- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਾਜ਼ਿਲਕਾ ਦੀ ਨਵੀਂ ਆਬਾਦੀ ਰੇਲਵੇ ਫਾਟਕ ਨੇੜੇ ਪਿਛਲੇ ਦਿਨੀਂ ਹੋਈ ਫਾਇਰਿੰਗ ਦੀ ਘਟਨਾ ਵਿੱਚ ਗੋਲੀ ਲੱਗਣ ਕਾਰਨ ਗੰਭੀਰ ਜ਼ਖਮੀ ਹੋਏ ਜਤਿੰਦਰ ਸਿੰਘ ਜੱਗੀ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਉਨ੍ਹਾਂ ਦੀ ਮੌਤ ਦੀ ਪੁਸ਼ਟੀ ਵਾਰਡ ਦੇ ਕੌਂਸਲਰ ਰਮੇਸ਼ ਕਟਾਰੀਆ ਵੱਲੋਂ ਕੀਤੀ ਗਈ ਹੈ

ਰਿਤਿਸ਼ ਕੁੱਕੜ,ਪੰਜਾਬੀ ਜਾਗਰਣ,ਫਾਜ਼ਿਲਕਾ : ਫਾਜ਼ਿਲਕਾ ਦੀ ਨਵੀਂ ਆਬਾਦੀ ਰੇਲਵੇ ਫਾਟਕ ਨੇੜੇ ਪਿਛਲੇ ਦਿਨੀਂ ਹੋਈ ਫਾਇਰਿੰਗ ਦੀ ਘਟਨਾ ਵਿੱਚ ਗੋਲੀ ਲੱਗਣ ਕਾਰਨ ਗੰਭੀਰ ਜ਼ਖਮੀ ਹੋਏ ਜਤਿੰਦਰ ਸਿੰਘ ਜੱਗੀ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਉਨ੍ਹਾਂ ਦੀ ਮੌਤ ਦੀ ਪੁਸ਼ਟੀ ਵਾਰਡ ਦੇ ਕੌਂਸਲਰ ਰਮੇਸ਼ ਕਟਾਰੀਆ ਵੱਲੋਂ ਕੀਤੀ ਗਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਫਾਜ਼ਿਲਕਾ ਦੀ ਨਵੀਂ ਆਬਾਦੀ ਵਿੱਚ ਫਾਇਰਿੰਗ ਦੀ ਘਟਨਾ ਵਾਪਰੀ ਸੀ, ਜਿਸ ਦੌਰਾਨ ਜਤਿੰਦਰ ਸਿੰਘ ਜੱਗੀ ਨੂੰ ਗੋਲੀ ਲੱਗਣ ਕਾਰਨ ਗੰਭੀਰ ਸੱਟਾਂ ਲੱਗੀਆਂ ਸਨ। ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ ਸੀ, ਜਿੱਥੇ ਮੁੱਢਲੀ ਸਹਾਇਤਾ ਤੋਂ ਬਾਅਦ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਅੱਗੇ ਰੈਫਰ ਕਰ ਦਿੱਤਾ ਗਿਆ ਸੀ ਪਰ ਇਲਾਜ ਦੌਰਾਨ ਉਹ ਜ਼ਿੰਦਗੀ ਦੀ ਜੰਗ ਹਾਰ ਗਏ।
ਉੱਧਰ, ਇਸ ਫਾਇਰਿੰਗ ਦੀ ਘਟਨਾ ਨੂੰ ਟ੍ਰੇਸ ਕਰਨ ਸਬੰਧੀ ਫਾਜ਼ਿਲਕਾ ਪੁਲਿਸ ਵੱਲੋਂ ਅੱਜ ਬਾਅਦ ਦੁਪਹਿਰ 1 ਵਜੇ ਐਸਐਸਪੀ ਫਾਜ਼ਿਲਕਾ ਦੇ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ। ਇਸ ਦੌਰਾਨ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਅਤੇ ਹੁਣ ਤੱਕ ਸਾਹਮਣੇ ਆਈ ਜਾਣਕਾਰੀ ਸਬੰਧੀ ਮੀਡੀਆ ਨੂੰ ਜਾਣੂ ਕਰਵਾਇਆ ਜਾਵੇਗਾ।