ਫ਼ਾਜ਼ਿਲਕਾ ਨਗਰ ਕੌਂਸਲ ਪ੍ਰਧਾਨ ਦੀ ਚੋਣ ਪ੍ਰਕਿਰਿਆ ਸ਼ੁਰੂ: MLA ਨਰਿੰਦਰ ਪਾਲ ਸਿੰਘ ਸਵਣਾ ਤੇ 'ਆਪ' ਦੇ ਚਾਰੋਂ ਕੌਂਸਲਰ ਰਹੇ ਗੈਰਹਾਜ਼ਰ
ਫ਼ਾਜ਼ਿਲਕਾ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਲਈ ਅੱਜ ਚੋਣ ਪ੍ਰਕਿਰਿਆ ਸ਼ੁਰੂ ਹੋ ਗਈ। ਚੋਣ ਪ੍ਰਕਿਰਿਆ ਦੌਰਾਨ ਆਮ ਆਦਮੀ ਪਾਰਟੀ (ਆਪ) ਦੇ ਚਾਰੋਂ ਕੌਂਸਲਰ ਅਤੇ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਣਾ ਮੌਕੇ 'ਤੇ ਨਹੀਂ ਪਹੁੰਚੇ। ਉਨ੍ਹਾਂ ਦੀ ਗੈਰਹਾਜ਼ਰੀ ਸਿਆਸੀ ਗਲਿਆਰਿਆਂ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ।ਇਸ ਮੌਕੇ ਭਾਜਪਾ ਦੇ 11 ਕੌਂਸਲਰ,ਕਾਂਗਰਸ ਦੇ 9 ਅਤੇ ਆਪ ਦਾ ਇਕ ਕੌਂਸਲਰ ਮੌਜੂਦ ਸਨ।
Publish Date: Tue, 21 Jul 2026 02:53 PM (IST)
Updated Date: Tue, 21 Jul 2026 03:17 PM (IST)
ਰਿਤਿਸ਼ ਕੁੱਕੜ, ਪੰਜਾਬੀ ਜਾਗਰਣ, ਫ਼ਾਜ਼ਿਲਕਾ : ਫ਼ਾਜ਼ਿਲਕਾ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਲਈ ਅੱਜ ਚੋਣ ਪ੍ਰਕਿਰਿਆ ਸ਼ੁਰੂ ਹੋ ਗਈ। ਚੋਣ ਪ੍ਰਕਿਰਿਆ ਦੌਰਾਨ ਆਮ ਆਦਮੀ ਪਾਰਟੀ (ਆਪ) ਦੇ ਚਾਰੋਂ ਕੌਂਸਲਰ ਅਤੇ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਣਾ ਮੌਕੇ 'ਤੇ ਨਹੀਂ ਪਹੁੰਚੇ। ਉਨ੍ਹਾਂ ਦੀ ਗੈਰਹਾਜ਼ਰੀ ਸਿਆਸੀ ਗਲਿਆਰਿਆਂ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ।ਇਸ ਮੌਕੇ ਭਾਜਪਾ ਦੇ 11 ਕੌਂਸਲਰ,ਕਾਂਗਰਸ ਦੇ 9 ਅਤੇ ਆਪ ਦਾ ਇਕ ਕੌਂਸਲਰ ਮੌਜੂਦ ਸਨ।
ਚੋਣ ਲਈ ਨਗਰ ਕੌਂਸਲ ਦਫ਼ਤਰ ਵਿੱਚ ਪ੍ਰਸ਼ਾਸਨ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਸੁਰੱਖਿਆ ਦੇ ਵੀ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਵੱਖ-ਵੱਖ ਪਾਰਟੀਆਂ ਦੇ ਕੌਂਸਲਰ ਅਤੇ ਅਧਿਕਾਰੀ ਚੋਣ ਪ੍ਰਕਿਰਿਆ ਵਿੱਚ ਹਾਜ਼ਰ ਹਨ। ਚੋਣ ਦੇ ਨਤੀਜੇ ਆਉਣ ਤੋਂ ਬਾਅਦ ਨਗਰ ਕੌਂਸਲ ਨੂੰ ਨਵਾਂ ਪ੍ਰਧਾਨ ਮਿਲੇਗਾ। ਆਪ ਦੇ ਕੌਂਸਲਰਾਂ ਅਤੇ ਵਿਧਾਇਕ ਦੀ ਗੈਰਹਾਜ਼ਰੀ ਦੇ ਕਾਰਨਾਂ ਬਾਰੇ ਅਜੇ ਤੱਕ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ।