ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੱਢਿਆ
Publish Date: Tue, 27 Jan 2026 04:57 PM (IST)
Updated Date: Tue, 27 Jan 2026 04:58 PM (IST)

ਹੈਪੀ ਕਾਠਪਾਲ.ਪੰਜਾਬੀ ਜਾਗਰਣ ਜਲਾਲਾਬਾਦ : ਗਣਤੰਤਰ ਦਿਵਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕੇਂਦਰ ਸਰਕਾਰ ਵੱਲੋਂ ਆਏ ਦਿਨ ਲਿਆਂਦੇ ਜਾ ਰਹੇ ਲੋਕ ਮਾਰੂ ਕਾਨੂੰਨਾਂ ਦੇ ਵਿਰੋਧ ਵਿੱਚ ਪੂਰੇ ਪੰਜਾਬ ਵਿੱਚ ਟਰੈਕਟਰ ਮਾਰਚ ਕੀਤੇ ਗਏ, ਜਿਸਦੇ ਚਲਦੇ ਸਥਾਨਕ ਸ਼ਹਿਰ ਵਿੱਚ ਵੀ ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ ਸੰਯੁਕਤ ਕਿਸਾਨ ਮੋਰਚੇ ਵਲੋਂ ਟਰੈਕਟਰ ਮਾਰਚ ਕੱਢਿਆ ਗਿਆ। ਜਿਸਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਮੰਨੇ ਵਾਲਾ, ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਸੁਰਿੰਦਰ ਢੰਡੀਆਂ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ(ਬੁੱਟਰ ਗਰੁੱਪ) ਦੇ ਜ਼ਿਲ੍ਹਾ ਸਕੱਤਰ ਇਕਬਾਲ ਸਿੰਘ ਗਾਮੂ ਵਾਲਾ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਹਰਮੀਤ ਸਿੰਘ ਢਾਬਾਂ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਡਾ. ਸੁਖਚੈਨ ਸਿੰਘ ਸੈਦੋ ਕਾ ਨੇ ਕੀਤੀ। ਇਹ ਟਰੈਕਟਰ ਮਾਰਚ ਸਥਾਨਕ ਸਥਾਨਕ ਦਾਣਾ ਮੰਡੀ ਤੋਂ ਸ਼ੁਰੂ ਕਰਕੇ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਵਿੱਚ ਕੀਤਾ ਗਿਆ। ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਆਗੂ ਕਾਮਰੇਡ ਹੰਸ ਰਾਜ ਗੋਲਡਨ, ਹਰਭਜਨ ਛੱਪੜੀ ਵਾਲਾ, ਬੀ.ਕੇ.ਯੂ. ਡਕੌਂਦਾ ਦੇ ਬਲਾਕ ਪ੍ਰਧਾਨ ਪ੍ਰਵੀਨ ਮੌਲਵੀ ਵਾਲਾ, ਬਲਾਕ ਆਗੂ ਬਲਜੀਤ ਸਿੰਘ ਢਾਬਾਂ ਬੀ.ਕੇ.ਯੂ. ਉਗਰਾਹਾਂ ਦੇ ਬਲਾਕ ਪ੍ਰਧਾਨ ਪਿੱਪਲ ਸਿੰਘ ਅਤੇ ਜ਼ਿਲ੍ਹਾ ਸਲਾਹਕਾਰ ਪੂਰਨ ਸਿੰਘ ਤੰਬੂ ਵਾਲਾ ਆਦਿ ਆਗੂ ਹਾਜ਼ਰ ਸਨ।