ਗੜੇਮਾਰੀ ਨਾਲ ਨੁਕਸਾਨੀ ਫਸਲ ਦਾ ਤੁਰੰਤ ਮੁਆਵਜ਼ਾ ਮਿਲੇ : ਬੀਕੇਯੂ ਕਾਦੀਆਂ
ਮੀਂਹ ਅਤੇ ਗੜੇਮਾਰੀ ਨਾਲ ਨੁਕਸਾਨੀ ਗਈ ਫਸਲ ਦਾ ਤੁਰੰਤ ਮਿਲੇ ਕਿਸਾਨਾਂ ਨੂੰ ਮੁਆਵਜ਼ਾ:ਬੀਕੇਯੂ ਕਾਦੀਆਂ
Publish Date: Fri, 03 Apr 2026 03:49 PM (IST)
Updated Date: Fri, 03 Apr 2026 03:52 PM (IST)

ਨਰੇਸ਼ ਕੁਮਾਰ ਕਾਮਰਾ. ਪੰਜਾਬੀ ਜਾਗਰਣ ਫ਼ਾਜ਼ਿਲਕਾ : ਫਾਜ਼ਿਲਕਾ ਜ਼ਿਲ੍ਹੇ ਅੰਦਰ ਬੀਤੇ ਦਿਨੀ ਪੰਜਾਬ ਦੇ ਕਈ ਹਿੱਸਿਆਂ ਵਿੱਚ ਝੱਖੜ, ਮੀਂਹ ਅਤੇ ਗੜੇਮਾਰੀ ਨਾਲ ਵੱਡੀ ਗਿਣਤੀ ਵਿੱਚ ਕਣਕ ਦੀ ਫਸਲ ਦਾ ਨੁਕਸਾਨ ਹੋਇਆ ਹੈ ਅਤੇ ਇਸ ਨਾਲ ਬਾਗਬਾਨੀ ਵਾਲੇ ਕਿਸਾਨਾਂ ਤੇ ਵੀ ਪ੍ਰਭਾਵ ਪਿਆ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪੰਜਾਬ ਪ੍ਰੈਸ ਸਕੱਤਰ ਮਾਸਟਰ ਬੂਟਾ ਸਿੰਘ, ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਅਤੇ ਜ਼ਿਲ੍ਹਾ ਜਨਰਲ ਸਕੱਤਰ ਜਸਪਾਲ ਸਿੰਘ ਪਾਕਾਂ ਵੱਲੋਂ ਕੀਤਾ ਗਿਆ। ਉਹਨਾਂ ਕਿਹਾ ਕਿ ਫਾਜ਼ਿਲਕਾ ਦੇ ਪਿੰਡ ਮਮੂ ਖੇੜਾ ਖਾਟਵਾ, ਵਜੀਦਪੁਰ ਕੱਟਿਆਂਵਾਲੀ, ਕਟਹਿੜਾ, ਝੂਮਿਆ ਵਾਲੀ, ਆਦੀ ਕਈ ਪਿੰਡਾਂ ਵਿੱਚ ਇਸ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਾਰਨ ਫਸਲਾਂ ਦਾ ਨੁਕਸਾਨ ਹੋਇਆ ਹੈ। ਉਹਨਾਂ ਕਿਹਾ ਕਿ ਇਸ ਕਾਰਨ ਕਿਸਾਨਾਂ ਦੇ ਚਿਹਰਿਆਂ ਉੱਪਰ ਅੱਜ ਉਦਾਸੀ ਦੇਖਣ ਨੂੰ ਮਿਲ ਰਹੀ ਹੈ। ਇਸ ਨਾਲ ਕਣਕ ਦੇ ਝਾੜ ਤੇ ਵੀ ਅਸਰ ਪਵੇਗਾ। ਕਣਕ ਦੀ ਵਾਢੀ ਸ਼ੁਰੂ ਹੋਣ ਤੋਂ ਪਹਿਲਾਂ ਕੁਦਰਤ ਦੀ ਇਸ ਮਾਰ ਨੇ ਕਿਸਾਨਾਂ ਨੂੰ ਆਰਥਿਕ ਪੱਖੋਂ ਹੋਲਾ ਕਰਕੇ ਰੱਖ ਦਿੱਤਾ ਹੈ। ਜ਼ਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਵੱਲੋਂ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਲਾਕੇ ਵਿੱਚ ਜਿਥੇ ਜਿੱਥੇ ਮੀਂਹ ਅਤੇ ਗੜੇਮਾਰੀ ਨਾਲ ਫਸਲਾਂ ਨੁਕਸਾਨ ਹੋਇਆ ਹੈ ਉਸਦੀ ਗਿਰਦਾਵਰੀ ਕਰਵਾ ਕੇ ਨੁਕਸਾਨੀਆਂ ਹੋਈਆਂ ਫਸਲਾਂ ਦੇ ਪੀੜਿਤ ਕਿਸਾਨਾਂ ਨੂੰ ਬਣਦਾ ਮੁਆਵਜਾ ਦਿੱਤਾ ਜਾਵੇ।