- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਫ਼ਦ ਵਿੱਚ ਸੰਘਰਸ਼ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਪਰਮਜੀਤ ਸਿੰਘ ਨੂਰਸ਼ਾਹ, ਹਰੀਸ਼ ਨੱਡਾ, ਕੁਲਵੰਤ ਸਿੰਘ, ਮਹੱਲ ਸਿੰਘ, ਸੁਖਦੇਵ ਸਿੰਘ, ਧੀਰਾ ਬਰਾੜ, ਸਾਹਿਲ ਕੰਬੋਜ, ਪੁਰਸ਼ੋਤਮ ਸਿੰਘ, ਸੁਖਦੇਵ ਸਿੰਘ ਰਾਣਾ, ਸ਼ਾਮ ਲਾਲ, ਬੀਰਬਲ ਸਿੰਘ ਸਮੇਤ ਹੋਰ ਪਿੰਡ ਵਾਸੀ ਸ਼ਾਮਲ ਸਨ

ਰਿਤਿਸ਼ ਕੁੱਕੜ, ਪੰਜਾਬੀ ਜਾਗਰਣ, ਫਾਜ਼ਿਲਕਾ : ਫਾਜ਼ਿਲਕਾ ਦੇ ਸਰਹੱਦੀ ਪਿੰਡਾਂ ਵਿੱਚ ਪ੍ਰਸਤਾਵਿਤ ਡਿਫੈਂਸ ਡੈਮ ਦੇ ਨਿਰਮਾਣ ਖ਼ਿਲਾਫ਼ ਕਿਸਾਨਾਂ ਵੱਲੋਂ ਚੱਲ ਰਿਹਾ ਸੰਘਰਸ਼ ਹੁਣ ਰਾਜਭਵਨ ਤੱਕ ਪਹੁੰਚ ਗਿਆ ਹੈ। ਪਿਛਲੇ 18 ਦਿਨਾਂ ਤੋਂ ਜਾਰੀ ਅੰਦੋਲਨ ਦੌਰਾਨ ਫਾਜ਼ਿਲਕਾ ਦੇ ਨੌਜਵਾਨ ਸਮਾਜ ਸੇਵੀ ਕਰਨ ਗਿਲਹੋਤਰਾ ਦੀ ਪਹਿਲ 'ਤੇ ਬੰਨ੍ਹ ਰੋਕੋ ਚੜ੍ਹਦੀ ਕਲਾ ਸੰਘਰਸ਼ ਮੋਰਚਾ' ਦੇ ਵਫ਼ਦ ਨੇ ਬੁੱਧਵਾਰ ਨੂੰ ਚੰਡੀਗੜ੍ਹ ਸਥਿਤ ਰਾਜਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ।
ਵਫ਼ਦ ਨੇ ਰਾਜਪਾਲ ਨੂੰ ਦੱਸਿਆ ਕਿ ਪ੍ਰਸਤਾਵਿਤ ਡਿਫੈਂਸ ਡੈਮ ਕਾਰਨ ਸਰਹੱਦੀ ਪਿੰਡਾਂ ਦੀ ਉਪਜਾਊ ਖੇਤੀਬਾੜੀ ਜ਼ਮੀਨ ਅਤੇ ਕਿਸਾਨਾਂ ਦੀ ਰੋਜ਼ੀ-ਰੋਟੀ 'ਤੇ ਗੰਭੀਰ ਅਸਰ ਪੈਣ ਦੀ ਸੰਭਾਵਨਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਸ ਪ੍ਰਾਜੈਕਟ ਕਾਰਨ ਬਰਸਾਤ ਦੇ ਮੌਸਮ ਵਿੱਚ ਕਈ ਪਿੰਡ ਹੜ੍ਹਾਂ ਦੀ ਲਪੇਟ ਵਿੱਚ ਆ ਸਕਦੇ ਹਨ। ਉਨ੍ਹਾਂ ਰਾਜਪਾਲ ਨੂੰ ਖੁਦ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਮੌਜੂਦਾ ਯੋਜਨਾ 'ਤੇ ਮੁੜ ਵਿਚਾਰ ਕੀਤਾ ਜਾਵੇ ਅਤੇ ਪ੍ਰਭਾਵਿਤ ਪਿੰਡਾਂ ਦੀਆਂ ਚਿੰਤਾਵਾਂ ਦਾ ਹੱਲ ਕੱਢਿਆ ਜਾਵੇ।
ਵਫ਼ਦ ਵਿੱਚ ਸੰਘਰਸ਼ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਪਰਮਜੀਤ ਸਿੰਘ ਨੂਰਸ਼ਾਹ, ਹਰੀਸ਼ ਨੱਡਾ, ਕੁਲਵੰਤ ਸਿੰਘ, ਮਹੱਲ ਸਿੰਘ, ਸੁਖਦੇਵ ਸਿੰਘ, ਧੀਰਾ ਬਰਾੜ, ਸਾਹਿਲ ਕੰਬੋਜ, ਪੁਰਸ਼ੋਤਮ ਸਿੰਘ, ਸੁਖਦੇਵ ਸਿੰਘ ਰਾਣਾ, ਸ਼ਾਮ ਲਾਲ, ਬੀਰਬਲ ਸਿੰਘ ਸਮੇਤ ਹੋਰ ਪਿੰਡ ਵਾਸੀ ਸ਼ਾਮਲ ਸਨ।
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਫ਼ਦ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਕਿਸਾਨਾਂ ਦੀਆਂ ਚਿੰਤਾਵਾਂ ਦਾ ਗੰਭੀਰ ਨੋਟਿਸ ਲਿਆ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਇਸ ਮਾਮਲੇ ਸਬੰਧੀ ਜਲਦ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਚਰਚਾ ਕਰਨਗੇ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਵਿਹਾਰਕ ਅਤੇ ਸਥਾਈ ਹੱਲ ਲਈ ਲੋੜੀਂਦੀ ਪਹਿਲ ਕਰਨਗੇ।