ਪੂਰੀ ਤਰ੍ਹਾਂ ਪੱਕੀ ਤੇ ਸੁੱਕੀ ਝੋਨੇ ਦੀ ਫਸਲ ਹੀ ਮੰਡੀਆਂ ’ਚ ਲਿਆਉਣ ਕਿਸਾਨ : ਡੀਸੀ ਪੂਰੀ ਤਰ੍ਹਾਂ ਪੱਕੀ ਤੇ ਸੁੱਕੀ ਝੋਨੇ ਦੀ ਫਸਲ ਹੀ ਮੰਡੀਆਂ ’ਚ ਲਿਆਉਣ ਕਿਸਾਨ : ਡੀਸੀ
Publish Date: Mon, 21 Sep 2026 05:10 PM (IST)
Updated Date: Mon, 21 Sep 2026 05:11 PM (IST)
ਰਮਨ ਕੁਮਾਰ.ਪੰਜਾਬੀ ਜਾਗਰਣ ਫਾਜ਼ਿਲਕਾ : ਫ਼ਾਜ਼ਿਲਕਾ ਜ਼ਿਲ੍ਹੇ ਦੇ ਕਿਸਾਨ ਪੂਰੀ ਤਰ੍ਹਾਂ ਪੱਕੀ ਤੇ ਸੁੱਕੀ ਝੋਨੇ ਦੀ ਫਸਲ ਹੀ ਮੰਡੀਆਂ ’ਚ ਲਿਆਉਣ ।ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਫਸਲ ਪੂਰੀ ਤਰ੍ਹਾਂ ਪੱਕਣ ਤੋਂ ਬਾਅਦ ਹੀ ਕਟਵਾਉਣ ਅਤੇ ਮੰਡੀਆਂ ਵਿੱਚ ਕੇਵਲ ਸੁੱਕੀ ਫਸਲ ਹੀ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਡੀਸੀ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਵਿੱਚ ਇਸ ਵਾਰ ਝੋਨੇ ਦੀ ਖਰੀਦ ਲਈ 100 ਮੰਡੀਆਂ ਨੋਟੀਫਾਈ ਕੀਤੀਆਂ ਗਈਆਂ ਹਨ। ਹਰੇਕ ਖਰੀਦ ਕੇਂਦਰ ’ਤੇ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਅਦਾਇਗੀ ਵੱਧ ਤੋਂ ਵੱਧ 48 ਘੰਟਿਆਂ ਅੰਦਰ ਕਰਨ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰੀ ਖਰੀਦ ਲਈ ਝੋਨੇ ਵਿੱਚ ਨਮੀ ਦੀ ਮਾਤਰਾ 17 ਫੀਸਦੀ ਤੱਕ ਨਿਰਧਾਰਤ ਕੀਤੀ ਗਈ ਹੈ। ਇਸ ਲਈ ਕਿਸਾਨ ਫਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀ ਵਿੱਚ ਲੈ ਕੇ ਆਉਣ, ਤਾਂ ਜੋ ਖਰੀਦ ਪ੍ਰਕਿਰਿਆ ਦੌਰਾਨ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ। ਡੀਸੀ ਨੇ ਕਿਹਾ ਕਿ ਜ਼ਿਆਦਾ ਨਮੀ ਵਾਲਾ ਝੋਨਾ ਮੰਡੀਆਂ ਵਿੱਚ ਆਉਣ ਕਾਰਨ ਖਰੀਦ ਪ੍ਰਕਿਰਿਆ ਪ੍ਰਭਾਵਿਤ ਹੁੰਦੀ ਹੈ ਅਤੇ ਕਿਸਾਨਾਂ ਨੂੰ ਵੀ ਉਡੀਕ ਤੇ ਹੋਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਲਈ ਫਸਲ ਦੀ ਕਟਾਈ ਪੂਰੀ ਤਰ੍ਹਾਂ ਪੱਕਣ ਤੋਂ ਬਾਅਦ ਕਰਨਾ ਅਤੇ ਮੰਡੀ ਵਿੱਚ ਸੁੱਕੀ ਫਸਲ ਹੀ ਲਿਆਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਨੂੰ ਪਹਿਲ ਦਿੱਤੀ ਜਾ ਰਹੀ ਹੈ ਅਤੇ ਝੋਨੇ ਦੀ ਖਰੀਦ ਤੇ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ।