ਸੰਗਰੂਰ ’ਚ ਮੁਲਾਜ਼ਮਾਂ ਦੀ ਮਹਾਰੋਸ ਰੈਲੀ ਭਲਕੇ 10 ਅਕਤੂਬਰ ਨੂੰ ਸੰਗਰੂਰ ਵਿੱਚ ਮੁਲਾਜ਼ਮਾਂ ਦੀ ਮਹਾ ਰੋਸ ਰੈਲੀ
Publish Date: Thu, 08 Oct 2026 04:15 PM (IST)
Updated Date: Fri, 09 Oct 2026 04:03 AM (IST)
-ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਸਰਕਾਰ ਵੱਲੋਂ ਮੀਟਿੰਗ ਨਾ ਬੁਲਾਉਣ ’ਤੇ ਰੋਸ ਨਰੇਸ਼ ਕੁਮਾਰ ਕਾਮਰਾ. ਪੰਜ਼ਾਬੀ ਜਾਗਰਣ, ਫਾਜ਼ਿਲਕਾ : ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਜੁਆਇੰਟ ਜਨਰਲ ਸਕੱਤਰ ਦਲਜੀਤ ਸਿੰਘ ਸੱਭਰਵਲ, ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਕਰਨਵਾਲ, ਜ਼ਿਲ੍ਹਾ ਉਪ ਪ੍ਰਧਾਨ ਸਰਬਜੀਤ ਕੰਬੋਜ, ਜ਼ਿਲ੍ਹਾ ਜੁਆਇੰਟ ਜਨਰਲ ਸਕੱਤਰ ਪਰਵੀਨ ਅੰਗੀ ਅਤੇ ਜ਼ਿਲ੍ਹਾ ਕੈਸ਼ੀਅਰ ਪਵਨ ਨੇ ਸਾਂਝੇ ਤੌਰ ’ਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਢੁੱਕਵੇਂ ਕਦਮ ਨਾ ਚੁੱਕੇ ਜਾਣ ਕਾਰਨ ਮੁਲਾਜ਼ਮਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਮੁਲਾਜ਼ਮ ਪਿਛਲੇ ਕਰੀਬ ਛੇ ਮਹੀਨਿਆਂ ਤੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਵੱਲੋਂ ਮੁਲਾਜ਼ਮ ਆਗੂਆਂ ਨਾਲ ਮੀਟਿੰਗ ਕੀਤੀ ਗਈ ਸੀ, ਜਿਸ ਵਿੱਚ ਅਕਤੂਬਰ ਦੇ ਪਹਿਲੇ ਹਫ਼ਤੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਮੁੜ ਮੀਟਿੰਗ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਆਗੂਆਂ ਮੁਤਾਬਕ ਅਕਤੂਬਰ ਦਾ ਪਹਿਲਾ ਹਫ਼ਤਾ ਬੀਤ ਜਾਣ ਦੇ ਬਾਵਜੂਦ ਮੀਟਿੰਗ ਲਈ ਸੱਦਾ ਨਾ ਮਿਲਣ ਕਾਰਨ ਮੁਲਾਜ਼ਮਾਂ ਵਿੱਚ ਨਾਰਾਜ਼ਗੀ ਹੈ। ਉਨ੍ਹਾਂ ਦੱਸਿਆ ਕਿ ਸਾਂਝਾ ਮੁਲਾਜ਼ਮ ਮੰਚ ਅਤੇ ਸਾਂਝਾ ਮੁਲਾਜ਼ਮ ਅਤੇ ਪੈਨਸ਼ਨਰ ਫਰੰਟ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ 10 ਅਕਤੂਬਰ ਨੂੰ ਸੰਗਰੂਰ ਵਿਖੇ ਵਿਸ਼ਾਲ ਮਹਾ ਰੋਸ ਰੈਲੀ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਆਗੂਆਂ ਨੇ ਕਿਹਾ ਕਿ ਇਸ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਮੁਲਾਜ਼ਮ ਸ਼ਮੂਲੀਅਤ ਕਰਨਗੇ ਅਤੇ ਆਪਣੀਆਂ ਮੰਗਾਂ ਨੂੰ ਸਰਕਾਰ ਸਾਹਮਣੇ ਰੱਖਣਗੇ। ਮਾਸਟਰ ਕੇਡਰ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਯੂਨੀਅਨ ਵੱਲੋਂ ਵੀ 10 ਅਕਤੂਬਰ ਦੀ ਰੈਲੀ ਵਿੱਚ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ ਜਾਵੇਗੀ।