸੁਖਵਿੰਦਰ ਸਿੰਘ ਕਾਕਾ ਕੰਬੋਜ ਨੂੰ ਮੰਗ ਪੱਤਰ ਦਿੱਤਾ। 2011 ਤੋਂ ਪਹਿਲਾਂ ਭਰਤੀ ਹੋਏ ਅਧਿਆਪਕਾਂ ਤੇ ਸੁਪਰੀਮ ਕੋਰਟ ਵੱਲੋਂ ਲਗਾਈ ਗਈ ਲਾਜ਼ਮੀ ਟੈੱਟ ਪਾਸ ਦੀ ਸ਼ਰਤ ਦੇ ਵਿਰੋਧ ਵਿੱਚ ਮੰਗ ਪੱਤਰ ਕੇਂਦਰੀ ਸਿੱਖਿਆ ਮੰਤਰੀ ਭਾਰਤ ਸਰਕਾਰ ਤੱਕ ਪੁੱਜਦਾ ਕਰਨ ਵਾਸਤੇ ਸੌਂਪਿਆ ਗਿਆ। ਜਥੇਬੰਦੀ ਦੇ ਆਗੂਆਂ ਨੇ ਜ਼ਿਲ੍ਹਾ ਪ੍ਰਧਾਨ ਨੂੰ ਅਪੀਲ ਕੀਤੀ ਹੈ ਕਿ ਇਸ ਮੰਗ ਪੱਤਰ ਰਾਹੀਂ ਕੇਂਦਰੀ ਸਿੱਖਿਆ ਮੰਤਰੀ ਭਾਰਤ ਸਰਕਾਰ ਨੂੰ ਇਸ ਮਸਲੇ ਦਾ ਹੱਲ ਕੱਢਣ ਵਾਸਤੇ ਅਤੇ 2011 ਤੋਂ ਪਹਿਲਾਂ ਭਰਤੀ ਹੋਏ ਅਧਿਆਪਕਾਂ ਨੂੰ ਰਾਹਤ ਦੇਣ ਵਾਸਤੇ ਅਧਿਆਪਕਾਂ ਦੇ ਹੱਕ ਵਿੱਚ ਪਾਰਲੀਮੈਂਟ ਵਿੱਚ ਇੱਕ ਆਰਡੀਨੈਂਸ ਜਾਰੀ ਕਰਕੇ ਅਧਿਆਪਕਾਂ ਨੂੰ ਰਾਹਤ ਦਿੱਤੀ ਜਾਵੇ। ਮੰਗ ਪੱਤਰ ਸੌਂਪਣ ਸਮੇਂ ਪ੍ਰਤੀਨਿਧੀ ਮੰਡਲ ਵਿੱਚ ਕ੍ਰਾਂਤੀ ਕੁਮਾਰ, ਸਤੀਸ਼ ਕੁਮਾਰ, ਪ੍ਰਭਦੀਪ ਸਿੰਘ, ਪਵਨ, ਆਕਾਸ਼ ਡੋਡਾ, ਰਮੇਸ਼ ਕੰਬੋਜ ,ਵੀਰ ਚੰਦ, ਬਲਜੀਤ ਸਿੰਘ, ਮੁਨੀਸ਼ ਕੁਮਾਰ,ਹਰਜਿੰਦਰ ਸਿੰਘ, ਦਲੀਪ ਸਿੰਘ ਸੈਣੀ,ਰਾਧੇ ਸ਼ਾਮ, ਸਤਨਾਮ ਸਿੰਘ, ਗੁਰਮੀਤ ਸਿੰਘ,ਮੇਜਰ ਸਿੰਘ, ਛਿੰਦਰ ਸਿੰਘ, ਦਵਿੰਦਰ ਸਿੰਘ, ਹਰਜਿੰਦਰ ਸਿੰਘ ਹਾਂਡਾ, ਰਮਨ ਸਿੰਘ, ਸੁਰਜੀਤ ਸਿੰਘ, ਰਮੇਸ਼ ਕੁਮਾਰ, ਬਲਕਾਰ ਸਿੰਘ, ਹੁਸ਼ਿਆਰ ਸਿੰਘ ਅਤੇ ਪ੍ਰਥਮ ਕੁਮਾਰ ਕਲੈਰੀਕਲ ਸਟਾਫ ਆਦਿ ਅਧਿਆਪਕ ਸ਼ਾਮਿਲ ਸਨ।