ਵਿਧਾਇਕ ਸਵਨਾ ਨੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ
ਫਾਜ਼ਿਲਕਾ ਦੇ ਵਿਧਾਇਕ ਨੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ
Publish Date: Tue, 14 Apr 2026 04:43 PM (IST)
Updated Date: Wed, 15 Apr 2026 04:03 AM (IST)

ਕਪਿਲ ਜਸੂਜਾ. ਪੰਜਾਬੀ ਜਾਗਰਣ, ਫਾਜ਼ਿਲਕਾ : ਫਾਜ਼ਿਲਕਾ ਦੀ ਦਾਣਾ ਮੰਡੀ ਚ ਕਣਕ ਦੀ ਖਰੀਦ ਸ਼ੁਰੂ ਹੋਈ । ਫਾਜ਼ਿਲਕਾ ਦੀ ਅਨਾਜ ਮੰਡੀ ਵਿਖੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਣਕ ਦੀ ਖਰੀਦ ਸ਼ੁਰੂ ਕਾਰਵਾਈ। ਉਨ੍ਹਾਂ ਕਣਕ ਦੀ ਖਰੀਦ ਦੀ ਸ਼ੁਰੂਆਤ ਕਿਸਾਨਾਂ ਦਾ ਮੂੰਹ ਮਿੱਠਾ ਕਰਵਾ ਕੇ ਕੀਤੀ ਅਤੇ ਕਿਸਾਨਾਂ ਨੂੰ ਖਰੀਦ ਸੀਜਨ ਦੀ ਵਧਾਈ ਵੀ ਦਿੱਤੀ। ਇਸ ਮੌਕੇ ਤੇ ਉਨ੍ਹਾਂ ਖਰੀਦ ਏਜੰਸੀਆਂ ਨੂੰ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕਣਕ ਦੀ ਖ਼ਰੀਦ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਉਨ੍ਹਾਂ ਦੀ ਧਰਮਪਤਨੀ ਸ੍ਰੀਮਤੀ ਖੁਸ਼ਬੂ ਸਾਵਨਸੁੱਖਾ ਸਵਨਾ ਵੀ ਉਨ੍ਹਾਂ ਨਾਲ ਮੌਜੂਦ ਸੀ। ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਕਣਕ ਦਾ ਦਾਣਾ ਖ਼ਰੀਦਣ ਲਈ ਵਚਨਬੱਧ ਹੈ ਅਤੇ ਕਣਕ ਦੀ ਖ਼ਰੀਦ ਸਬੰਧੀ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਹਨ ਇਸ ਲਈ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਵੇਗੀ ।ਉਨ੍ਹਾਂ ਕਿਹਾ ਕਿ ਮੰਡੀ ਵਿਚ ਲੋੜੀਂਦੇ ਬਾਰਦਾਨੇ ਤੇ ਲਿਫਟਿੰਗ ਦੇ ਪ੍ਰਬੰਧ ਪੂਰੇ ਕੀਤੇ ਜਾ ਚੁੱਕੇ ਹਨ। ਮੰਡੀ ਵਿਚ ਕਿਸਾਨਾਂ ਲਈ ਪੀਣ ਦੇ ਪਾਣੀ, ਰੌਸ਼ਨੀ, ਛਾਂ ਆਦਿ ਦੇ ਪ੍ਰਬੰਧ ਵੀ ਕੀਤੇ ਗਏ ਹਨ। ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਮੰਡੀ ਵਿਚ ਆਉਣ ਵਾਲੇ ਕਿਸਾਨਾਂ ਦੀ ਫਸਲ ਦੀ ਤੁਰੰਤ ਖਰੀਦ ਹੋਵੇ ਅਤੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਸਰਕਾਰੀ ਸਮਾਂਹੱਦ ਦੇ ਅੰਦਰ ਅਦਾਇਗੀ ਕੀਤੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਸੁੱਕੀ ਕਣਕ ਹੀ ਮੰਡੀ ’ਚ ਲਿਆਉਣ ਦੀ ਅਪੀਲ ਕੀਤੀ।