ਚੋਣ ਆਬਜ਼ਰਵਰ ਵੱਲੋਂ ਚੋਣ ਦੇ ਮੱਦੇਨਜ਼ਰ ਵੱਖ-ਵੱਖ ਥਾਵਾਂ ਦਾ ਦੌਰਾ
ਚੋਣ ਅਬਜ਼ਰਵਰ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀਆਂ ਚੋਣ ਦੇ ਮਦੇਨਜਰ ਵੱਖ ਵੱਖ ਥਾਵਾਂ ਦਾ ਦੌਰਾ
Publish Date: Sat, 13 Dec 2025 05:01 PM (IST)
Updated Date: Sat, 13 Dec 2025 05:03 PM (IST)
- ਨਿਰਪੱਖ, ਸੁਤੰਤਰ ਤੇ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਉਣ ਦੀ ਚੋਣ ਅਮਲੇ ਨੂੰ ਹਦਾਇਤ
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਾਜ਼ਿਲਕਾ : ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਲਈ ਨਿਯੁਕਤ ਵਧੀਕ ਸਕੱਤਰ ਖੁਰਾਕ ਤੇ ਸਿਵਲ ਸਪਲਾਈ-ਕਮ-ਚੋਣ ਆਬਜ਼ਰਵਰ ਕਮਲ ਕੁਮਾਰ ਗਰਗ ਵੱਲੋਂ 14 ਦਸੰਬਰ ਨੂੰ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ਜਿੱਥੋਂ ਪੋਲਿੰਗ ਪਾਰਟੀਆਂ ਨੂੰ ਰਵਾਨਾ ਕੀਤਾ ਜਾਣਾ ਹੈ। ਚੋਣ ਆਬਜ਼ਰਵਰ ਕਮਲ ਕੁਮਾਰ ਗਰਗ, ਵਧੀਕ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਨੇ ਸਰਕਾਰੀ ਆਈਟੀਆਈ ਜਲਾਲਾਬਾਦ, ਸਰਕਾਰੀ ਸਕੂਲ ਲੜਕੇ ਫਾਜ਼ਿਲਕਾ ਅਤੇ ਡੀਏਵੀ ਕਾਲਜ ਅਬੋਹਰ ਦਾ ਦੌਰਾ ਕਰਦਿਆਂ ਅਧਿਕਾਰੀਆਂ ਨੂੰ 14 ਦਸੰਬਰ ਨੂੰ ਬਿਲਕੁਲ ਨਿਰਪੱਖ, ਸੁਤੰਤਰ ਅਤੇ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਉਣ ਦੀ ਹਦਾਇਤ ਦਿੱਤੀ। ਉਨ੍ਹਾਂ ਚੋਣ ਅਮਲ ਸਟਾਫ ਨੂੰ ਕਿਹਾ ਕਿ ਚੋਣ ਪ੍ਰਕਿਰਿਆ ਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਨਿਰਪੱਖ ਤੇ ਬਿਨਾਂ ਕਿਸੇ ਦਬਾਅ ਦੇ ਨਿਭਾਈ ਜਾਵੇ ਤੇ ਪੋਲਿੰਗ ਪ੍ਰਕਿਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜਿ੍ਹਆ ਜਾਵੇ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਢੰਗ ਨਾਲ ਚੋਣਾ ਮੁਕੰਮਲ ਕਰਵਾਉਣ ਲਈ ਉਹ ਫਾਜ਼ਿਲਕਾ ਜ਼ਿਲ੍ਹੇ ਵਿਚ ਮੌਜੂਦ ਰਹਿਣਗੇ।