ਫਾਜ਼ਿਲਕਾ ਸ਼ਹਿਰ ਭਲ਼ਕੇ ਦੁਪਹਿਰ ਦੋ ਵਜੇ ਤੱਕ ਬੰਦ ਰਹੇਗਾ
8 ਜਨਵਰੀ ਨੂੰ ਫਾਜ਼ਿਲਕਾ ਸ਼ਹਿਰ ਦੁਪਹਿਰ ਦੋ ਵਜੇ ਤੱਕ ਬੰਦ ਰਹੇਗਾ
Publish Date: Tue, 06 Jan 2026 04:52 PM (IST)
Updated Date: Tue, 06 Jan 2026 04:53 PM (IST)

ਰਿਤਿਸ਼ ਕੁੱਕੜ.ਪੰਜਾਬੀ ਜਾਗਰਣ ਫਾਜ਼ਿਲਕਾ : ਫਾਜ਼ਿਲਕਾ ਅੰਦਰ ਵੱਧ ਚੋਰੀਆਂ ਦੇ ਵਿਰੋਧ ਵਿੱਚ ਵਪਾਰ ਮੰਡਲ ਵਲੋਂ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਵਪਾਰ ਮੰਡਲ ਨੇ ਮੀਟਿੰਗ ਕੀਤੀ। ਜਿਸ ਵਿਸ਼ ਫੈਸਲਾ ਲਿਆ ਕੀ 8 ਜਨਵਰੀ ਨੂੰ ਸ਼ਹਿਰ ਵਿਆਪੀ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ। ਵਪਾਰੀਆਂ ਦਾ ਦੋਸ਼ ਹੈ ਕਿ ਸ਼ਹਿਰ ਵਿੱਚ ਚੋਰੀਆਂ ਲਗਾਤਾਰ ਵੱਧ ਰਹੀਆਂ ਹਨ ਅਤੇ ਪੁਲਿਸ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨ ਵਿੱਚ ਅਸਫਲ ਰਹੀ ਹੈ, ਜਿਸ ਕਾਰਨ ਇਹ ਫੈਸਲਾ ਲਿਆ ਗਿਆ ਹੈ। ਵਪਾਰ ਮੰਡਲ ਦੇ ਫੈਸਲੇ ਅਨੁਸਾਰ, 8 ਜਨਵਰੀ ਨੂੰ ਦੁਪਹਿਰ 2 ਵਜੇ ਤੱਕ ਫਾਜ਼ਿਲਕਾ ਸ਼ਹਿਰ ਦੀਆਂ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ। ਘੰਟਾਘਰ ਚੌਕ ਤੇ ਵੀ ਇੱਕ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਵਪਾਰੀਆਂ ਦਾ ਕਹਿਣਾ ਹੈ ਕਿ ਉਹ ਵੱਧ ਰਹੀ ਚੋਰੀਆਂ ਅਤੇ ਕਥਿਤ ਪੁਲਿਸ ਦੀ ਕਾਰਵਾਈ ਵਿਰੁੱਧ ਆਪਣਾ ਗੁੱਸਾ ਪ੍ਰਗਟ ਕਰਨਗੇ। ਫਾਜ਼ਿਲਕਾ ਵਪਾਰ ਮੰਡਲ ਦੇ ਪ੍ਰਧਾਨ ਅਸ਼ੋਕ ਗੁਲਬਧਰ ਨੇ ਕਿਹਾ ਕਿ ਸ਼ਹਿਰ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਚੋਰੀਆਂ ਰੋਜ਼ਾਨਾ ਹੋ ਰਹੀਆਂ ਹਨ, ਜਿਸ ਕਾਰਨ ਨਾਗਰਿਕ ਅਤੇ ਵਪਾਰੀ ਦੋਵੇਂ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਇਸ ਮੁੱਦੇ ਨੂੰ ਲੈ ਕੇ ਚੈਂਬਰ ਆਫ਼ ਕਾਮਰਸ ਨੇ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ, ਪਰ ਉਨ੍ਹਾਂ ਦੀਆਂ ਸ਼ਿਕਾਇਤਾਂ ਤੇ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ, ਜਿਸ ਕਾਰਨ ਸ਼ਹਿਰ ਬੰਦ ਕਰਨ ਦਾ ਫੈਸਲਾ ਲਿਆ ਗਿਆ।