ਕਣਕ ਦੀ ਖਰੀਦ ਨਾ ਸ਼ੁਰੂ ਹੋਣ ਕਾਰਨ ਕਿਸਾਨਾਂ ’ਚ ਭਾਰੀ ਰੋਸ
ਕਣਕ ਦੀ ਖਰੀਦ ਨਾ ਸ਼ੁਰੂ ਹੋਣ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ
Publish Date: Wed, 15 Apr 2026 05:49 PM (IST)
Updated Date: Wed, 15 Apr 2026 05:51 PM (IST)

ਹੈਪੀ ਕਾਠਪਾਲ.ਪੰਜਾਬੀ ਜਾਗਰਣ ਜਲਾਲਾਬਾਦ : ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਆਗੂ ਟੀਮ ਵੱਲੋਂ ਜਲਾਲਾਬਾਦ ਦੀ ਅਨਾਜ ਮੰਡੀ ਦਾ ਕੀਤਾ ਗਿਆ ਦੌਰਾ, ਖਰੀਦ ਨਾ ਹੋਣ ਸਬੰਧੀ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਅਤੇ ਉਹਨਾਂ ਅੱਜ ਸ਼ਾਮ ਤੱਕ ਬਾਰਦਾਨਾ ਆਉਣ ਤੋਂ ਬਾਅਦ ਖਰੀਦ ਸ਼ੁਰੂ ਕਰਾਉਣ ਦਾ ਭਰੋਸਾ ਦਵਾਇਆ। ਇਸ ਮੌਕੇ ਜਾਣਕਾਰੀ ਦਿੰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਚੈਨ ਸਿੰਘ ਜਿਲਾ ਸਕੱਤਰ ਮਨਦੀਪ ਸਿੰਘ ਬਲਾਕ ਪ੍ਰਧਾਨ ਔਰਤ ਵਿੰਗ ਦੇ ਜ਼ਿਲਾ ਕਨਵੀਨਰ ਰਾਜ ਕੌਰ ਚੱਕ ਸੈਦੋਕੇ,ਹਰਮੀਤ ਸਿੰਘ ਝੁੱਗੀਆਂ ਨੰਦ ਸਿੰਘ ਵਾਲਾ ਬਲਾਕ ਸੀਨੀ ਮੀਤ ਪ੍ਰਧਾਨ ਜਸਵੰਤ ਸਿੰਘ,ਬਲਾਕ ਮੀਤ ਪ੍ਰਧਾਨ ਜਸਕਰਨ ਸਿੰਘ, ਬਲਾਕ ਸਕੱਤਰ ਹਰਵਿੰਦਰ ਸਿੰਘ ਅਰਨੀਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲੀ ਅਪ੍ਰੈਲ ਤੋਂ ਕਣਕ ਦੀ ਖਰੀਦ ਦੇ ਪ੍ਰਬੰਧ ਮੁਕੰਮਲ ਹੋਣ ਦੇ ਦਾਅਵੇ ਕਰਦੀ ਸੀ ਜਦਕਿ ਅੱਜ 15 ਅਪ੍ਰੈਲ ਤੱਕ ਵੀ ਮੰਡੀਆਂ ਦੇ ਵਿੱਚ ਦਾਣਿਆਂ ਦੇ ਢੇਰ ਲੱਗੇ ਨਜ਼ਰ ਆ ਰਹੇ ਹਨ ਕਿਸਾਨ ਲਗਭਗ ਹਫਤੇ ਤੋਂ ਉੱਪਰ ਸਮਾਂ ਹੋ ਗਿਆ ਦਾਣਾ ਮੰਡੀ ਦੇ ਵਿੱਚ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ ਤੇ ਸਰਕਾਰ ਦਾ ਕੋਈ ਖਰੀਦ ਕਰਨ ਦਾ ਇਰਾਦਾ ਨਜ਼ਰ ਨਹੀਂ ਆ ਰਿਹਾ ਸਥਾਨਕ ਐਮਐਲਏ ਵੱਲੋਂ ਖਰੀਦ ਕਰਨ ਦੀ ਮਹਿਜ਼ ਰਸਮੀ ਖਾਨਾ ਪੂਰਤੀ ਕੀਤੀ ਜਾ ਰਹੀ ਹੈ ਪਹਿਲਾਂ ਕੁਦਰਤੀ ਮਾਰ ਨੇ ਬਾਰਸ਼ਾਂ ਭਾਰੀ ਗੜ੍ਹੇਮਾਰੀ ਨਾਲ 1.30 ਲੱਖ ਏਕੜ ਰਕਬੇ ਤੋਂ ਵੱਧ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿੱਤਾ ਹੈ ਕਿਸਾਨ ਅਤੇ ਉਸ ਦੇ ਪਰਿਵਾਰ ਦੇ ਸੁਪਨੇ ਮੰਡੀਆਂ ਵਿੱਚ ਰੁਲ ਰਹੇ ਹਨ ਕਿਉਂਕਿ ਕਿਸਾਨ ਨੂੰ ਛੇ ਮਹੀਨੇ ਬਾਅਦ ਆਪਣੀ ਫਸਲ ਦੀ ਬੇਸਬਰੀ ਨਾਲ ਉਡੀਕ ਹੁੰਦੀ ਹੈ ਕੇਂਦਰ ਸਰਕਾਰ ਵੱਲੋਂ ਵੀ ਪੰਜਾਬ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ ਜਿੱਥੇ ਪੰਜਾਬ ਦੇ ਗਵਾਂਢੀ ਸੂਬੇ ਰਾਜਸਥਾਨ ਨੂੰ ਨਿਰਧਾਰਿਤ ਮਾਪਦੰਡਾਂ ਵਿੱਚ ਛੋਟ ਦਿੱਤੀ ਗਈ ਹੈ ਉੱਥੇ ਪੰਜਾਬ ਨਾਲ ਵਿਤਕਰਾ ਸਾਫ ਨਜ਼ਰ ਆ ਰਿਹਾ ਹੈ ਕਿਸਾਨਾਂ ਨੂੰ ਜਾਣ ਬੁੱਝ ਕੇ ਪਰੇਸ਼ਾਨ ਕੀਤਾ ਜਾ ਰਿਹਾ। ਆਗੂਆਂ ਨੇ ਚੇਤਾਵਨੀ ਦਿੰਦੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਖਰੀਦ ਦੇ ਵਿੱਚ ਦੇਰੀ ਕੀਤੀ ਜਾਂਦੀ ਹੈ ਤਾਂ ਜਥੇਬੰਦੀਆਂ ਵੱਲੋਂ ਤਿੱਖੇ ਸੰਘਰਸ਼ ਕੀਤੇ ਜਾਣਗੇ।