ਬਿਜਲੀ ਮੁਲਾਜ਼ਮਾਂ ਵੱਲੋਂ ਸਬ-ਡਵੀਜ਼ਨ ਦੇ ਗੇਟ ’ਤੇ ਰੋਸ ਪ੍ਰਦਰਸ਼ਨ
ਬਿਜਲੀ ਮੁਲਾਜ਼ਮਾਂ ਨੇ ਸਬ ਡਵੀਜਨ ਦੇ ਗੇਟ ਤੇ ਰੋਸ਼ ਪ੍ਰਦਰਸ਼ਨ ਕੀਤਾ
Publish Date: Tue, 17 Feb 2026 03:43 PM (IST)
Updated Date: Tue, 17 Feb 2026 03:45 PM (IST)

ਜ਼ਿਲ੍ਹੇ ਸਿੰਘ.ਪੰਜਾਬੀ ਜਾਗਰਣ ਮੰਡੀ ਲਾਧੂਕਾ : ਪਾਵਰ ਕਾਮ ਦੀ ਮੁਲਾਜ਼ਮ ਜੱਥੇਬੰਦੀਆਂ ਪੀਐੱਸਈਬੀ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ, ਪੈਨਸ਼ਨਰ ਐਸੋਸੀਏਸ਼ਨ, ਇੰਜੀਨੀਅਰ ਐਸੋਸੀਏਸ਼ਨ ਤੇ ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਦੇ ਸੱਦੇ ਤੇ ਬਿਜਲੀ ਬੋਰਡ ਦੀਆਂ ਜਮੀਨਾਂ ਕੌਡੀਆਂ ਦੇ ਭਾਅ ਵੇਚਣ ਅਤੇ ਮੁਲਾਜ਼ਮ ਮੰਗਾਂ ਨਾ ਮੰਨਣ ਦੇ ਰੋਸ਼ ਵਜੋਂ ਪਾਵਰ ਕਾਮ ਦੀ ਸਬ ਡਵੀਜ਼ਨ ਦੇ ਗੇਟ ਤੇ ਮੁਲਾਜ਼ਮਾਂ ਵਲੋਂ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਬਿਜਲੀ ਮੁਲਾਜ਼ਮ ਪਰਮਪਾਲ ਸਿੰਘ, ਮਨਜੋਤ ਅਮਰ, ਹੰਸਾ ਸਿੰਘ, ਇੰਜੀ ਜਸਵੰਤ ਸਿੰਘ, ਜੱਗਰ ਸਿੰਘ ਫੋਰਮੈਨ, ਸੁਰਿੰਦਰ ਕੁਮਾਰ, ਹਰੀਕ੍ਰਿਸ਼ਨ ਕੰਬੋਜ, ਗੁਰਤੇਜ ਸਿੰਘ ਅਤੇ ਜਗਦੀਪ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ਹੈ ਜਿਲ੍ਹਾ ਪਟਿਆਲਾ ਦੇ ਪਿੰਡ ਬੰਡੂਗਰ ਵਿਖੇ ਪੰਜਾਬ ਸਰਕਾਰ ਨੇ ਬਿਜਲੀ ਬੋਰਡ ਦੀ 50 ਏਕੜ ਜਮੀਨ ਕੌਡੀਆਂ ਦੇ ਭਾਅ ਤੇ ਪੁੱਡਾ ਨੂੰ ਵੇਚ ਦਿੱਤੀ ਗਈ ਹੈ। ਇਸ ਤੋਂ ਇਲਾਵਾ ਹੋਰ ਜਮੀਨਾਂ ਵੇਚਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਪਾਵਰ ਕਾਮ ਦੀ ਮਨੇਜਮੈਂਟ ਨੇ ਮੁਲਾਜ਼ਮਾਂ ਦੇ ਨਾਲ ਵਾਅਦਾ ਕੀਤਾ ਸੀ ਉਹ ਪਾਵਰ ਕਾਮ ਦੀਆਂ ਜਮੀਨਾਂ ਨੂੰ ਨਹੀ ਵੇਚਣ ਗੇ, ਪਰ ਇਸ ਦੀ ਵਾਅਦਾ ਖਿਲਾਫ਼ੀ ਕੀਤੀ ਗਈ। ਉਨ੍ਹਾਂ ਨੇ ਕਿਹਾ ਹੈ ਮਨੇਜਮੈਂਟ ਨੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਵੀ ਮੰਨੇ ਜਾਣ ਦਾ ਵਾਅਦਾ ਕੀਤਾ ਸੀ ਪਰ ਮੁਲਾਜ਼ਮਾਂ ਦੀਆਂ ਮੰਗਾਂ ਨਹੀ ਮੰਨੀਆਂ ਗਈਆਂ ਹਨ। ਉਨ੍ਹਾਂ ਨੇ ਕਿਹਾ ਹੈ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ ਨੂੰ ਹੋਰ ਤਿੱਖਾ ਕੀਤਾ ਜਾਵੇਗਾ।