ਅੱਖਾਂ ਦੀ ਜਾਂਚ ਸਬੰਧੀ ਲਗਾਇਆ ਕੈਂਪ
ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਅੱਖਾਂ ਦੀ ਜਾਂਚ ਲਈ ਕੈਂਪ ਲਗਾਇਆ ਗਿਆ
Publish Date: Wed, 25 Feb 2026 04:27 PM (IST)
Updated Date: Wed, 25 Feb 2026 04:31 PM (IST)
ਪੱਤਰ ਪ੍ਰੇਰਕ .ਪੰਜਾਬੀ ਜਾਗਰਣ, ਫਾਜ਼ਿਲਕਾ : ਸਰਕਾਰੀ ਪ੍ਰਾਇਮਰੀ ਸਕੂਲ ਚਾਨਣ ਵਾਲਾ ਦੇ ਮੁਖੀ ਲਵਜੀਤ ਸਿੰਘ ਗਰੇਵਾਲ ਤੇ ਅਧਿਆਪਕ ਸਵੀਕਾਰ ਗਾਂਧੀ ਨੇ ਦੱਸਿਆ ਕਿ ਦਾਖਾਂ ਈਸੇਵਾਲ ਕਲੱਬ ਟਰਾਂਟੋ ਦੇ ਸਹਿਯੋਗ ਨਾਲ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਦੇ ਮਾਹਰ ਡਾਕਟਰਾ ਵੱਲੋਂ ਅੱਖਾਂ ਦਾ ਮੁਫ਼ਤ ਜਾਂਚ ਤੇ ਉਪ੍ਰੇਸ਼ਨ ਕੈਂਪ ਲਗਾਇਆ ਗਿਆ। ਅਧਿਆਪਕ ਇਨਕਲਾਬ ਸਿੰਘ ਗਿੱਲ ਅਤੇ ਸੰਜਮ ਸਚਦੇਵਾ ਨੇ ਦੱਸਿਆ ਕਿ ਲੋਕਾਂ ਦੀ ਸਿਹਤ ਸੰਭਾਲ ਲਈ ਚਾਨਣ ਸਕੂਲ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸਕੂਲ ਵੱਲੋਂ ਹਰ ਸਾਲ ਅੱਖਾਂ ਦਾ ਕੈਂਪ ਲਗਾਇਆ ਜਾਂਦਾ ਹੈ। ਇਸ ਜੁੰਮੇਵਾਰੀ ਨੂੰ ਅੱਗੇ ਵਧਾਉਂਦਿਆਂ ਸਰਹੱਦੀ ਲੋਕਾਂ ਦੀ ਸਿਹਤ ਸੰਭਾਲ ਤਹਿਤ ਇਹ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ। ਉਹਨਾਂ ਕਿਹਾ ਕਿ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਇਸ ਤਰ੍ਹਾਂ ਦੇ ਉਪਰਾਲੇ ਅੱਗੇ ਵੀ ਜਾਰੀ ਰਹਿਣਗੇ।ਇਸ ਕੈਂਪ ਵਿੱਚ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਦੇ ਮਾਹਰ ਡਾਕਟਰਾਂ ਵੱਲੋਂ 825 ਮਰੀਜ਼ਾਂ ਦੀ ਜਾਂਚ ਕਰਕੇ ਦਵਾਈਆਂ ਅਤੇ ਅਨੇਕਾਂ ਦਿੱਤੀਆਂ ਗਈਆਂ।ਇਸ ਦੇ ਨਾਲ 96 ਮਰੀਜ਼ਾਂ ਦੀ ਚੋਣ ਉਪ੍ਰੇਸ਼ਨ ਲਈ ਕੀਤੀ ਗਈ। ਜਿਹਨਾਂ ਦੇ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਵਿਖੇ ਲਿਜਾ ਕੇ ਉਪ੍ਰੇਸ਼ਨ ਕੀਤੇ ਜਾ ਰਹੇ ਹਨ। ਕੈਂਪ ਦੀ ਸਫਲਤਾ ਲਈ ਪਿੰਡ ਦੀ ਪੰਚਾਇਤ ਪਿੰਡ ਦੇ ਨੌਜਵਾਨਾਂ ਅਤੇ ਸਮੂਹ ਸਟਾਫ ਵੱਲੋਂ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਗਈਆਂ।